ਓਟਵਾ: ਪੰਜਾਬ ‘ਚ ਬੀਤੇ ਦਿਨੀਂ ਖਰਾਬ ਹੋਏ ਮਾਹੌਲ ਤੇ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਕੈਨੇਡਾ ਵਿੱਚ ਵੱਸਦੇ ਸਿੱਖਾਂ ‘ਚ ਚਿੰਤਾ ਪਾਈ ਜਾ ਰਹੀ ਹੈ। ਇਸ ਸਬੰਧੀ ਕੈਨੇਡਾ ਦੀ ਵਿਦੇਸ਼ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਵੱਲੋਂ ਹਾਲਾਤ ‘ਤੇ ਨੇੜਿਓਂ ਨਜ਼ਰ ਰੱਖ ਜਾ ਰਹੀ ਹੈ ਅਤੇ ਭਾਈਚਾਰੇ ਦੀਆਂ ਚਿੰਤਾਵਾਂ ਦੂਰ ਕਰਨ ਲਈ ਫੈਡਰਲ ਸਰਕਾਰ ਲਗਾਤਾਰ ਯਤਨਸ਼ੀਲ ਰਹੇਗੀ। ਕੈਨੇਡਾ ਦੀ ਸੰਸਦ ਵਿੱਚ ਭਾਰਤੀ ਮੂਲ ਦੇ ਸੰਸਦ ਮੈਂਬਰ ਇਕਵਿੰਦਰ ਸਿੰਘ ਗਹੀਰ ਨੇ ਪੰਜਾਬ ਨੂੰ ਲੈ ਕੇ ਸਵਾਲ ਚੁੱਕਿਆ ਸੀ।
ਜਿਸ ‘ਤੇ ਕੈਨੇਡਾ ਦੀ ਵਿਦੇਸ਼ ਮੰਤਰੀ ਮੈਲਨੀ ਜੋਲੀ ਨੇ ਬਿਆਨ ਦਿੱਤਾ। ਮੈਲਨੀ ਜੋਲੀ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ ਉੱਭਰੇ ਘਟਨਾਕ੍ਰਮਾਂ ਬਾਰੇ ਜਾਣੂ ਹਾਂ ਤੇ ਅਸੀਂ ਇਸ ‘ਤੇ ਬਹੁਤ ਬਾਰੀਕੀ ਨਾਲ ਨਜ਼ਰ ਰੱਖੀ ਹੋਈ ਹੈ। ਅਸੀਂ ਹਾਲਾਤ ਮੁੜ ਸਥਿਰ ਹੋਣ ਦੀ ਉਮੀਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਕੈਨੇਡੀਅਨ ਲੋਕ ਹਮੇਸ਼ਾ ਵਾਂਗ ਕੈਨੇਡਾ ਸਰਕਾਰ ‘ਤੇ ਭਰੋਸਾ ਕਰ ਸਕਦੇ ਹਨ ਕਿ ਅਸੀਂ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਦੀਆਂ ਚਿੰਤਾਵਾਂ ਦੂਰ ਕਰਨਾ ਜਾਰੀ ਰੱਖਾਂਗੇ।
My colleagues and I have heard from constituents regarding the ongoing mass suspension of internet services in #Punjab, India. Today, I rose in the House to ask Foreign Affairs Minister @melaniejoly for an update on the situation. pic.twitter.com/K4MRBmyrnH
— Iqwinder S. Gaheer (@IqwinderSGaheer) March 23, 2023
ਐਮਪੀ ਇਕਵਿੰਦਰ ਸਿੰਘ ਨੇ ਸੂਬੇ ‘ਚ ਇੰਟਰਨੈੱਟ ਬੰਦ ਹੋਣ ਦਾ ਵੀ ਮੁੱਦਾ ਚੁੱਕਿਆ ਅਤੇ ਵਿਦੇਸ਼ ਮੰਤਰੀ ਨੇ ਇਸ ਨੂੰ ਲੈ ਕੇ ਸਦਨ ਨੂੰ ਜਾਣਕਾਰੀ ਦੇਣ ਦੀ ਮੰਗ ਕੀਤੀ। ਉੱਧਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੀਤੇ ਦਿਨੀਂ ਕਿਹਾ ਸੀ ਕਿ ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ‘ਚ ਜਲਦ ਹੀ ਹਾਲਾਤ ਆਮ ਹੋ ਜਾਣਗੇ। ਉੱਧਰ ਵਿਦੇਸ਼ੀ ਨੇਤਾਵਾਂ ਅਤੇ ਸੰਸਦ ਮੈਂਬਰਾਂ ਵੱਲੋਂ ਅੰਮ੍ਰਿਤਪਾਲ ਮਾਮਲੇ ‘ਤੇ ਦਿੱਤੇ ਜਾ ਰਹੇ ਬਿਆਨਾਂ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਦਰਮ ਬਾਗਚੀ ਨੇ ਵਿਦੇਸ਼ ਵਿੱਚ ਰਹਿ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ਼ਲਤ ਅਤੇ ਭੜਕਾਊ ਸੂਚਨਾਵਾਂ `ਤੇ ਵਿਸ਼ਵਾਸ ਨਾਂ ਕਰਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.