ਕੈਲੀਫੋਰਨੀਆ ਵਿਧਾਨ ਸਭਾ ਵੱਲੋਂ 1984 ਹਿੰਸਾ ਨੂੰ ਸਿੱਖ ਨਸਲਕੁਸ਼ੀ ਵਜੋਂ ਮਿਲੀ ਮਾਨਤਾ,ਜਸਮੀਤ ਕੌਰ ਬੈਂਸ ਨੇ ਕੀਤਾ ਮਤਾ ਪਾਸ

navdeep kaur
3 Min Read

ਕੈਲੀਫੋਰਨੀਆ: 1984 ਵਿੱਚ ਸਿੱਖ ਕਤਲੇਆਮ ਹੋਇਆ ਜਿਸ ਵਿੱਚ ਸਿੱਖ , ਹਿੰਦੂ ਤੇ ਹੋਰ ਬੇਦੋਸ਼ੇ ਬੱਚੇ ,ਬੀਬੀਆਂ ਤੇ ਨੌਜਵਾਨ ਮਾਰੇ ਗਏ। ਇਹ ਨਾ ਭੁੱਲਣ ਵਾਲਾ ਸਾਕਾ ਅੱਜ ਵੀ ਸਾਰਿਆਂ ਦੇ ਮਨਾਂ ਵਿੱਚ ਜਾਗਦਾ ਹੈ। ਸੰਯੁਕਤ ਰਾਜ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਅਸੈਂਬਲੀ ਨੇ ਭਾਰਤ ਵਿੱਚ ਨਵੰਬਰ 1984 ਵਿਚ ਵਾਪਰੀ ਸਿੱਖਾਂ ਵਿਰੁੱਧ ਹਿੰਸਾ ਨੂੰ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਇਸ ਦਾ ਖੁਲਾਸਾ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕਮੇਟੀ ਦੇ ਆਗੂ ਡਾ. ਪ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਦੀ ਅਸੈਂਬਲੀ ਵਿੱਚ ਇਹ ਮਤਾ ਪਹਿਲੀ ਵਾਰ ਚੁਣੀ ਗਈ ਸਿੱਖ ਮੈਂਬਰ ਜਸਬੀਰ ਕੌਰ ਬੈਂਸ ਵੱਲੋਂ ਪੇਸ਼ ਕੀਤਾ ਗਿਆ ਜਿਸ ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿਚ ਇਸ ਮਤੇ ਦਾ ਸਮਰਥਨ ਸਿੱਖ ਹਿਤੈਸ਼ੀ ਵਿਧਾਨ ਸਭਾ ਮੈਂਬਰ ਕਾਰਲੋਸ ਵਿਲਾਪੁਡੂਆ ਵੱਲੋਂ ਕੀਤਾ ਗਿਆ। ਕੈਲਫੋਰਨੀਆ ਦੀ ਵਿਧਾਨ ਸਭਾ ਨੇ ਨਵੰਬਰ 1984 ਵਿੱਚ ਭਾਰਤ ਵਿਚ ਹੋਈ ਸਿੱਖ ਵਿਰੋਧੀ ਹਿੰਸਾ ਦੀ ਨਿੰਦਾ ਵੀ ਕੀਤੀ ਹੈ। ਦੱਸਣਾ ਬਣਦਾ ਹੈ ਕਿ ਨਿਊ ਜਰਸੀ ਵਿਧਾਨ ਸਭਾ ਇਸ ਸਬੰਧੀ ਪਹਿਲਾਂ ਹੀ ਮਤਾ ਪਾਸ ਕਰ ਚੁੱਕੀ ਹੈ। ਅਮਰੀਕੀ ਸਿੱਖ ਆਗੂ ਨੇ ਦੱਸਿਆ ਕਿ ਕੈਲੀਫੋਰਨੀਆ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਨ ਵਾਲੀ ਵਿਧਾਇਕਾ ਜਸਮੀਤ ਕੌਰ ਬੈਂਸ ਅਤੇ ਮਤੇ ਦਾ ਸਮਰਥਨ ਕਰਨ ਵਾਲੇ ਵਿਧਾਇਕ ਕਾਰਲੋਸ ਦਾ ਬਾਅਦ ਵਿਚ ਸਟਾਕਟਨ ਦੇ ਗੁਰਦੁਆਰੇ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਮਨਮੀਤ ਸਿੰਘ ਗਰੇਵਾਲ, ਮੇਅਰ ਬੌਬੀ ਸਿੰਘ, ਸਿੱਖ ਕਾਕਸ ਕਮੇਟੀ ਦੇ ਸਾਬਕਾ ਕਾਰਜਕਾਰੀ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਸ਼ਾਮਲ ਸਨ।
ਇਸ ਨੂੰ ਸਿੱਖ ਹਿਤੈਸ਼ੀ ਅਸੈਂਬਲੀ ਮੈਂਬਰ ਕਾਰਲੋਸ ਵਿਲਾਪੁਡੁਆ ਵੱਲੋਂ ਵੀ ਸਮਰਥਨ ਦਿੱਤਾ ਗਿਆ। ਸਿਰਫ਼ ਇੱਕ ਹੋਰ ਹਿੰਦੂ ਮੈਂਬਰ ਐਸ਼ ਕਾਲੜਾ ਨੇ ਵੀ ਮਤੇ ਦੇ ਹੱਕ ਵਿੱਚ ਵੋਟ ਪਾਈ। ਮਤੇ ਵਿਚ ਕਿਹਾ ਗਿਆ ਹੈ ਕਿ ਨਵੀਂ ਦਿੱਲੀ ਦੀ ‘ਵਿਧਵਾ ਕਾਲੋਨੀ’ ਵਿਚ ਅਜੇ ਵੀ ਸਿੱਖ ਔਰਤਾਂ ਰਹਿੰਦੀਆਂ ਹਨ ਜਿਨ੍ਹਾਂ ‘ਤੇ ਹਮਲਾ ਕੀਤਾ ਗਿਆ, ਬਲਾਤਕਾਰ ਕੀਤਾ ਗਿਆ, ਤਸੀਹੇ ਦਿੱਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਰਨ, ਸਾੜਨ ਅਤੇ ਕਤਲ ਕਰਨ ਲਈ ਮਜ਼ਬੂਰ ਕੀਤਾ ਗਿਆ ਅਤੇ ਜੋ ਅਜੇ ਵੀ ਦੋਸ਼ੀਆਂ ਵਿਰੁੱਧ ਇਨਸਾਫ਼ ਦੀ ਮੰਗ ਕਰ ਰਹੀਆਂ ਹਨ।
31 ਅਕਤੂਬਰ, 1984 ਨੂੰ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਮਗਰੋਂ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਹਿੰਸਾ ਭੜਕ ਗਈ। ਇਸ ਤੋਂ ਬਾਅਦ ਹੋਈ ਹਿੰਸਾ ਵਿੱਚ ਪੂਰੇ ਭਾਰਤ ਵਿੱਚ 3,000 ਤੋਂ ਵੱਧ ਸਿੱਖ ਮਾਰੇ ਗਏ ਸਨ, ਇਹ ਜ਼ਿਆਦਾਤਰ ਰਾਸ਼ਟਰੀ ਰਾਜਧਾਨੀ ਵਿੱਚ ਸਨ। ਸਿੱਖਾਂ ਨਾਲ ਹੋਏ ਹਿੰਸਾ ਨੂੰ ਅੱਜ ਫਿਰ ਇੱਕ ਵਾਰ ਕੈਲੀਫੋਰਨੀਆ ਵਿੱਚ ਯਾਦ ਕੀਤਾ ਜਾ ਰਿਹਾ ਹੈ।

Share this Article
Leave a comment