ਕੈਨੇਡਾ ਕਰਨ ਜਾ ਰਿਹਾ ਵੱਡਾ ਬਦਲਾਅ, ਇਹਨਾਂ ਪਰਵਾਸੀਆਂ ਦੀ ਗਿਣਤੀ ਘਟਾਵੇਗੀ ਫ਼ੈਡਰਲ ਸਰਕਾਰ

Prabhjot Kaur
2 Min Read

ਟੋਰਾਂਟੋ: ਫ਼ੈਡਰਲ ਇਮੀਗ੍ਰੇਸ਼ਨ ਮੰਤਰੀ  ਮਾਰਕ ਮਿਲਰ ਨੇ ਵੱਡਾ ਬਿਆਨ ਦਿੰਦੇ ਕਿਹਾ ਕਿ ਫ਼ੈਡਰਲ ਸਰਕਾਰ ਅਗਲੇ ਤਿੰਨ ਸਾਲਾਂ ਦੌਰਾਨ ਕੈਨੇਡਾ ਦੀ ਆਬਾਦੀ ਵਿਚ ਅਸਥਾਈ ਨਿਵਾਸੀਆਂ ਨੂੰ ਘਟਾਉਣ ਦੀ ਤਿਆਰੀ ਕਰ ਰਹੀ ਹੈ। ਮਿਲਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਲ 2023 ‘ਚ ਕੈਨੇਡਾ ਦੀ ਕੁੱਲ ਆਬਾਦੀ ‘ਚ ਅਸਥਾਈ ਨਿਵਾਸੀਆਂ ਦੀ ਹਿੱਸੇਦਾਰੀ 6.2% ਹੈ, ਅਤੇ ਸਰਕਾਰ 2027 ਤੱਕ ਇਸ ਹਿੱਸੇਦਾਰੀ ਨੂੰ ਘਟਾ ਕੇ 5% ‘ਤੇ ਲਿਆਉਣ ‘ਤੇ ਕੰਮ ਕਰ ਰਹੀ ਹੈ।

ਮਾਰਕ ਮਿਲਰ ਨੇ ਕਿਹਾ ਕਿ ਇਮੀਗ੍ਰੇਸ਼ਨ ਰਿਫ਼ਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਲੇਬਰ ਮਾਰਕੀਟ ਦੀਆਂ ਲੋੜਾਂ ਨਾਲ ਬਿਹਤਰ ਢੰਗ ਨਾਲ ਮੇਲ ਕਰਵਾਉਣ ਦੀ ਕੋਸ਼ਿਸ਼ ਵੱਜੋਂ ਸਰਕਾਰ ਦੇ ਅਸਥਾਈ ਵਰਕ ਪਰਮਿਟ ਪ੍ਰੋਗਰਾਮਾਂ ਦੀ ਸਮੀਖਿਆ ਕਰੇਗਾ। ਸਰਕਾਰ ਨੇ ਜਨਵਰੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟਾਂ ‘ਤੇ ਦੋ ਸਾਲ ਦੇ ਕੈਪ ਦਾ ਐਲਾਨ ਕੀਤਾ ਸੀ।

ਮਿਲਰ ਨੇ ਕਿਹਾ ਕਿ ਉਹ 5% ਕਟੌਤੀ ਦੇ ਟੀਚੇ ‘ਤੇ ਚਰਚਾ ਕਰਨ ਲਈ ਮਈ ਵਿਚ ਆਪਣੇ ਸੂਬਾਈ ਅਤੇ ਪ੍ਰਦੇਸ਼ੀ ਹਮਰੁਤਬਾ ਨੇਤਾਵਾਂ ਨਾਲ ਮੀਟਿੰਗ ਕਰਨਗੇ। ਦਸੰਬਰ ਵਿੱਚ, ਸਟੈਟਿਸਟਿਕਸ ਕੈਨੇਡਾ ਨੇ ਕਿਹਾ ਸੀ ਕਿ 2023 ਦੀ ਤੀਜੀ ਤਿਮਾਹੀ ਦੌਰਾਨ ਦੇਸ਼ ਦੀ ਆਬਾਦੀ ਵਿੱਚ 430,000 ਤੋਂ ਵੱਧ ਦਾ ਵਾਧਾ ਹੋਇਆ ਹੈ, ਜੋ ਕਿ 1957 ਤੋਂ ਬਾਅਦ ਕਿਸੇ ਵੀ ਤਿਮਾਹੀ ਵਿੱਚ ਆਬਾਦੀ ਦੇ ਵਾਧੇ ਦੀ ਸਭ ਤੋਂ ਤੇਜ਼ ਰਫ਼ਤਾਰ ਨੂੰ ਦਰਸਾਉਂਦਾ ਹੈ।

ਐਨੇ ਵਾਧੇ ਦਾ ਕਾਰਨ ਮੁੱਖ ਤੌਰ ‘ਤੇ ਪਰਵਾਸ ਨੂੰ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਲਗਭਗ 313,000 ਨੌਨ-ਪਰਮਾਨੈਂਟ ਰੈਜ਼ੀਡੈਂਟਸ ਸ਼ਾਮਲ ਸਨ ਜੋ ਜੁਲਾਈ ਤੋਂ ਸਤੰਬਰ ਤੱਕ ਦੇਸ਼ ਵਿੱਚ ਆਏ ਸਨ। ਸਟੈਟਸਕੈਨ ਦਾ ਕਹਿਣਾ ਹੈ ਕਿ ਉਹ ਨੌਨ-ਪਰਮਾਨੈਂਟ ਰੈਜ਼ੀਡੈਂਟਸ ਜ਼ਿਆਦਾਤਰ ਉਹ ਲੋਕ ਸਨ ਜਿਨ੍ਹਾਂ ਕੋਲ ਵਰਕ ਅਤੇ ਸਟਡੀ ਪਰਮਿਟ ਸਨ, ਅਤੇ ਕੁਝ ਲੋਕ ਸ਼ਰਨਾਰਥੀ ਦਾਅਵੇਦਾਰ ਸਨ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment