ਕੈਨੇਡਾ: ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਹੋਈ ਮੌਤ

Rajneet Kaur
1 Min Read

ਨਿਊਜ਼ ਡੈਸਕ: ਕੈਨੇਡਾ ਦੇ ਵਿਨੀਪੈਗ ‘ਚ ਸੜਕ ਹਾਦਸੇ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਮੌਤ ਹੋ ਗਈ ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀਪਇੰਦਰ ਸਿੰਘ ਉਰਫ਼ ਰੂਬੀ ਪੁੱਤਰ ਗੁਰਪ੍ਰੀਤ ਸਿੰਘ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ  ਦਾ ਰਹਿਣ ਵਾਲਾ ਸੀ।ਉਸ ਦੀ ਗੱਡੀ ਦਾ ਸੜਕ ‘ਤੇ ਬਰਫ ਤੇ ਧੁੰਦ ਹੋਣ ਕਾਰਨ ਸੰਤੁਲਨ ਵਿਗੜ ਗਿਆ ਤੇ ਗੱਡੀ ਡਿਵਾਈਡਰ ਨਾਲ ਜਾ ਟਕਰਾਈ। ਇਸ ਦੌਰਾਨ ਪਿੱਛੋਂ ਆ ਰਹੇ ਟਰੱਕ ਨੇ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਦੀਪਇੰਦਰ  ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦੀਪਇੰਦਰ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਉਸ ਦੀ ਮੌਤ ਹੋ ਗਈ।

Share this Article
Leave a comment