ਟੋਰਾਂਟੋ: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਵੱਡਾ ਝਟਕਾ ਦਿੰਦਿਆਂ ਸਰਕਾਰ ਨੇ ਵਿਜ਼ਟਰ ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਕੀਤੇ ਹਨ। ਕੈਨੇਡਾ ਸਰਕਾਰ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਹੈ ਕਿ ਹੁਣ ਕੋਈ ਵੀ ਵਿਅਕਤੀ ਕੈਨੇਡਾ ਦਾ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਲੈ ਸਕੇਗਾ। ਜੇ ਕੋਈ ਇਸ ਲਈ ਅਪਲਾਈ ਕਰਦਾ ਹੈ ਤਾਂ ਅਧਿਕਾਰੀ ਆਪਣੇ ਪੱਧਰ ਤੇ ਇਸ ਤੇ ਫੈਸਲਾ ਲੈ ਸਕਦੇ ਹਨ।
ਹੁਣ ਜੇਕਰ ਕੋਈ ਕੈਨੇਡਾ ਜਾਣ ਦਾ ਕੋਈ ਠੋਸ ਕਾਰਨ ਨਹੀਂ ਦਿੰਦਾ ਤਾਂ ਉਸ ਨੂੰ ਕੈਨੇਡਾ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਹੁਣ ਕੰਮ ਦੇ ਦਿਨਾਂ ਦੀ ਗਿਣਤੀ ਦੇ ਹਿਸਾਬ ਨਾਲ ਵੀਜ਼ਾ ਦਿੱਤਾ ਜਾਵੇਗਾ। ਦਰਅਸਲ, ਹੁਣ ਤੱਕ ਲੋਕ ਵਿਜ਼ਟਰ ਵੀਜ਼ੇ ਨੂੰ ਵਰਕ ਵੀਜ਼ਾ ਵਿੱਚ ਬਦਲ ਕੇ ਪੈਸੇ ਲਈ ਕੰਮ ਕਰਦੇ ਸਨ, ਜਿਸ ਤੇ ਸਖ਼ਤੀ ਲੈਂਦਿਆਂ ਕੈਨੇਡੀਅਨ ਸਰਕਾਰ ਨੇ ਇਹ ਫੈਸਲਾ ਲਿਆ ਹੈ। ਹੁਣ ਭਾਰਤੀਆਂ ਨੂੰ 10 ਸਾਲ ਦੇ ਵਿਜ਼ਟਰ ਵੀਜ਼ੇ ਦੀ ਬਜਾਏ 1 ਮਹੀਨੇ ਦਾ ਹੀ ਵੀਜ਼ਾ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਵਿਜ਼ਟਰ ਵੀਜ਼ਾ ਨੂੰ ਸਿੱਧੇ ਤੌਰ ‘ਤੇ ਵਰਕ ਵੀਜ਼ਾ ‘ਚ ਤਬਦੀਲ ਕਰਨ ਦੀ ਵੀ ਵਿਵਸਥਾ ਕੀਤੀ ਗਈ ਹੈ। ਕੈਨੇਡਾ ਸਰਕਾਰ ਨੇ ਇਹ ਕਦਮ ਵੀਜ਼ਾ ਸਿਸਟਮ ਵਿੱਚ ਸਖ਼ਤ ਨਿਯਮਾ ਨੂੰ ਲਾਗੂ ਕਰਨ ਦੇ ਮਕਸਦ ਨਾਲ ਚੁੱਕਿਆ ਹੈ। ਕੈਨੇਡੀਅਨ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਭਾਰਤੀਆਂ ਲਈ 10 ਸਾਲ ਦੇ ਮਲਟੀਪਲ ਵੀਜ਼ੇ ਦੀ ਸਹੂਲਤ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।