ਜਲੰਧਰ: ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਵੀਰਵਾਰ ਸਵੇਰੇ ਵਿਜੈ ਜਵੈਲਰਜ਼ ਦੀ ਦੁਕਾਨ ‘ਤੇ ਵੱਡੀ ਲੁੱਟ ਦੀ ਵਾਰਦਾਤ ਵਾਪਰੀ। ਤਿੰਨ ਨਕਾਬਪੋਸ਼ ਲੁਟੇਰੇ ਪਿਸਤੌਲ ਅਤੇ ਹਥਿਆਰਾਂ ਨਾਲ ਲੈਸ ਹੋ ਕੇ ਦੁਕਾਨ ਵਿੱਚ ਦਾਖਲ ਹੋਏ ਅਤੇ ਕੁਝ ਮਿੰਟਾਂ ਵਿੱਚ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਪੂਰੀ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਦੁਕਾਨ ਮਾਲਕ ਵਿਜੈ ਦੇ ਮੁਤਾਬਕ, ਉਨ੍ਹਾਂ ਦੇ ਪੁੱਤਰ ਨੇ ਸਵੇਰੇ ਦੁਕਾਨ ਖੋਲ੍ਹੀ ਤਾਂ ਇਸ ਦੌਰਾਨ ਤਿੰਨ ਨੌਜਵਾਨ ਆਏ ਜਿਹਨਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ। ਦੁਕਾਨ ਅੰਦਰ ਦਾਖਲ ਹੋ ਕਿ ਆਉਂਦੇ ਸਾਰ ਹੀ ਪਿਸਤੌਲ ਤਾਣ ਕੇ ਧਮਕਾਉਣ ਲੱਗ ਪਏ। ਇੱਕ ਲੁਟੇਰੇ ਨੇ ਤੇਜ਼ਧਾਰ ਹਥਿਆਰ ਨਾਲ ਕਾਊਂਟਰ ਦਾ ਸ਼ੀਸ਼ਾ ਤੋੜ ਦਿੱਤਾ, ਜਦਕਿ ਬਾਕੀ ਦੋ ਲੁਟੇਰੇ ਗਹਿਣੇ ਤੇ ਨਕਦੀ ਇਕੱਠੀ ਕਰਨ ਲੱਗ ਪਏ।
ਤਿਜੋਰੀ ਖੁਲ੍ਹਵਾ ਕੇ ਬੈਗ ਭਰੇ
ਲੁਟੇਰਿਆਂ ਨੇ ਦੁਕਾਨ ਮਾਲਕ ਦੇ ਪੁੱਤਰ ਨੂੰ ਡਰਾ ਧਮਕਾ ਕੇ ਤਿਜੋਰੀ ਖੋਲ੍ਹਵਾਈ ਅਤੇ ਲਗਭਗ ਦੋ ਮਿੰਟਾਂ ਵਿੱਚ ਨਕਦੀ ਤੇ ਗਹਿਣੇ ਬੈਗ ਵਿੱਚ ਭਰ ਲਏ। ਇਸ ਦੌਰਾਨ ਉਨ੍ਹਾਂ ਨੇ ਸੁਨਿਆਰੇ ਦੇ ਪੁੱਤਰ ਨਾਲ ਹੱਥੋਪਾਈ ਵੀ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਜਾਂਦੇ ਜਾਂਦੇ ਦੁਕਾਨ ਤੋਂ
ਦੋ ਲੱਖ ਤੋਂ ਵੱਧ ਦੀ ਨਕਦੀ ਤੇ ਗਹਿਣੇ ਲੁੱਟੇ
ਪੀੜਤ ਪਰਿਵਾਰ ਮੁਤਾਬਕ, ਲੁਟੇਰੇ ਲਗਭਗ 2 ਲੱਖ ਰੁਪਏ ਨਕਦ ਤੇ ਕੀਮਤੀ ਗਹਿਣੇ ਲੈ ਕੇ ਭੱਜ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਤੇ ਰੋਸ ਦਾ ਮਾਹੌਲ ਹੈ। ਵਪਾਰੀਆਂ ਦਾ ਦੋਸ਼ ਹੈ ਕਿ ਲੁਟੇਰਿਆਂ ਨੇ ਪਹਿਲਾਂ ਰੇਕੀ ਕੀਤੀ ਸੀ ਅਤੇ ਪੂਰੀ ਯੋਜਨਾ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ।
ਪੁਲਿਸ ਸੀਸੀਟੀਵੀ ਫੁਟੇਜ ਖੰਗਾਲ ਰਹੀ
ਘਟਨਾ ਦੀ ਸੂਚਨਾ ਮਿਲਦੇ ਹੀ ਭਾਰਗਵ ਕੈਂਪ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸੀਸੀਟੀਵੀ ਫੁਟੇਜ ਦੇ ਅਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਜੁਟੀ ਹੋਈ ਹੈ। ਸਥਾਨਕ ਜਵੈਲਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਨਾ ਹੋਈ ਤਾਂ ਉਹ ਦੁਕਾਨਾਂ ਬੰਦ ਕਰ ਕੇ ਧਰਨਾ ਪ੍ਰਦਰਸ਼ਨ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

