ਕੈਨੇਡਾ ‘ਚ 29 ਸਾਲਾ ਪੰਜਾਬੀ ਟਰੱਕ ਡਰਾਈਵਰ ਨਸ਼ੇ ਦੀ ਵੱਡੀ ਖੇਪ ਸਣੇ ਗ੍ਰਿਫਤਾਰ

Prabhjot Kaur
2 Min Read

ਟੋਰਾਂਟੋ: ਕੈਨੇਡਾ ਬਾਰਡਰ ਸਰਵਿਸ ਏਜੰਸੀ ਵਲੋਂ ਇਕ ਪੰਜਾਬੀ ਟਰੱਕ ਡਰਾਈਵਰ ਕੋਲੋਂ ਭਾਰੀ ਮਾਤਰਾ ‘ਚ ਨਸ਼ੇ ਦੀ ਖੇਪ ਬਰਾਮਦ ਕੀਤੀ ਗਈ ਹੈ। ਉਸ ਨੂੰ ਕੈਨੇਡਾ ਦੀ ਸਰਹੱਦ ਨੇੜੇ ਉੱਤਰੀ ਅਮਰੀਕਾ ਦੇ ਘਾਹ ਦੇ ਮੈਦਾਨਾਂ ਵਿੱਚ 400 ਕਿਲੋ ਮੈਥਾਮਫੇਟਾਮਾਈਨ ਸਣੇ ਗ੍ਰਿਫ਼ਤਾਰ ਕੀਤਾ ਗਿਆ। ਇਸ ਖੇਪ ਦੀ ਬਾਜ਼ਾਰੀ ਕੀਮਤ 51 ਮਿਲੀਅਨ ਕੈਨੇਡੀਅਨ ਡਾਲਰ ਦੱਸੀ ਗਈ ਹੈ।

ਟਰੱਕ ਡਰਾਈਵਰ ਨੌਜਵਾਨ ਦੀ ਪਛਾਣ 29 ਸਾਲਾਂ ਕੋਮਲਪ੍ਰੀਤ ਸਿੱਧੂ ਵਾਸੀ ਵਿਨੀਪੈਗ ਵਜੋਂ ਹੋਈ ਹੈ। ਨੌਜਵਾਨ ‘ਤੇ ‘ਮੇਥਾਮਫੇਟਾਮਾਈਨ’ ਦਰਾਮਦ ਕਰਕੇ ਕੈਨੇਡਾ ‘ਚ ਤਸਕਰੀ ਕਰਨ ਦੇ ਦੋਸ਼ ਹਨ। ਕੋਮਲਪ੍ਰੀਤ ਨੂੰ 1 ਫਰਵਰੀ ਨੂੰ ਮੈਨੀਟੋਬਾ ਲਾਅ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਇਤਿਹਾਸ ਦੀ ਸਭ ਤੋਂ ਵੱਡੀ ਖੇਪ ਹੈ।

ਦੱਸਿਆ ਜਾ ਰਿਹਾ ਹੈ ਕਿ 14 ਜਨਵਰੀ ਨੂੰ ਅਧਿਕਾਰੀਆਂ ਨੂੰ ਇਕ ਪੰਜਾਬੀ ਨੌਜਵਾਨ ਵੱਲੋਂ ਚਲਾਏ ਗਏ ਟਰੱਕ ਦੇ ਅੰਦਰੋਂ 406.2 ਕਿਲੋ ਸ਼ੱਕੀ ‘ਮੇਥਾਮਫੇਟਾਮਾਈਨ’ ਮਿਲੀ , ਜੋ ਕਿ ਇਕ ਵੱਡੇ ਸੂਟਕੇਸ ਵਿਚ ਪੈਕ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੇ ਸੂਟਕੇਸ ‘ਚ ਰੱਖੇ 200 ਪੈਕਟਾਂ ‘ਚ ਲਪੇਟਿਆ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment