ਅਮਰੀਕਾ : ਕੈਲੀਫੋਰਨੀਆ ‘ਚ ਹਜ਼ਾਰਾਂ ਪਰਵਾਸੀ ਟਰੱਕ ਡਰਾਈਵਰਾਂ ਨੇ ਵਪਾਰਕ ਡਰਾਈਵਿੰਗ ਲਾਇਸੈਂਸ ਰੱਦ ਕੀਤੇ ਜਾਣ ਤੋਂ ਬਾਅਦ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ। ਪ੍ਰਵਾਸੀ ਟਰੱਕ ਡਰਾਈਵਰਾਂ ਦੇ ਇਕ ਸਮੂਹ ਨੇ ਕੈਲੀਫੋਰਨੀਆ ਦੇ ਮੋਟਰ ਵਾਹਨ ਵਿਭਾਗ ਵਿਰੁੱਧ ਮੁਕੱਦਮਾ ਦਰਜ ਕਰਵਾਇਆ ਜਿਸ ਵਿਚ ਦੋਸ਼ ਲਾਇਆ ਗਿਆ ਕਿ ਸੂਬੇ ਨੇ ਹਜ਼ਾਰਾਂ ਕਾਮਿਆਂ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਕੈਲੀਫੋਰਨੀਆ ਦੇ ਡਿਪਾਰਟਮੈਂਟ ਆਫ ਮੋਟਰ ਵਹੀਕਲਜ਼ ਵਿਰੁੱਧ ਪਰਵਾਸੀ ਟਰੱਕ ਡਰਾਈਵਰਾਂ ਦੇ ਸਮੂਹ ਵੱਲੋਂ ਕੇਸ ਕੀਤੇ ਜਾਣ ਦੇ ਇੱਕ ਹਫ਼ਤੇ ਬਾਅਦ ਅਮਰੀਕੀ ਰਾਜ ਨੇ ਕਿਹਾ ਕਿ ਉਹ 17,000 ਵਪਾਰਕ ਡਰਾਈਵਿੰਗ ਲਾਇਸੈਂਸਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਮਾਰਚ ਤੱਕ ਮੁਲਤਵੀ ਕਰ ਦੇਵੇਗਾ।
ਡਰਾਈਵਰਾਂ ਅਤੇ ਨਾਗਰਿਕ ਅਧਿਕਾਰ ਸੰਗਠਨਾਂ ਦਾ ਕਹਿਣਾ ਸੀ ਕਿ ਇਸ ਨਾਲ ਨਾ ਸਿਰਫ਼ ਰੁਜ਼ਗਾਰ ਅਤੇ ਪਰਿਵਾਰਕ ਸਥਿਰਤਾ ਨੂੰ ਖ਼ਤਰਾ ਹੈ, ਸਗੋਂ ਸਪਲਾਈ ਲੜੀ ‘ਤੇ ਵੀ ਗੰਭੀਰ ਪ੍ਰਭਾਵ ਪਵੇਗਾ। ਹੁਣ ਮੁਲਤਵੀ ਹੁਕਮਾਂ ਤੋਂ ਬਾਅਦ ਇਸ ਨਾਲ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਹੋਰ ਸਮਾਂ ਮਿਲੇਗਾ ਕਿ ਜੋ ਟਰੱਕ ਅਤੇ ਬੱਸ ਡਰਾਈਵਰ ਕਾਨੂੰਨੀ ਤੌਰ ‘ਤੇ ਯੋਗ ਹਨ, ਉਹ ਆਪਣੇ ਲਾਇਸੈਂਸ ਬਰਕਰਾਰ ਰੱਖ ਸਕਣ। ਸਿੱਖ ਕੋਲੀਸ਼ਨ ਦੀ ਕਾਨੂੰਨੀ ਨਿਰਦੇਸ਼ਕ ਮਨਮੀਤ ਕੌਰ ਨੇ ਕਿਹਾ ਕਿ ਇਹ ਦੇਰੀ ਇਨ੍ਹਾਂ ਡਰਾਈਵਰਾਂ ਦੀ ਜ਼ਿੰਦਗੀ ਅਤੇ ਰੋਜ਼ੀ-ਰੋਟੀ ਦੇ ਖਤਰੇ ਨੂੰ ਘੱਟ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ।
ਦੱਸ ਦਈਏ ਕਿ ਬੀਤੇ ਸਾਲ ਵੱਡੀਆਂ ਘਟਨਾਵਾਂ ਨੇ ਪਰਵਾਸੀ ਟਰੱਕ ਡਰਾਈਵਰਾਂ ਦੀਆਂ ਚਿੰਤਾਵਾਂ ਵਧਾ ਦਿਤੀਆਂ ਸਨ। ਫਲੋਰਿਡਾ ਵਿੱਚ ਅਗਸਤ ਵਿੱਚ ਹੋਏ ਇੱਕ ਹਾਦਸੇ ਵਿੱਚ ਤਿੰਨ ਲੋਕ ਮਾਰੇ ਗਏ ਸਨ, ਜਿਸ ਵਿੱਚ ਸ਼ਾਮਲ ਡਰਾਈਵਰ ਕੋਲ ਅਮਰੀਕਾ ਵਿੱਚ ਰਹਿਣ ਦਾ ਅਧਿਕਾਰ ਨਹੀਂ ਸੀ। ਇਸ ਤੋਂ ਬਾਅਦ ਇਕ ਹੋਰ ਘਟਨਾ ਸਾਹਮਣੇ ਆਈ, ਜਿਸ ਵਿੱਚ ਇੱਕ ਸਿੱਖ ਟਰੱਕ ਡਰਾਈਵਰ ਸ਼ਾਮਲ ਸੀ। ਰਾਸ਼ਟਰੀ ਨਾਗਰਿਕ ਅਧਿਕਾਰ ਸਮੂਹ ‘ਸਿੱਖ ਕੋਲੀਸ਼ਨ’ ਅਤੇ ‘ਏਸ਼ੀਅਨ ਲਾਅ ਕਾਕਸ’ ਨੇ ਪ੍ਰਭਾਵਿਤ ਡਰਾਈਵਰਾਂ ਦੀ ਤਰਫੋਂ ਇੱਕ ਜਨਹਿਤ ਮੁਕੱਦਮਾ ਦਾਇਰ ਕਰਦਿਆਂ ਦਲੀਲ ਦਿੱਤੀ ਕਿ ਪਰਵਾਸੀ ਟਰੱਕ ਡਰਾਈਵਰਾਂ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

