ਕੈਨੇਡਾ ਨੇ ਭਾਰਤ ਸਰਕਾਰ ਦੇ ਫੈਸਲੇ ਨੂੰ ਕੀਤਾ ਨਜ਼ਰਅੰਦਾਜ਼

Rajneet Kaur
2 Min Read

ਨਿਊਜ਼ ਡੈਸਕ:  ਭਾਰਤ ਦੀ ਰਾਜਧਾਨੀ ਦਿੱਲੀ ਚੋਂ 41 ਕੈਨੇਡੀਅਨ ਡਿਪਲੋਮੈਟਾਂ ਦੇ ਭਾਰਤ ਛੱਡ ਜਾਣ ਬਾਰੇ ਕੈਨੇਡਾ ਤੇ ਭਾਰਤ ਸਰਕਾਰ ਵਿਚਾਲੇ ਗੱਲਬਾਤ ਚੱਲ ਰਹੀ ਹੈ। ਕੈਨੇਡਾ ਅਨੁਸਾਰ ਉਨ੍ਹਾਂ ਦੇ ਭਾਰਤ ਨਾਲ ਕੂਟਨੀਤਕ ਸਬੰਧ ਵੀ ਨਿੱਜੀ ਬਣ ਰਹੇ ਹਨ। ਭਾਰਤ ਸਰਕਾਰ ਵੱਲੋਂ ਕੈਨੇਡੀਅਨ ਡਿਪਲੋਮੈਟਾਂ ਨੂੰ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ। ਪਰ ਉਨ੍ਹਾਂ ਵੱਲੋਂ ਭਾਰਤ ਸਰਕਾਰ ਦੇ ਫੈਸਲੇ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।

ਕੈਨੇਡਾ ਨੇ ਆਪਣੀ ਡਿਪਲੋਮੈਟਿਕ ਮੌਜੂਦਗੀ ਨੂੰ ਦੋ ਤਿਹਾਈ ਤੱਕ ਘੱਟ ਕਰਨ ਲਈ ਭਾਰਤ ਦੇ ਅਲਟੀਮੇਟਮ ਤੋਂ ਬਾਅਦ ਵੀ ਕੈਨੇਡੀਅਨ ਡਿਪਲੋਮੈਟਾਂ ਨੂੰ ਵਾਪਿਸ ਨਹੀਂ ਬੁਲਾਇਆ। ਜ਼ਿਕਰਯੋਗ ਹੈ ਕਿ ਤਕਰੀਬਨ ਸਾਰੇ ਕੈਨੇਡੀਅਨ ਡਿਪਲੋਮੈਟ ਭਾਰਤ ‘ਚ ਹੀ ਰਹਿ ਰਹੇ ਹਨ। ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਇੱਕ ਪ੍ਰੈਸ ਕਾਨਫਰੰਸ ‘ਚ ਕਿਹਾ ਕਿ ਜਦੋਂ ਗੱਲਬਾਤ ਨਿੱਜੀ ਰਹਿੰਦੀ ਹੈ ਤਾਂ ਕੂਟਨੀਤੀ ਹਮੇਸ਼ਾ ਵਧੀਆ ਹੁੰਦੀ ਹੈ।

ਕੈਨੇਡੀਅਨ ਸਰਕਾਰ ਦਾ ਕਹਿਣਾ ਹੈ ਕਿ ਉਹ ਭਾਰਤ ਨਾਲ ਵਿਚਾਰ ਚਰਚਾ ਰਾਹੀ ਸਬੰਧਾਂ ਨੂੰ ਸੁਧਾਰਨ ਦੀ ਕੋਸ਼ਿਸ਼ ਕਰੇਗੀ। ਕੈਨੇਡਾ ਅਤੇ ਭਾਰਤ ਅਜੇ ਵੀ 41 ਡਿਪਲੋਮੈਟਾਂ ਨੂੰ ਕੱਢਣ ਅਤੇ ਮੌਜੂਦਾ 62 ਤੋਂ ਘੱਟ ਕਰਨ ਦੇ ਮੁੱਦਿਆਂ ਉੱਤੇ ਵਿਚਾਰ ਵਟਾਂਦਰਾ ਕਰ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment