ਕੈਨੇਡਾ ਸਰਕਾਰ ਨੇ ਕੋਰੋਨਾ ਕਾਲ ਦੌਰਾਨ ਸਾਲ 2020 ‘ਚ ਵੀ ਡਿਪੋਰਟ ਕੀਤੇ ਹਜ਼ਾਰਾਂ ਪਰਵਾਸੀ

TeamGlobalPunjab
1 Min Read

ਟੋਰਾਂਟੋ: ਟਰੂਡੋ ਸਰਕਾਰ ਨੇ ਬੀਤੇ ਸਾਲ ਗੈਰਕਾਨੂੰਨੀ ਤਰੀਕੇ ਨਾਲ ਕੈਨੇਡਾ ਵਿਚ ਰਹਿ ਰਹੇ ਪ੍ਰਵਾਸੀਆਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ 12,122 ਪ੍ਰਵਾਸੀਆਂ ਨੂੰ ਡਿਪੋਰਟ ਕਰ ਦਿੱਤਾ। ਇਹ ਅੰਕੜਾ 2019 ਵਿਚ ਡਿਪੋਰਟ ਕੀਤੇ ਪ੍ਰਵਾਸੀਆਂ ਤੋਂ ਲਗਭਗ ਇਕ ਹਜ਼ਾਰ ਵੱਧ ਹੈ।

ਕੋਰੋਨਾ ਮਹਾਂਮਾਰੀ ਦੇ ਬਾਵਜੂਦ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫ਼ਸਰਾਂ ਨੇ ਆਪਣੀ ਕਾਰਵਾਈ ਨੂੰ ਜਾਰੀ ਰੱਖਿਆ ਤੇ 2015 ਤੋਂ ਬਾਅਦ ਸਭ ਤੋਂ ਵੱਧ ਪ੍ਰਵਾਸੀਆਂ ਨੂੰ ਦੇਸ਼ ‘ਚੋਂ ਡਿਪੋਰਟ ਕੀਤਾ ਗਿਆ।

ਕੈਨੇਡਾ ਸਰਕਾਰ ਮੁਤਾਬਕ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਬਹੁਤ ਲਾਜ਼ਮੀ ਸੀ ਅਤੇ ਇਸ ਨੂੰ ਸੁਰੱਖਿਅਤ ਤਰੀਕੇ ਨਾਲ ਅੰਜ਼ਾਮ ਦਿੱਤਾ ਗਿਆ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਮੁਤਾਬਕ ਪਿਛਲੇ ਸਾਲ ਡਿਪੋਰਟ ਕੀਤੇ ਪ੍ਰਵਾਸੀਆਂ ਦੀ ਗਿਣਤੀ ਇਸ ਕਰ ਕੇ ਵਧ ਗਈ ਕਿਉਂਕਿ ਕੁਝ ਲੋਕਾਂ ਨੇ ਖੁਦ ਮੁਲਕ ਛੱਡਣ ਦਾ ਫ਼ੈਸਲਾ ਕਰ ਲਿਆ।

Share this Article
Leave a comment