ਪ੍ਰਧਾਨ ਮੰਤਰੀ ਟਰੂਡੋ ਨੇ ਰੂਸ ਖਿਲਾਫ ਪਾਬੰਦੀਆਂ ਦਾ ਕੀਤਾ ਐਲਾਨ

TeamGlobalPunjab
1 Min Read

ਓਟਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਰਥਿਕ ਪਾਬੰਦੀਆਂ ਦੇ ਪਹਿਲੇ ਦੌਰ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੂਰਬੀ ਯੂਕਰੇਨ ਦੇ ਦੋ ਰੀਜਨਜ਼ ਨੂੰ ਆਜ਼ਾਦ ਕਰਾਰ ਦੇਣ ਤੇ ਫੌਜ ਨੂੰ ਉੱਥੇ ਤਾਇਨਾਤ ਕਰਨ ਦੀ ਮਾਨਤਾ ਦੇਣ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਹੀ ਟਰੂਡੋ ਵਲੋਂ ਇਨ੍ਹਾਂ ਪਾਬੰਦੀਆਂ ਦਾ ਖੁਲਾਸਾ ਕੀਤਾ ਗਿਆ ਹੈ।

ਟਰੂਡੋ ਨੇ ਕਿਹਾ ਕਿ ਸਰਕਾਰ ਵੱਲੋਂ ਕੈਨੇਡਾ ਵਾਸੀਆਂ ਨੂੰ ਅਜਿਹੇ ਆਜ਼ਾਦ ਸੂਬਿਆਂ ਦੌਨੇਤਸਕ ਤੇ ਲੁਹਾਂਸਕ ਨਾਲ ਕਿਸੇ ਵੀ ਤਰ੍ਹਾਂ ਦੇ ਵਿੱਤੀ ਲੈਣ ਦੇਣ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ ਹੈ। ਇਸ ਤੋਂ ਇਲਾਵਾ ਇਨ੍ਹਾਂ ਸੂਬਿਆਂ ਨੂੰ ਆਜ਼ਾਦ ਕਰਾਰ ਦੇਣ ਦੇ ਪੱਖ ਵਿੱਚ ਵੋਟ ਪਾਉਣ ਵਾਲੇ ਰੂਸੀ ਪਾਰਲੀਮੈਂਟ ਦੇ ਮੈਂਬਰਾਂ ਖਿਲਾਫ ਵੀ ਪਾਬੰਦੀਆਂ ਲਾਈਆਂ ਗਈਆਂ ਹਨ।

ਇਸ ਦੇ ਨਾਲ ਹੀ ਕੈਨੇਡਾ ਦੀ ਨਾਟੋ ਪ੍ਰਤੀ ਵਚਨਬੱਧਤਾ ਦੇ ਮੱਦੇਨਜ਼ਰ ਆਪਰੇਸ਼ਨ ਰੀ ਐਸ਼ਿਓਰੈਂਸ ਤਹਿਤ 460 ਕੈਨੇਡੀਅਨ ਫੌਜੀ ਟੁਕੜੀਆਂ ਨੂੰ ਸਰਕਾਰ ਵੱਲੋਂ ਲੈਟਵੀਆ ਵਿੱਚ ਤਾਇਨਾਤ ਕੀਤੇ ਜਾਣ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ।

Share this Article
Leave a comment