ਕੈਨੇਡਾ ‘ਚ 89 ਸਾਲਾ ਪੰਜਾਬੀ ਬਜ਼ੁਰਗ ‘ਤੇ ਹਮਲਾ, ਗੰਭੀਰ ਜ਼ਖਮੀ

TeamGlobalPunjab
2 Min Read

ਐਬਟਸਫੋਰਡ: ਕੈਨੇਡਾ ‘ਚ 89 ਸਾਲਾ ਬਜ਼ੁਰਗ ‘ਤੇ ਅਣਪਛਾਤੇ ਵਿਅਕਤੀ ਨੇ ਹਮਲਾ ਕਰ ਦਿੱਤਾ, ਜਿਸ ‘ਚ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਹ ਘਟਨਾ ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਪੈਂਦੇ ਸ਼ਹਿਰ ਐਬਟਸਫੋਰਡ ‘ਚ ਵਾਪਰੀ, ਜ਼ਖਮੀ ਬਜ਼ੁਰਗ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਪੀੜਤ ਬਜ਼ਰਗ ਦਾ ਪਰਿਵਾਰ ਇਸ ਘਟਨਾ ਤੋਂ ਬਾਅਦ ਇਨਾ ਡਰਿਆ ਹੋਇਆ ਹੈ ਕਿ ਉਨਾਂ ਨੇ ਬਜ਼ੁਰਗ ਦਾ ਨਾਮ ਸਿਰਫ਼ ਕਰਤਾਰ ਦੱਸਿਆ, ਜਦਕਿ ਪੂਰਾ ਨਾਮ ਦੱਸਣ ਤੋਂ ਮਨਾ ਕਰ ਦਿੱਤਾ। ਬਜ਼ੁਰਗ ਦੇ ਪੋਤੇ ਸੰਨੀ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਸਵੇਰੇ ਲਗਭਗ 11 ਵਜੇ ਉਸ ਦੇ ਦਾਦਾ ਕਰਤਾਰ ਸੀਡਰ ਪਾਰਕ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਬੱਸ ‘ਚੋਂ ਉਤਰੇ ਤਾਂ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਸੰਨੀ ਨੇ ਦੱਸਿਆ ਕਿ ਹਮਲਾਵਰ ਇੱਕ ਅਣਪਛਾਤਾ ਵਿਅਕਤੀ ਸੀ, ਜਿਸ ਨਾਲ ਉਸ ਦੇ ਦਾਦੇ ਦੀ ਨਾਂ ਕੋਈ ਦੁਸ਼ਮਣੀ ਸੀ ਅਤੇ ਨਾਂ ਹੀ ਉਸ ਨੇ ਇਸ ਤੋਂ ਪਹਿਲਾਂ ਉਸ ਵਿਅਕਤੀ ਨੂੰ ਕਦੇ ਵੇਖਿਆ ਸੀ।

ਗੰਭੀਰ ਰੂਪ ਨਾਲ ਜ਼ਖਮੀ ਬਜ਼ੁਰਗ ਦੀ ਸਰਜਰੀ ਹੋਈ ਹੈ ਤੇ ਡਾਕਟਰਾਂ ਦਾ ਕਹਿਣਾ ਹੈ ਕਿ ਕਰਤਾਰ ਨੂੰ ਠੀਕ ਹੋਣ ਵਿੱਚ ਲੰਬਾ ਸਮਾਂ ਲੱਗ ਸਕਦਾ ਹੈ।

ਉੱਥੇ ਹੀ ਐਬੋਟਸਫੋਰਡ ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਲੇ ਇਸ ਹਮਲੇ ਨੂੰ ਨਸਲੀ ਹਮਲਾ ਕਹਿਣਾ ਜਲਦਬਾਜ਼ੀ ਹੋਵੇਗੀ। ਘਟਨਾ ਵਾਲੀ ਥਾਂ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰ ਦੀ ਪਛਾਣ ਕੀਤੀ ਜਾ ਸਕੇ। ਇਸ ਤੋਂ ਇਲਾਵਾ ਲੋਕਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਜਲਦ ਹੀ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

- Advertisement -

Share this Article
Leave a comment