ਵਿਸਾਖੀ ਮੇਲੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਕਾਰੀ ਸਕੂਲਾਂ ‘ਚ ਦਾਖਲਿਆਂ ਲਈ ਹੋਵੇਗਾ ਪ੍ਰਚਾਰ

TeamGlobalPunjab
2 Min Read

ਅੰਮ੍ਰਿਤਸਰ: ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸੈਸ਼ਨ 2021-22 ਲਈ ਸ਼ੁਰੂ ਹੋਏ ਦਾਖਲਿਆਂ ਦੌਰਾਨ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਨਾਲ ਜੋੜਨ ਲਈ ਸ਼ੁਰੂ ਕੀਤੀ ਦਾਖਲਾ ਮੁਹਿੰਮ ‘ ਈਚ ਵੰਨ ਬਰਿੰਗ ਵੰਨ’ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ, ਸਕੂਲ ਮੈਨੇਜਮੈਂਟ ਕਮੇਟੀਆਂ, ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਪੂਰੀ ਤਨਦੇਹੀ ਨਾਲ ਕਾਰਜ ਕਰਦਿਆਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ, ਗਤੀਵਿਧੀਆਂ ਤੇ ਸਰਕਾਰ ਵਲੋਂ ਵਿਦਿਆਰਥੀ ਹਿੱਤ ਵਿੱਚ ਕੀਤੇ ਕੰਮਾਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਨਰੋਲਮੈਂਟ ਬੂਸਟਰ ਟੀਮ ਪੰਜਾਬ ਦੇ ਸਟੇਟ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ, ਕੰਵਲਜੀਤ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਵਲੋਂ ਸਾਂਝੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵਲੋਂ ਦਾਖਲਾ ਮੁਹਿੰਮ ਨੂੰ ਲੈ ਕੇ ਨਿਵੇਕਲਾ ਉਪਰਾਲਾ ਕਰਦਿਆਂ ਖਾਲਸਾ ਸਾਜਣਾ ਦਿਵਸ ਮੌਕੇ ਵੱਖ ਵੱਖ ਧਾਰਮਿਕ ਸਥਾਨਾਂ ਦੇ ਬਾਹਰ ਸਕੂਲ ਮੁਖੀਆਂ, ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਵਲੋਂ ਪ੍ਰਚਾਰ ਸਟਾਲਾਂ ਅਤੇ ਕਨੋਪੀਆਂ ਰਾਹੀਂ ਸੰਗਤਾਂ ਨੂੰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਸਕੂਲ਼ਾਂ ਦੇ ਸਮਾਰਟ ਕਲਾਸਰੂਮ, ਸਿੱਖਿਆ ਲਈ ਸਮਾਰਟ ਤਕਨਾਲੋਜੀ ਦੀ ਕੀਤੀ ਜਾ ਰਹੀ ਵਰਤੋਂ ਅਤੇ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਸਹੂਲਤਾਂ ਤੋਂ ਜਾਣੂੰ ਕਰਵਾਉਂਦਿਆਂ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੁਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਸਮੇਂ ਜ਼ਿਲ਼੍ਹਾ ਪੱਧਰੀ ਟੀਮਾਂ ਵਲੋਂ ਸੰਗਤਾਂ ਨੂੰ ਜਿਥੇ ਪੈਂਫਲੈਂਟ ਵੰਡੇ ਜਾਣਗੇ ਉਥੇ ਹੀ ਆਡੀਓ-ਵੀਡੀਓ ਰਾਹੀ ਸਕੂਲਾਂ ਦੀ ਬਦਲੀ ਨੁਹਾਰ ਤੋਂ ਜਾਣੂੰ ਕਰਵਾਇਆ ਜਾਵੇਗਾ। ਦੋਹਾਂ ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਵੈਸਾਖੀ ਮੇਲੇ ਦੌਰਾਨ ਰੇਹੜੀ ਰਿਕਸ਼ਾ ਰਾਹੀਂ ਅਨਊਂਸਮੈਂਟ ਕਰਨ ਦੇ ਨਾਲ ਨਾਲ ਜ਼ਿਲ਼੍ਹੇ ਦੀਆਂ ਨੁਕੱੜ ਨਾਟਕ ਟੀਮਾਂ ਵਲੋਂ ਨਾਟਕਾਂ ਦੀ ਪੇਸ਼ਕਾਰੀ ਕਰਦਿਆਂ ਵਿਭਾਗ ਦੀਆਂ ਨੀਤੀਆਂ ਦਦਾ ਪ੍ਰਚਾਰ ਕੀਤਾ ਜਾਵੇਗਾ। ਇਸ ਸਮੇਂ ਉਨ੍ਹਾਂ ਨਾਲ ਰਜੇਸ਼ ਸ਼ਰਮਾ, ਹਰਭਗਵੰਤ ਸਿੰਘ, ਰੇਖਾ ਮਹਾਜਨ (ਸਾਰੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ) ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਅਰਮਾਨਦੀਪ ਸਿੰਘ ਭੁੱਲਰ, ਰਾਜਦੀਪ ਸਿੰਘ ਸਟੈਨੋ ਆਦਿ ਹਾਜਰ ਸਨ।

Share This Article
Leave a Comment