ਭਾਜਪਾ ਦੀ ਟਿਕਟ ‘ਤੇ ਮੰਡੀ ਤੋਂ ਚੋਣ ਲੜ ਸਕਦੀ ਹੈ ਕੰਗਨਾ ਰਣੌਤ ? ਜੇਪੀ. ਨੱਢਾ ਨੇ ਦਿੱਤੀ ਪ੍ਰਤੀਕਿਰਿਆ

Global Team
2 Min Read

ਨਿਊਜ ਡੈਸਕ : ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀ ਹੈ ਪਰ ਕੁਝ ਸਮਾਂ ਪਹਿਲਾਂ ਅਦਾਕਾਰਾ ਨੇ ਰਾਜਨੀਤੀ ਵਿੱਚ ਆਪਣੀ ਦਿਲਚਸਪੀ ਦਿਖਾਈ ਸੀ। ਦੱਸ ਦੇਈਏ ਕਿ ਕੰਗਨਾ ਰਣੌਤ ਨੇ ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਮੰਡੀ ਤੋਂ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਸੀ। ਅਜਿਹੇ ‘ਚ ਜੇਪੀ ਨੱਡਾ ਨੇ ਸ਼ਨੀਵਾਰ ਨੂੰ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਅਭਿਨੇਤਰੀ ਕੰਗਨਾ ਰਣੌਤ ਨੇ ਹਾਲ ਹੀ ‘ਚ ਕਿਹਾ ਸੀ ਕਿ ਜੇਕਰ ਭਾਜਪਾ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਚੋਣ ਲੜਨ ਲਈ ਤਿਆਰ ਹਨ। ਇਕ ਮੀਡੀਆ ਰਿਪੋਰਟ ਮੁਤਾਬਕ ਕੰਗਨਾ ਨੇ ਆਪਣੇ ਮਨ ਦੀ ਗੱਲ ਦੱਸ ਦਿੱਤੀ ਸੀ। ਅਜਿਹੇ ‘ਚ ਹੁਣ ਉਨ੍ਹਾਂ ਦੀ ਇੱਛਾ ‘ਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕੰਗਨਾ ਰਣੌਤ ਦਾ ਪਾਰਟੀ ‘ਚ ਸਵਾਗਤ ਕਰਦੇ ਹੋਏ ਕਿਹਾ ਕਿ ਚੋਣਾਂ ਦੇ ਮਸਲੇ ‘ਤੇ ਉਹ ਇਕੱਲੇ ਫੈਸਲਾ ਨਹੀਂ ਕਰ ਸਕਦੇ।ਮੀਡੀਆ ਰਿਪੋਰਟਾਂ ਮੁਤਾਬਕ ਜੇਪੀ ਨੱਡਾ ਨੇ ਕਿਹਾ ਕਿ ਅਸੀਂ ਯਕੀਨੀ ਤੌਰ ‘ਤੇ ਕੰਗਨਾ ਰਣੌਤ ਨੂੰ ਭਾਜਪਾ ‘ਚ ਲਿਆਉਣਾ ਚਾਹੁੰਦੇ ਹਾਂ, ਪਾਰਟੀ ‘ਚ ਸਾਰਿਆਂ ਲਈ ਜਗ੍ਹਾ ਹੈ ਪਰ ਪਾਰਟੀ ‘ਚ ਕਿਸ ਨੂੰ ਕੀ ਜ਼ਿੰਮੇਵਾਰੀ ਦੇਣੀ ਹੈ, ਇਹ ਪਾਰਟੀ ਮਿਲ ਕੇ ਫੈਸਲਾ ਕਰਦੀ ਹੈ।ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਨੇ ਕਿਹਾ ਸੀ ਕਿ ਉਹ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਉਣ ਲਈ ਤਿਆਰ ਹਨ। ਕੰਗਨਾ ਨੇ ਗੱਲਬਾਤ ‘ਚ ਜਿੱਥੇ ਪੀਐੱਮ ਮੋਦੀ ਦੀ ਤਾਰੀਫ ਕੀਤੀ, ਉੱਥੇ ਹੀ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਸਾਧਿਆ। ਨਾਲ ਹੀ, ਅਭਿਨੇਤਰੀ ਨੇ ਰਾਹੁਲ ਗਾਂਧੀ ਬਾਰੇ ਕਿਹਾ ਕਿ ਉਸਦਾ ਪੀਐਮ ਨਾਲ ਕੋਈ ਮੇਲ ਨਹੀਂ ਹੈ। ਅਭਿਨੇਤਰੀ ਨੇ ਕਿਹਾ ਸੀ ਕਿ ਜੇਕਰ ਮੈਨੂੰ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲੇਗਾ ਤਾਂ ਮੈਨੂੰ ਬਹੁਤ ਚੰਗਾ ਲੱਗੇਗਾ। ਇਹ ਮੇਰੇ ਲਈ ਕਿਸਮਤ ਦੀ ਗੱਲ ਹੋਵੇਗੀ।

 

Share This Article
Leave a Comment