ਅੱਜ ਲੁਧਿਆਣਾ ‘ਚ ਹੋਵੇਗੀ ਕੈਬਨਿਟ ਦੀ ਮੀਟਿੰਗ

Rajneet Kaur
1 Min Read

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਦਾ ਸਥਾਨ ਅਤੇ ਸਮਾਂ ਬਦਲ ਦਿੱਤਾ ਗਿਆ ਹੈ ।  ਹੁਣ ਮੀਟਿੰਗ ਲੁਧਿਆਣਾ ਵਿਖੇ ਸਵੇਰੇ 11 ਵਜੇ ਸਰਕਟ ਹਾਊਸ, ਫਿਰੋਜ਼ਪੁਰ ਰੋਡ ਵਿਖੇ ਹੋਵੇਗੀ। ਪਹਿਲਾਂ ਇਹ ਮੀਟਿੰਗ ਚੰਡੀਗੜ੍ਹ ਦੇ ਸਿਵਲ ਸਕਤਰੇਤ ਵਿਖੇ ਹੋਣੀ ਸੀ ਪਰ ਕਿਸੇ ਕਾਰਨ ਕਰਕੇ ਇਸਨੂੰ ਰੱਦ ਕਰਕੇ ਲੁਧਿਆਣਾ ਦੇ ਸਰਕਟ ਹਾਉਸ ‘ਚ ਰਖ ਦਿਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ ਦੀ ਮੀਟਿੰਗ ਦੇ ਏਜੰਡੇ ‘ਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਅੱਠ ਕੈਦੀਆਂ ਦੀ ਰਿਹਾਈ ਦਾ ਮੁੱਦਾ ਹੈ। ਇਸ ਤੋਂ ਇਲਾਵਾ ਮੰਤਰੀਆਂ ਵੱਲੋਂ ਕੁਝ ਵਿਭਾਗਾਂ ਦੀਆਂ ਪ੍ਰਸ਼ਾਸਨਿਕ ਰਿਪੋਰਟਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ।ਦਸ ਦਈਏ ਕਿ CM ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ ‘ਚ ਕੈਬਨਿਟ ਮੀਟਿੰਗ ਕਰਨ ਜਾ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment