ਟੋਰਾਂਟੋ: ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਮੀਗ੍ਰੇਸ਼ਨ ਰਿਫਿਊਜ਼ੀ ਅਤੇ ਸਿਟੀਜ਼ਨਸ਼ਿਪ ਕੈਨੇਡਾ ਨੇ ਵੱਡਾ ਐਲਾਨ ਕਰਦਿਆਂ ਵਿਦਿਆਰਥੀਆਂ ਲਈ ਕੈਨੇਡਾ ਤੋਂ ਬਾਹਰ ਰਹਿ ਕੇ ਪੜਾਈ ਪੂਰੀ ਕਰ ਸਕਣ ਦੀ ਮਿਆਦ ‘ਚ ਵਾਧਾ ਕੀਤਾ ਹੈ।
ਇਸ ਤੋਂ ਇਲਾਵਾ ਹੁਣ ਇਹ ਸਾਰੇ ਵਿਦਿਆਰਥੀ ਪੋਸਟ ਗ੍ਰੈਜੂਏਟ ਵਰਕ ਪਰਮਿਟ (PGWP) ਦੇ ਯੋਗ ਵੀ ਹੋਣਗੇ। ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਇਸ ਸਬੰਧੀ ਜਾਣਕਾਰੀ ਟਵੀਟ ਕਰਕੇ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਕੈਨੇਡਾ ਵਿੱਚ ਰਹਿ ਕੇ ਪੜਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹੀ ਪੋਸਟ ਗ੍ਰੈਜੂਏਟ ਵਰਕ ਪਰਮਿਟ ਮਿਲਦਾ ਸੀ ਪਰ ਕੋਵਿਡ -19 ਮਹਾਂਮਾਰੀ ਕਾਰਨ ਬਹੁਤ ਸਾਰੇ ਵਿਦਿਆਰਥੀ ਕੈਨੇਡਾ ਨਹੀਂ ਆ ਸਕੇ , ਜਿਸ ਤੋਂ ਬਾਅਦ ਮੰਤਰਾਲੇ ਵੱਲੋਂ ਬੀਤੇ ਸਾਲ ਨਵੰਬਰ ਦੌਰਾਨ ਇਸ ਨਵੀਂ ਪਾਲਿਸੀ ਦਾ ਐਲਾਨ ਕੀਤਾ ਗਿਆ ਸੀ।
IRCC ਮੁਤਾਬਕ ਜਿਹੜੇ ਵਿਦਿਆਰਥੀ ਇਸ ਸਮੇਂ ਕੈਨੇਡਾ ਤੋਂ ਬਾਹਰ ਰਹਿ ਕੇ ਆਨਲਾਈਨ ਪੜ੍ਹਾਈ ਕਰ ਰਹੇ ਹਨ ਜਾਂ ਜਿੰਨ੍ਹਾਂ ਨੇ ਸਟੱਡੀ ਵੀਜ਼ੇ ਲਈ 31 ਅਗਸਤ 2022 ਤੋਂ ਪਹਿਲਾਂ ਅਪਲਾਈ ਕੀਤਾ ਹੋਏਗਾ, ਉਹ ਆਪਣੀ ਸਾਰੀ ਪੜ੍ਹਾਈ ਆਨਲਾਈਨ ਕੀਤੇ ਹੋਣ ਦੇ ਬਾਵਜੂਦ ਵੀ ਪੋਸਟ ਗ੍ਰੈਜੂਏਟ ਵਰਕ ਪਰਮਿਟ ਦੇ ਯੋਗ ਹੋਣਗੇ ।
International Students: as we transition back to pre-pandemic requirements, we are extending distance learning measures to pursue your studies online from outside Canada while remaining eligible for a post-graduation work permit (PGWP) until August 31, 2023.
THREAD 🔽 pic.twitter.com/ssb8GFJnSN
— IRCC (@CitImmCanada) August 25, 2022
ਇਸ ਤੋਂ ਇਲਾਵਾ 1 ਸਤੰਬਰ 2022 ਤੋਂ ਬਾਅਦ ਵਾਲੇ ਵਿਦਿਆਰਥੀ ਆਪਣੀ 50 ਫ਼ੀਸਦੀ ਪੜ੍ਹਾਈ ਆਨਲਾਈਨ ਤਰੀਕੇ ਨਾਲ ਕਰ ਸਕਣਗੇ, ਜਦਕਿ ਬਾਕੀ ਪੜ੍ਹਾਈ ਲਈ ਉਨ੍ਹਾਂ ਨੂੰ ਕੈਨੇਡਾ ਆਉਣਾ ਪਵੇਗਾ । 1 ਸਤੰਬਰ 2023 ਤੋਂ ਬਾਅਦ ਕੈਨੇਡਾ ਤੋਂ ਬਾਹਰ ਕੀਤੀ ਪੜ੍ਹਾਈ ਦਾ ਸਮਾਂ ਵਰਕ ਪਰਮਿਟ ਲਈ ਨਹੀਂ ਗਿਣਿਆ ਜਾਵੇਗਾ।
Starting September 1, 2023, all study time completed outside of Canada will be deducted from the length of your PGWP, regardless of when you began your studies.
— IRCC (@CitImmCanada) August 25, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.