ਕੈਨੇਡਾ ਦੇ ਸਕੂਲ ‘ਚ ਚੱਲੀਆਂ ਤਾਬੜਤੋੜ ਗੋਲੀਆਂ! 10 ਦੀ ਮੌਤ, ਕਈ ਗੰਭੀਰ ਜ਼ਖਮੀ

Global Team
2 Min Read

ਬ੍ਰਿਟਿਸ਼ ਕੋਲੰਬੀਆ: ਕੈਨੇਡਾ ਦੇ ਇੱਕ ਸਕੂਲ ਵਿੱਚ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਜਿਸ ਵਿੱਚ 10 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਸ ਤੋਂ ਇਲਾਵਾ ਦਰਜਨਾਂ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਮੈਡੀਕਲ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ। ਗੋਲੀਬਾਰੀ ਕਰਨ ਵਾਲੇ ਵਿਅਕਤੀ ਦੀ ਵੀ ਮੌਤ ਹੋਣ ਦੀ ਖ਼ਬਰ ਹੈ। ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਲਗਭਗ 200 ਦੱਸੀ ਜਾ ਰਹੀ ਹੈ। ਫਿਲਹਾਲ, ਹਮਲਾਵਰ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ। ਮੌਕੇ ‘ਤੇ ਭਾਰੀ ਪੁਲਿਸ ਫੋਰਸ ਮੌਜੂਦ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਟੰਬਲਰ ਰਿਜ ਸ਼ਹਿਰ ਵਿੱਚ ਇੱਕ ਹਾਈ ਸਕੂਲ ਵਿੱਚ ਗੋਲੀਬਾਰੀ ਹੋਈ ਹੈ। ਪੁਲਿਸ ਮੁਤਾਬਕ ਇਸ ਘਟਨਾ ਵਿੱਚ 10 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 25 ਜ਼ਖਮੀ ਹਨ। ਅਜੇ ਤੱਕ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਮਰਨ ਵਾਲਿਆਂ ਵਿੱਚ ਕੋਈ ਵਿਦਿਆਰਥੀ ਸ਼ਾਮਲ ਹੈ ਜਾਂ ਨਹੀਂ। ਸਾਵਧਾਨੀ ਵਜੋਂ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।

ਇਲਾਕੇ ਦੇ ਵਿਧਾਇਕ ਲੈਰੀ ਨਿਊਫੈਲਡ ਨੇ ਦੱਸਿਆ ਕਿ ਹਾਲਾਤ ਨੂੰ ਕਾਬੂ ਵਿੱਚ ਕਰਨ ਲਈ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਐਂਬੂਲੈਂਸ ਦੀਆਂ ਟੀਮਾਂ ਮੌਕੇ ‘ਤੇ ਭੇਜੀਆਂ ਗਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਨੂੰ ਲੱਭਣ ਲਈ ਬਾਹਰ ਨਿਕਲ ਆਏ ਹਨ, ਉਹ ਆਪਣੇ ਘਰ ਪਰਤ ਜਾਣ ਅਤੇ ਉੱਥੇ ਹੀ ਸੁਰੱਖਿਅਤ ਰਹਿਣ। ਸਰਕਾਰੀ ਵੈੱਬਸਾਈਟ ਦੇ ਅਨੁਸਾਰ, ਟੰਬਲਰ ਰਿਜ ਸੈਕੰਡਰੀ ਸਕੂਲ, ਜਿੱਥੇ ਹਾਦਸਾ ਵਾਪਰਿਆ, ਵਿੱਚ 7ਵੀਂ ਤੋਂ 12ਵੀਂ ਜਮਾਤ ਦੇ ਕੁੱਲ 175 ਵਿਦਿਆਰਥੀ ਹਨ। ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ (ਆਰਸੀਐਮਪੀ) ਨੇ ਕਿਹਾ ਕਿ ਇੱਕ ਸ਼ੱਕੀ (ਸ਼ੂਟਰ) ਵੀ ਮ੍ਰਿਤਕ ਪਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment