ਯੂਕਰੇਨ ‘ਚ ਫਸੇ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਸੂਚਨਾ ਲਈ ਇਨ੍ਹਾਂ ਦੋ ਹੈਲਪਲਾਈਨ ਨੰਬਰਾਂ ‘ਤੇ ਕਰੋ ਕਾਲ

TeamGlobalPunjab
2 Min Read

ਅੰਮ੍ਰਿਤਸਰ: ਯੂਕਰੇਨ ‘ਚ  ਫਸੇ ਆਪਣੇ ਨਾਗਰਿਕਾਂ ਨੂੰ ਲੈ ਕੇ ਆਉਣ ਲਈ ਸਾਰੇ ਦੇਸ਼ ਆਪਣੀ ਆਪਣੀ ਸੇਵਾਵਾਂ ਜਾਰੀ ਕਰ ਰਹੇ ਹਨ। ਯੂਕਰੇਨ ਵਿੱਚ ਫੱਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਸ਼ੁਰੂ ਕੀਤੀ ਗਈ ਹੈਲਪਲਾਈਨ ਨੂੰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਤਬਦੀਲ ਕਰ ਕੇ ਇਸ ਨੂੰ 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਵਿੱਚ ਤਬਦੀਲ ਕਰ ਦਿੱਤਾ ਹੈ।

ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫੱਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਭੇਜ ਕੇ ਉਨ੍ਹਾਂ ਦੀ ਵਾਪਸੀ ਦੇ ਪ੍ਰਬੰਧ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਫੋਨ ਨੰਬਰ 0183-2560398, 0183-2560498 ਅਤੇ Email id: ukrainehelplineasr@gmail.com ਉਤੇ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਜਾਣਕਾਰੀ ਵਿੱਚ ਯੂਕਰੇਨ ਗਏ ਵਿਅਕਤੀ ਦਾ ਨਾਂ, ਪਿਤਾ ਦਾ ਨਾਂ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਂ, ਯੂਕਰੇਨ ‘ਚ ਉਨ੍ਹਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment