ਕੈਨੇਡਾ ‘ਚ ਰਹਿੰਦੇ ਭਾਰਤੀਆਂ ਲਈ ਖੁਸ਼ਖਬਰੀ, ਮਜਦੂਰੀ ਵਿੱਚ ਹੋਈਆ ਵਾਧਾ

TeamGlobalPunjab
2 Min Read

ਬ੍ਰਿਟਿਸ਼ ਕੋਲੰਬੀਆ- ਕੈਨੇਡਾ ‘ਚ ਰਹਿੰਦੇ ਭਾਰਤੀਆਂ ਲਈ ਖੁਸ਼ਖਬਰੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਘੱਟੋ-ਘੱਟ ਉਜਰਤ 15.65 ਡਾਲਰ ਪ੍ਰਤੀ ਘੰਟਾ ਕਰ ਦਿੱਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੇ ਵਿੱਤ ਮੰਤਰੀ ਹੈਰੀ ਬੈਂਸ ਨੇ ਇਹ ਐਲਾਨ ਕੀਤਾ। ਉਨ੍ਹਾਂ ਮੁਤਾਬਕ ਸਰਕਾਰ ਨੇ ਘੱਟੋ-ਘੱਟ ਉਜਰਤ ਵਿੱਚ 45 ਸੈਂਟ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ 1 ਜੂਨ 2022 ਤੋਂ ਲਾਗੂ ਹੋਣਗੀਆਂ। ਕੈਨੇਡਾ ਵਿੱਚ ਰਹਿੰਦੇ ਵਿਦੇਸ਼ੀ ਭਾਰਤੀਆਂ (ਐਨ.ਆਰ.ਆਈ.) ਨੂੰ ਵੀ ਇਸ ਦਾ ਲਾਭ ਮਿਲੇਗਾ।

ਭਾਰਤ ਤੋਂ ਵੱਡੀ ਗਿਣਤੀ ਵਿੱਚ ਲੋਕ ਰੁਜ਼ਗਾਰ ਦੇ ਸਿਲਸਿਲੇ ਵਿੱਚ ਕੈਨੇਡਾ ਜਾਂਦੇ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਪੰਜਾਬੀ ਹਨ। ਕੈਨੇਡੀਅਨ ਅਰਥਚਾਰੇ ਵਿੱਚ ਭਾਰਤੀ ਮੂਲ ਦੇ ਲੋਕਾਂ ਦਾ ਵੱਡਾ ਯੋਗਦਾਨ ਹੈ। ਬ੍ਰਿਟਿਸ਼ ਕੋਲੰਬੀਆ ਵਿੱਚ ਕੈਨੇਡਾ ਵਿੱਚ ਸਭ ਤੋਂ ਵੱਧ ਘੱਟੋ-ਘੱਟ ਉਜਰਤ ਦਰ ਹੈ। ਇੱਥੇ ਘੱਟੋ-ਘੱਟ ਉਜਰਤ 15.20 ਡਾਲਰ ਪ੍ਰਤੀ ਘੰਟਾ ਹੈ, ਜੋ ਵਧ ਕੇ 15.45 ਡਾਲਰ ਹੋ ਜਾਵੇਗੀ।

ਵਿੱਤ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਨੇ ਇਹ ਫੈਸਲਾ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਲਿਆ ਹੈ। ਇਹ ਰਿਪੋਰਟ ਸੂਬੇ ਦੇ ਕਾਰੋਬਾਰੀਆਂ ਅਤੇ ਹੋਰ ਸਬੰਧਤ ਵਰਗਾਂ ਤੋਂ ਲਏ ਗਏ ਫੀਡਬੈਕ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਇਸ ਫੈਸਲੇ ਨਾਲ ਬ੍ਰਿਟਿਸ਼ ਕੋਲੰਬੀਆ ਵਿੱਚ ਕੰਮ ਕਰਨ ਵਾਲੇ ਕਾਮਿਆਂ ਨੂੰ ਮਹਿੰਗਾਈ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ। ਨਾਲ ਹੀ, ਇੱਥੇ ਹੋਰ ਸੂਬਿਆਂ ਦੇ ਮੁਕਾਬਲੇ ਜ਼ਿਆਦਾ ਲੋਕ ਕੰਮ ਕਰਨ ਲਈ ਆਉਣਗੇ।

ਬ੍ਰਿਟਿਸ਼ ਕੋਲੰਬੀਆ ਦੀ ਲੇਬਰ ਫੈਡਰੇਸ਼ਨ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਸਰਕਾਰ ਨੇ ਘੱਟੋ-ਘੱਟ ਉਜਰਤ ਵਧਾ ਦਿੱਤੀ, ਅਸੀਂ ਇਸ ਫੈਸਲੇ ਤੋਂ ਖੁਸ਼ ਹਾਂ। ਪਰ ਫਿਰ ਵੀ ਇਹ ਮਹਿੰਗਾਈ ਨਾਲ ਨਜਿੱਠਣ ਲਈ ਕਾਫੀ ਨਹੀਂ ਹੈ। ਇੱਕ ਮਜ਼ਦੂਰ ਨੂੰ ਆਪਣੇ ਪਰਿਵਾਰ ਦਾ ਢਿੱਡ ਭਰਨ ਲਈ ਇਸ ਤੋਂ ਵੱਧ ਮਜ਼ਦੂਰੀ ਮਿਲਣੀ ਚਾਹੀਦੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment