ਬੀਬੀ ਜਗੀਰ ਕੌਰ ਛੱਡ ਸਕਦੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਸਾਥ? ਜਾਣੋ ਕਿਉਂ ਹੋਈ ਕਾਰਵਾਈ

Global Team
2 Min Read

ਚੰਡੀਗੜ੍ਹ : ਸ਼੍ਰੋਮਣੀ ਗੁ. ਪ੍ਰ. ਕਮੇਟੀ ਦੀਆਂ ਚੋਣਾਂ ਸਿਰ ‘ਤੇ ਹਨ ਅਤੇ ਉਸ ਤੋਂ ਪਹਿਲਾਂ ਪਾਰਟੀ ਅੰਦਰ ਬਗਾਵਤੀ ਸੁਰ ਤੇਜ਼ ਹੁੰਦੇ ਜਾ ਰਹੇ ਹਨ। ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਸ਼੍ਰੋਮਣੀ ਅਕਾਲੀ ਦਲ ਦੀ ਜਿਸ ਅੰਦਰ ਲਗਾਤਾਰ ਬਗਾਵਤਾਂ ਹੋ ਰਹੀਆਂ ਹਨ। ਭਾਵੇਂ ਗੱਲ ਜਗਮੀਤ ਸਿੰਘ ਬਰਾੜ ਦੀ ਹੋਵੇ ਅਤੇ ਭਾਵੇਂ ਬੀਬੀ ਜਗੀਰ ਕੌਰ ਦੀ ।ਦੋਵਾਂ ਵੱਲੋਂ ਬਾਗੀ ਰਸਤਾ ਅਪਣਾਇਆ ਗਿਆ ਸੀ। ਜਿਸ ਦੇ ਚਲਦਿਆਂ ਅੱਜ ਪਾਰਟੀ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਦੋਵੇਂ ਆਗੂਆਂ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਉੱਥੇ ਹੀ ਜਗਮੀਤ ਸਿੰਘ ਬਰਾੜ ਖਿਲਾਫ ਅਗਲੀ ਮੀਟਿੰਗ ‘ਚ ਫੈਸਲਾ ਲਿਆ ਜਾਵੇਗਾ।

https://fb.watch/gy7hyASVKc/

ਦੱਸ ਦੇਈਏ ਕਿ ਪਿਛਲੇ ਕਈ ਦਿਨ ਤੋਂ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਗੁ. ਪ੍ਰ. ਕਮੇਟੀ ਦੇ ਪ੍ਰਧਾਨ ਬਣਨ ਦੀ ਇੱਛਾ ਜਤਾਈ ਜਾ ਰਹੀ ਸੀ। ਜਿਸ ਲਈ ਉਹ ਕਾਫੀ ਸਰਗਰਮ ਸਨ। ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਬੈਠਕਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਬੀਬੀ ਜਗੀਰ ਕੌਰ ਪਾਰਟੀ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਸਨ। ਇਸ ਮੌਕੇ ਉਨ੍ਹਾਂ ਅਸਿੱਧੇ ਤੌਰ ‘ਤੇ ਵਿਰੋਧੀ ਪਾਰਟੀਆਂ ਵੱਲ ਵੀ ਇਸ਼ਾਰਾ ਕੀਤਾ। ਮਲੂਕਾ ਦਾ ਕਹਿਣਾ ਹੈ ਕਿ ਇਸ ਪਿੱਛੇ ਕੋਈ ਵੱਡੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਮਲੂਕਾ ਦਾ ਕਹਿਣਾ ਹੈ ਕਿ ਬੀਬੀ ਜਗੀਰ ਕੌਰ ਵੱਲੋਂ ਮੈਂਬਰਾਂ ‘ਤੇ ਦਬਾਅ ਪਾਇਆ ਜਾ ਰਿਹਾ ਸੀ ਕਿ ਸ਼੍ਰੋਮਣੀ ਕਮੇਟੀ ਚੋਣਾਂ ਸਮੇਂ ਉਨ੍ਹਾਂ ਨੂੰ ਸਮਰਥਨ ਦਿੱਤਾ ਜਾਵੇ।

ਦਰਅਸਲ ਬੀਤੇ ਦਿਨ ਤੋਂ ਜਦੋਂ ਤੋਂ ਬੀਬੀ ਜਗੀਰ ਕੌਰ ਵੱਲੋਂ ਬਾਗੀ ਰੁੱਖ ਅਖਤਿਆਰ ਕੀਤਾ ਗਿਆ ਸੀ ਉਸ ਦਿਨ ਤੋਂ ਹੀ ਇਹ ਚਰਚਾ ਚੱਲ ਰਹੀ ਹੈ ਕਿ ਹੁਣ ਬੀਬੀ ਜਗੀਰ ਕੌਰ ਅਕਾਲੀ ਦਲ ਦਾ ਸਾਥ ਛੱਡ ਸਕਦੇ ਹਨ। ਹੁਣ ਇਸ ਪਾਰਟੀ ਤੋਂ ਬਾਅਦ ਕਿਤੇ ਨਾ ਕਿਤੇ ਇਹ ਚਰਚਾਵਾਂ ਹੋਰ ਵੀ ਤੇਜ਼ ਹੋ ਗਈਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਸ਼ਾਇਦ ਹੋਣ ਬੀਬੀ ਜਗੀਰ ਕੌਰ ਪਾਰਟੀ ਦਾ ਸਾਥ ਛੱਡ ਕੇ ਕਿਸੇ ਕੇਂਦਰੀ ਪਾਰਟੀ ਦਾ ਹਿੱਸਾ ਬਣ ਸਕਦੇ ਹਨ।

Share This Article
Leave a Comment