ਕੈਨੇਡਾ ਨੇ ਗਾਜ਼ਾ ਦੇ ਨਾਗਰਿਕਾਂ ਲਈ ਕੀਤਾ ਵੱਡਾ ਐਲਾਨ

Rajneet Kaur
2 Min Read

ਨਿਊਜ਼ ਡੈਸਕ: ਕੈਨੇਡਾ ਨੇ ਗਾਜ਼ਾ ਪੱਟੀ ਦੇ ਉਨ੍ਹਾਂ ਲੋਕਾਂ ਨੂੰ ਅਸਥਾਈ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੇ ਰਿਸ਼ਤੇਦਾਰ ਕੈਨੇਡਾ ਵਿੱਚ ਰਹਿੰਦੇ ਹਨ। ਇਸ ਸਬੰਧ ਵਿਚ ਵੀਰਵਾਰ ਰਾਤ ਨੂੰ ਜਾਣਕਾਰੀ ਦਿੰਦੇ ਹੋਏ ਦੇਸ਼ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਇਹ ਮੁਹਿੰਮ 9 ਜਨਵਰੀ ਤੱਕ ਸ਼ੁਰੂ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਗਾਜ਼ਾ ਤੋਂ 660 ਕੈਨੇਡੀਅਨ ਨਾਗਰਿਕਾਂ, ਸਥਾਈ ਨਿਵਾਸੀਆਂ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਅਤੇ ਬੱਚਿਆਂ ਨੂੰ ਕੱਢਣ ‘ਤੇ ਹੈ।

ਇਮੀਗ੍ਰੇਸ਼ਨ ਮੰਤਰੀ ਨੇ ਕਿਹਾ ਕਿ ਸਰਕਾਰ ਮਾਪਦੰਡਾਂ ‘ਤੇ ਖਰੇ ਉਤਰਨ ਵਾਲਿਆਂ ਨੂੰ ਤਿੰਨ ਸਾਲ ਲਈ ਵੀਜ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਯਕੀਨ ਨਾਲ ਨਹੀਂ ਕਹਿ ਸਕਦੇ ਕਿ ਇਸ ਮੁਹਿੰਮ ਤਹਿਤ ਕਿੰਨੇ ਲੋਕ ਕੈਨੇਡਾ ਆ ਸਕਦੇ ਹਨ ਪਰ ਉਨ੍ਹਾਂ ਕਿਹਾ ਕਿ ਇਹ ਗਿਣਤੀ ਸੈਂਕੜੇ ਵਿੱਚ ਹੋ ਸਕਦੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਗਾਜ਼ਾ ‘ਚੋਂ ਕੈਨੇਡੀਅਨ ਨਾਗਰਿਕਾਂ ਨੂੰ ਕੱਢਣਾ ਔਖਾ ਹੋ ਗਿਆ ਹੈ ‘ਸਾਡੀ ਸਮਰੱਥਾ ਸੀਮਤ ਹੈ।

ਮਿਲੀ ਜਾਣਕਾਰੀ ਅਨੁਸਾਰ 7 ਅਕਤੂਬਰ ਤੋਂ ਲੈ ਕੇ ਹੁਣ ਤੱਕ ਇਜ਼ਰਾਈਲੀ ਹਮਲਿਆਂ ਵਿੱਚ ਘੱਟੋ-ਘੱਟ 20,000 ਫਲਸਤੀਨੀ ਮਾਰੇ ਗਏ ਹਨ। ਇਜ਼ਰਾਈਲ ‘ਤੇ ਹਮਾਸ ਦੇ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਲਗਭਗ 1,140 ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment