ਕੈਲੀਫੋਰਨੀਆ: ਫਰਿਜ਼ਨੋ ‘ਚ ਭਾਰਤੀ-ਅਮਰੀਕੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਨਵੇਂ ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ

TeamGlobalPunjab
2 Min Read

ਫਰਿਜ਼ਨੋ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ, ਹਰਿਆਣਾ, ਯੂ.ਪੀ. ਆਦਿ ਸੂਬਿਆਂ ‘ਚ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਬਿੱਲਾਂ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਬੀਤੇ ਦਿਨ ਕੈਲੀਫੋਰਨੀਆਂ ਦੇ ਸ਼ਹਿਰ ਫਰਿਜ਼ਨੋ ਵਿਖੇ ਵੱਡੀ ਗਿਣਤੀ ‘ਚ ਪੰਜਾਬੀਆਂ ਅਤੇ ਹਰਿਆਣਵੀਂ ਲੋਕਾਂ ਨੇ ਕੇਂਦਰ ਸਰਕਾਰ ਦੇ ਇਸ ਬਿੱਲ ਦਾ ਡਟ ਕੇ ਵਿਰੋਧ ਕੀਤਾ ਅਤੇ ਭਾਰਤ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ।

ਇਸ ਇਕੱਠ ‘ਚ ਬੁਲਾਰਿਆਂ ਨੇ ਮੋਦੀ ਸਰਕਾਰ ਦੀਆਂ ਪੰਜਾਬ ਵਿਰੋਧੀ ਅਤੇ ਕਿਸਾਨ/ਮਜ਼ਦੂਰ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਬਿੱਲ ਆਉਣ ਨਾਲ ਪੰਜਾਬ ਦੀ ਆਰਥਿਕ ਹਾਲਤ ਹੋਰ ਖਰਾਬ ਹੋ ਜਾਵੇਗੀ। ਪੰਜਾਬ ਦੇ ਲੋਕ ਵੱਡੀ ਗਿਣਤੀ ‘ਚ ਖੇਤੀਬਾੜੀ ‘ਤੇ ਆਧਾਰਿਤ ਹਨ ਅਤੇ ਪੰਜਾਬ ਦਾ ਮਜ਼ਦੂਰ ਕਿਸਾਨੀ ਦਾ ਅਹਿੰਮ ਅੰਗ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਵਿਰੋਧੀ ਕਾਨੂੰਨ ਲਾਗੂ ਹੋਣ ਦੇ ਨਾਲ ਕਿਸਾਨਾਂ ਦੀਆਂ ਫਸਲਾਂ ਵਪਾਰੀਆਂ ਅਤੇ ਵੱਡੇ ਵਪਾਰਕ ਘਰਾਣਿਆਂ ਦੇ ਰਹਿਮੋ-ਕਰਮ ‘ਤੇ ਰਹਿ ਜਾਣਗੀਆਂ।

ਇਸ ਦੇ ਨਾਲ ਹੀ ਇਨ੍ਹਾਂ ਸਾਰੇ ਕਾਨੂੰਨਾਂ ਦੇ ਲਾਗੂ ਹੋਣ ਦੇ ਨਾਲ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਛੱਡਣ ਲਈ ਮਜਬੂਰ ਹੋਣਾ ਪਵੇਗਾ ਅਤੇ ਵੱਡੀਆਂ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆ ਨੂੰ ਕਿਸਾਨਾਂ ਦੀਆਂ ਜ਼ਮੀਨਾਂ ਦੇ ਮਾਲਕ ਬਣ ਜਾਣਗੀਆਂ । ਬੁਲਾਰਿਆਂ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੀ ਦੋਹਰੀ ਰਾਜਨੀਤੀ ਨੇ ਪੰਜਾਬ ਦੇ ਲੋਕਾਂ ਨੂੰ ਬੇਹੱਦ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਅਸੀਂ ਸਾਰੇ ਪੰਜਾਬ ਦੇ ਪੁੱਤਰ ਹਾਂ ਅਤੇ ਕਿਸੇ ਨਾ ਕਿਸੇ ਪੱਖ ਤੋਂ ਕਿਰਸਾਨੀ ਨਾਲ ਜੁੜੇ ਹੋਏ ਹਾਂ । ਇਹ ਇਕੱਠ ਪੰਜਾਬ ਅੰਦਰ ਸੰਘਰਸ਼ ਕਰ ਰਹੇ ਕਿਸਾਨ/ਮਜ਼ਦੂਰ ਵੀਰਾ ਦੇ ਹੱਕ ਵਿੱਚ ਇੱਕ ਹਾਂ ਦਾ ਨਾਅਰਾ ਹੈ।

ਇਸ ਇਕੱਠ ‘ਚ ਜਗਤਾਰ ਸਿੰਘ ਜੱਗੀ, ਅਮਰਜੀਤ ਸਿੰਘ ਦੌਧਰ, ਮਾਸਟਰ ਤਾਰਾ ਸਿੰਘ ਮਾਨ, ਪਰਮਜੀਤ ਸਿੰਘਹੇਰੀਆਂ, ਮਨਦੀਪ ਸਿੰਘ, ਰਾਜਵਿੰਦਰ ਸਿੰਘ ਬਰਾੜ, ਹਰਜੀਤ ਟਿਵਾਣਾ, ਆਦਿ ਬੁਲਾਰਿਆਂ ਨੇ ਹਿੱਸਾ ਲਿਆ।

- Advertisement -

Share this Article
Leave a comment