ਕੈਨੇਡਾ ‘ਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਭੇਦਭਰੇ ਹਾਲਾਤਾਂ ’ਚ ਮੌਤ; ਜਾਂਚ ‘ਚ ਜੁਟੀ ਪੁਲਿਸ

Global Team
2 Min Read

ਕੈਲਗਰੀ: ਕੈਨੇਡਾ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕੈਲਗਰੀ ਦੇ ਰੈੱਡਸਟੋਨ ਵਿਚ ਇਕ ਘਰ ਵਿਚ ਪੰਜਾਬੀ ਮੂਲ ਦੇ ਪਤੀ-ਪਤਨੀ ਦੀ ਭੇਦਭਰੇ ਹਾਲਾਤਾਂ ‘ਚ ਮੌਤ ਹੋਈ ਹੈ। ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਆਪਸ ਵਿਚ ਘਰੇਲੂ ਤਕਰਾਰ ਹੋਈ ਜਿਸ ਤੋਂ ਬਾਅਦ ਇਨ੍ਹਾਂ ਨੇ ਇਕ ਦੂਜੇ ’ਤੇ ਹਮਲਾ ਕਰ ਦਿੱਤਾ। ਹੋਮੀਸਾਈਡ ਯੂਨਿਟ ਇਸ ਮਾਮਲੇ ਦੀ ਗੰਭੀਤਾ ਨਾਲ ਜਾਂਚ ਕਰ ਰਹੀ ਹੈ। ਇਨ੍ਹਾਂ ਦੋਵਾਂ ਦੇ ਪੋਸਟਮਾਰਟਮ ਅੱਜ ਕਰਵਾਏ ਜਾਣਗੇ ਤੇ ਉਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਸਪਸ਼ਟ ਹੋ ਸਕਣਗੇ।

ਮਿਲੀ ਜਾਣਕਰੀ ਅਨੁਸਾਰ ਪੁਲੀਸ ਅਧਿਕਾਰੀਆਂ ਨੂੰ ਸਵੇਰੇ 12:41 ਵਜੇ ਦੇ ਕਰੀਬ ਇਸ ਘਰ ਵਿਚ ਸ਼ੋਰ ਸ਼ਰਾਬੇ ਦੀ ਰਿਪੋਰਟ ਮਿਲੀ। ਪੁਲੀਸ ਅਧਿਕਾਰੀ ਅਨੁਸਾਰ ਜਦੋਂ ਉਹ ਰੈੱਡਸਟੋਨ ਪਾਰਕ ਦੇ ਨੇੜੇ ਇੱਕ ਘਰ ਵਿਚ ਪਹੁੰਚੇ ਤਾਂ ਦੋਨੋਂ ਜਣਿਆਂ ’ਤੇ ਤੇਜ਼ ਹਥਿਆਰਾਂ ਦੇ ਨਿਸ਼ਾਨ ਮਿਲੇ। ਇਸ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਹਾਲਤ ‘ਚ ਜ਼ਖਮੀ ਸੀ। ਦੂਜੇ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਹਸਪਤਾਲ ਵਿੱਚ ਮੌਤ ਹੋਣ ਬਾਰੇ ਪਤਾ ਲੱਗਿਆ।

ਕੈਲਗਰੀ ਪੁਲੀਸ ਨੇ ਬਿਆਨ ਜਾਰੀ ਕੀਤਾ ਜਿਸ ‘ਚ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਮੀਸਾਈਡ ਯੂਨਿਟ ਜਾਂਚ ਕਰ ਰਹੀ ਹੈ। ਇਨ੍ਹਾਂ ਦੋਵਾਂ ਦੇ ਪੋਸਟਮਾਰਟਮ ਵੀਰਵਾਰ ਨੂੰ ਕਰਵਾਏ ਜਾਣਗੇ ਤੇ ਉਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ। ਪੁਲੀਸ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਕਰਨ ਤੋਂ ਬਾਅਦ ਅਗਲੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਪੁਲੀਸ ਨੇ ਇਸ ਮਾਮਲੇ ਵਿਚ ਜਾਣਕਾਰੀ ਰੱਖਣ ਵਾਲੇ ਨੂੰ 403‑266‑1234 ’ਤੇ ਪੁਲੀਸ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਪੁਲਿਸ ਅਨੁਸਾਰ ਜੇ ਕਿਸੇ ਨੇ ਆਪਣੀ ਜਾਣਕਾਰੀ ਗੁਪਤ ਰੱਖਣੀ ਹੈ ਤਾਂ ਉਹ ਇਸ ਨੰਬਰ 1‑800‑222‑8477 ’ਤੇ ਸੰਪਰਕ ਕਰ ਸਕਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment