ਪ੍ਰਵਾਸੀਆਂ ਦੇ ਮਾਪਿਆਂ ਅਤੇ ਦਾਦਾ-ਦਾਦੀਆਂ ਨੂੰ ਮਿਲੇਗੀ ਪੀ.ਆਰ.

TeamGlobalPunjab
1 Min Read

ਸਰੀ : ਕੈਨੇਡਾ ਸਰਕਾਰ ਵਲੋਂ ਪ੍ਰਵਾਸੀਆਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਵਾਸੀਆਂ ਦੇ ਪਰਿਵਾਰਾਂ ਦਾ ਮਿਲਾਪ ਕਰਵਾਉਣ ਵਾਲੀ ਯੋਜਨਾ ਤਹਿਤ ਕੈਨੇਡਾ ਦੇ ਇੰਮੀਗ੍ਰੇਸ਼ਨ ਵਿਭਾਗ ਵੱਲੋਂ ਪ੍ਰਵਾਸੀਆਂ ਦੇ ਮਾਪਿਆਂ, ਦਾਦਾ-ਦਾਦੀਆਂ ਜਾਂ ਨਾਨਾ-ਨਾਨੀਆਂ ਨੂੰ ਪੀ.ਆਰ. ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇੰਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸੀਨੋ ਨੇ ਸਰੀ ਵਿਖੇ ਇਕ ਸਮਾਗਮ ਦੌਰਾਨ ਦੱਸਿਆ ਕਿ ਪੇਰੈਂਟਸ ਐਂਡ ਗਰੈਂਡ ਪੇਰੈਂਟਸ ਪ੍ਰੋਗਰਾਮ ਅਧੀਨ ਦਿਲਚਸਪੀ ਦੇ ਪ੍ਰਗਟਾਵੇ ਮੰਗੇ ਗਏ ਹਨ ਜਿਨ੍ਹਾਂ ਵਿਚੋਂ ਲਾਟਰੀ ਰਾਹੀਂ 30 ਹਜ਼ਾਰ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ 20 ਸਤੰਬਰ ਤੋਂ ਮਾਪਿਆਂ ਦੀ ਸਪੌਂਸਰਸ਼ਿਪ ਦੀ ਪੱਕੀ ਅਰਜ਼ੀ ਦਾਖ਼ਲ ਕਰਨ ਲਈ ਸੱਦਾ ਪੱਤਰ ਭੇਜੇ ਜਾਣਗੇ।

ਸੱਦਾ ਪੱਤਰ ਪ੍ਰਾਪਤ ਕਰਨ ਵਾਲਿਆਂ ਕੋਲ ਅਰਜ਼ੀ ਦਾਖ਼ਲ ਕਰਨ ਲਈ 60 ਦਿਨ ਦਾ ਸਮਾਂ ਹੋਵੇਗਾ। ਇਸ ਵਾਰ ਪ੍ਰਵਾਸੀਆਂ ਲਈ ਆਮਦਨ ਦੀ ਹੱਦ ਵੀ ਘਟਾ ਦਿਤੀ ਗਈ ਹੈ।

ਪਿਛਲੇ ਸਾਲ 32, 270 ਡਾਲਰ ਸਾਲਾਨਾ ਦੀ ਕਮਾਈ ਕਰਨ ਵਾਲੇ ਕੈਨੇਡੀਅਨ ਸਿਟੀਜ਼ਨ ਜਾਂ ਪਰਮਾਨੈਂਟ ਰੈਜ਼ੀਡੈਂਟਸ ਆਪਣੇ ਮਾਪਿਆਂ ਜਾਂ ਦਾਦਾ-ਦਾਦੀਆਂ ਨੂੰ ਕੈਨੇਡਾ ਸੱਦਣ ਲਈ ਅਰਜ਼ੀ ਦਾਖ਼ਲ ਕਰ ਸਕਣਗੇ

- Advertisement -
Share this Article
Leave a comment