ਅਮਰੀਕਾ ‘ਚ ਕੋਰੋਨਾ ਕਾਰਨ ਵਿਗੜੇ ਹਾਲਾਤ, ਕੈਲੀਫੋਰਨੀਆ ‘ਚ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੇ ਆਦੇਸ਼

TeamGlobalPunjab
2 Min Read

ਲਾਸ ਏਂਜਲਸ: ਅਮਰੀਕਾ ਵਿੱਚ ਮਹਾਂਮਾਰੀ ਦਾ ਕੇਂਦਰ ਰਹੇ ਕੈਲੀਫੋਰਨੀਆ ਸੂਬੇ ਵਿੱਚ ਕੋਰੋਨਾ ਦਾ ਕਹਿਰ ਫਿਰ ਵਧ ਰਿਹਾ ਹੈ। ਇਸ ਨਾਲ ਨਜਿੱਠਣ ਲਈ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੇ ਸਖ਼ਤ ਆਦੇਸ਼ ਦਿੱਤੇ ਗਏ ਹਨ। ਕੋਰੋਨਾ ਦੀ ਦੂਜੀ ਲਹਿਰ ਦੀ ਲਪੇਟ ਵਿੱਚ ਆਏ ਅਮਰੀਕਾ ‘ਚ ਹਰ ਰੋਜ਼ ਰਿਕਾਰਡ ਗਿਣਤੀ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਤੀਜੇ ਵਜੋਂ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ ਡੇਢ ਕਰੋੜ ਦੇ ਲਗਭਗ ਪਹੁੰਚ ਗਈ ਹੈ, 2 ਲੱਖ 82 ਹਜ਼ਾਰ ਤੋਂ ਜ਼ਿਆਦਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।

ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਸਮ ਨੇ ਸੰਕਰਮਣ ਰੋਕਣ ਦੀ ਕੋਸ਼ਿਸ਼ ਵਿੱਚ ਤਿੰਨ ਹਫ਼ਤਿਆਂ ਲਈ ਸਖ਼ਤ ਪਾਬੰਦੀਆਂ ਦਾ ਐਲਾਨ ਕੀਤਾ। ਉਨ੍ਹਾਂ ਨੇ ਪ੍ਰਭਾਵਿਤ ਇਲਾਕਿਆਂ ਵਿਚ ਸੋਮਵਾਰ ਤੋਂ ਬਾਰ, ਸੈਲੂਨ, ਟੈਟੂ ਸ਼ਾਪ ਅਤੇ ਰੈਸਟੋਰੈਂਟ ਸਣੇ ਕਈ ਕਾਰੋਬਾਰਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਲੋਕਾਂ ਦੇ ਇਕੱਠ ਕਰਨ ‘ਤੇ ਵੀ ਰੋਕ ਲਗਾ ਦਿੱਤੀ ਹੈ ਤੇ ਮਾਸਕ ਪਹਿਨਣੇ ਲਾਜ਼ਮੀ ਕਰ ਦਿੱਤੇ ਹਨ। ਨਵੇਂ ਆਦੇਸ਼ਾਂ ਨਾਲ 2 ਕਰੋੜ 3 ਲੱਖ ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ ਹਨ।

ਕੈਲੀਫੋਰਨੀਆ ਵਿੱਚ ਐਤਵਾਰ ਨੂੰ 30 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਉੱਥੇ ਹੀ ਇੱਕ ਦਿਨ ਪਹਿਲਾਂ ਲਗਭਗ 22 ਹਜ਼ਾਰ ਕੇਸ ਪਾਜ਼ਿਟਿਵ ਪਾਏ ਗਏ ਸਨ। ਕੈਲੇਫੋਰਨੀਆ ਵਿੱਚ ਹੁਣ ਤੱਕ ਕੁੱਲ 13 ਲੱਖ 50 ਹਜ਼ਾਰ ਤੋਂ ਜ਼ਿਆਦਾ ਸੰਕਰਮਿਤ ਮਾਮਲੇ ਸਾਹਮਣੇ ਆਏ ਹਨ, ਜਦਕਿ ਫਲੋਰਿਡਾ ਵਿੱਚ ਵੀ ਕੋਰੋਨਾ ਪੀੜਤਾਂ ਦਾ ਅੰਕੜਾ ਦੱਸ ਲੱਖ ਪਾਰ ਪਹੁੰਚ ਗਿਆ ਹੈ।

Share this Article
Leave a comment