ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ

Global Team
3 Min Read

ਮਾਨਸਾ: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵੱਲੋਂ ਕੀਤੇ  ਕਿ 15 ਅਕਤੂਬਰ ਦਿਨ ਵੀਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਕਮੇਟੀ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਜੋ ਨਸ਼ਾ ਵਿਕ ਰਿਹਾ ਹੈ ਅਤੇ ਜੋ ਪਰਮਿੰਦਰ ਝੋਟੇ ਦਾ ਕਤਲ ਨਸ਼ਾ ਸਮਗਲਰਾਂ ਦੀ ਸ਼ਹਿ ਤੇ ਪੁਲੀਸ ਦੇ ਗੱਠਜੋੜ ਨਾਲ ਹੋਇਆ ਹੈ। ਉਨ੍ਹਾਂ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਿੰਨਾ ਸਮਾਂ ਤਿੰਨੇ ਮੁੱਖ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਪਰਵਿੰਦਰ ਸਿੰਘ ਦਾ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਦਿਨ ਰਾਤ ਦਾ ਧਰਨਾ ਪੱਕੇ ਤੌਰ ‘ਤੇ ਲੱਗਿਆ ਰਹੇਗਾ। ਕਮੇਟੀ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪੋਸਟ ਮਾਰਟਮ ਦੀ ਪੀਜੀਆਈ ਤੋਂ ਕਰਾਉਣ ਦੀ ਮੰਗ ਕੀਤੀ ਹੈ ਅਤੇ ਜ਼ਿਲ੍ਹੇ ਦੇ ਸਿਹਤ ਵਿਭਾਗ ਅਤੇ ਪੁਲੀਸ ਅਧਿਕਾਰੀਆਂ ਉਪਰ ਮਾਮਲੇ ਦਰਜ ਕਰਨ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਅੱਜ ਸਵੇਰ ਹੱਤਿਆ ਕਰ ਦਿੱਤੀ ਗਈ । ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ। ਮੈਡੀਕਲ ਸਟੋਰ ਮਾਲਕ ਨੇ ਮੰਗਲਵਾਰ ਸਵੇਰੇ ਤਾਬੜਤੋੜ ਗੋਲੀਆਂ ਮਾਰੀਆ ਅਤੇ ਇਹ ਗੋਲੀਆਂ ਇੰਨੇ ਕਰੀਬੋਂ ਮਾਰੀਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਦੇ ਆਰ-ਪਾਰ ਹੋ ਗਈਆਂ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮਾਨਸਾ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦੀ ਅੱਜ ਸਵੇਰ ਹੱਤਿਆ ਕਰ ਦਿੱਤੀ ਗਈ । ਜਾਣਕਾਰੀ ਅਨੁਸਾਰ ਇਹ ਖ਼ੌਫ਼ਨਾਕ ਕਾਂਡ ਇੱਕ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਅੰਜਾਮ ਦਿੱਤਾ ਗਿਆ ਹੈ। ਮੈਡੀਕਲ ਸਟੋਰ ਮਾਲਕ ਨੇ ਮੰਗਲਵਾਰ ਸਵੇਰੇ ਤਾਬੜਤੋੜ ਗੋਲੀਆਂ ਮਾਰੀਆ ਅਤੇ ਇਹ ਗੋਲੀਆਂ ਇੰਨੇ ਕਰੀਬੋਂ ਮਾਰੀਆਂ ਗਈਆਂ ਕਿ ਉਹ ਝੋਟਾ ਦੇ ਸਰੀਰ ਦੇ ਆਰ-ਪਾਰ ਹੋ ਗਈਆਂ।

ਜਾਣਕਾਰੀ ਅਨੁਸਾਰ ਘਟਨਾ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਫੇਸਬੁੱਕ ਪੇਜ ’ਤੇ 5 ਮਿੰਟ 48 ਸਕਿੰਟ ਦੀ ਲਾਈਵ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਵਿੱਚ ਝੋਟਾ ਅਤੇ ਉਨ੍ਹਾਂ ਦੇ ਸਾਥੀ ਨਸ਼ਿਆਂ ਨਾਲ ਜੁੜੇ ਮੁੱਦੇ ’ਤੇ ਦਵਾਈਆਂ ਦੀ ਦੁਕਾਨ ਦੇ ਮਾਲਕ ਨਾਲ ਬਹਿਸ ਕਰਦੇ ਨਜ਼ਰ ਆ ਰਹੇ ਹਨ। ਇਸੇ ਦੌਰਾਨ ਗੋਲੀਬਾਰੀ ਹੋ ਗਈ।

Share This Article
Leave a Comment