ਕੈਨੇਡਾ ਤੋਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ, ਪੜ੍ਹਾਈ ਦੇ ਨਾਲ ਕੰਮ ਕਰਨ ਵਾਲਿਆਂ ‘ਤੇ ਪਵੇਗਾ ਅਸਰ!

Prabhjot Kaur
2 Min Read

ਟੋਰਾਂਟੋ: ਕੈਨੇਡਾ ‘ਚ ਅੰਤਰਰਾਸ਼ਟਰੀ ਵਿਦਿਆਰਥੀ ਲਈ ਨਵੇਂ ਨਿਯਮ ਲਾਗੂ ਹੋਣ ਜਾ ਰਹੇ ਹਨ। ਜਿਸ ਦਾ ਅਸਰ ਪੜ੍ਹਾਈ ਦੇ ਨਾਲ-ਨਾਲ ਕੰਮ ਕਰਨ ਵਾਲੇ ਵਿਦਿਆਰਥੀਆਂ ‘ਤੇ ਪਵੇਗਾ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਐਲਾਨ ਕਰਦੇ ਦੱਸਿਆ ਕਿ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਇਸ ਸਾਲ ਸਤੰਬਰ ਤੋਂ ਪ੍ਰਤੀ ਹਫ਼ਤਾ 24 ਘੰਟੇ ਤੱਕ ਔਫ਼-ਕੈਂਪਸ ਕੰਮ ਕਰਨ ਦੇ ਯੋਗ ਹੋਣਗੇ। ਕੈਨੇਡਾ ਸਰਕਾਰ ਨੇ ਕਾਮਿਆਂ ਦੀ ਘਾਟ ਨੂੰ ਦੂਰ ਕਰਨ ਲਈ ਕੋਵਿਡ ਮਹਾਂਮਾਰੀ ਦੌਰਾਨ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੰਮ ਦੇ ਘੰਟਿਆਂ ਦੀ 20 ਘੰਟੇ ਦੀ ਸੀਮਾ ਅਸਥਾਈ ਤੌਰ ‘ਤੇ ਮੁਆਫ਼ ਕਰ ਦਿੱਤੀ ਸੀ ਤਾਂ ਜੋ ਦੇਸ਼ ‘ਚ ਕਾਮਿਆਂ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ ਤੇ ਹੁਣ ਇਸ ਛੋਟ ਦੀ ਮਿਆਦ ਮੰਗਲਵਾਰ ਨੂੰ ਖ਼ਤਮ ਹੋ ਰਹੀ ਹੈ।

ਮਿਲਰ ਨੇ ਕਿਹਾ, ਹੋਰ ਦੇਸ਼ਾਂ ਵਿੱਚ ਵਧੀਆ ਅਭਿਆਸਾਂ ਅਤੇ ਨੀਤੀਆਂ ਨੂੰ ਦੇਖਦੇ ਹੋਏ, ਉਹਨਾਂ ਵਿੱਚੋਂ ਜ਼ਿਆਦਾਤਰ ਦੇਸ਼ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਕੰਮ ਦੇ ਘੰਟਿਆਂ ਦੀ ਗਿਣਤੀ ਨੂੰ ਸੀਮਤ ਕਰਦੇ ਹਨ। ਕੈਨੇਡਾ ਦੇ ਨਿਯਮਾਂ ਨੂੰ ਠੀਕ ਕਰਨ ਦੀ ਜ਼ਰੂਰਤ ਹੈ ਨਹੀਂ ਤਾਂ ਸਾਡੇ ਕੋਲ ਵਧੇਰੇ ਬਿਨੈਕਾਰ ਉਹ ਆਉਣਗੇ ਜਿਨ੍ਹਾਂ ਦਾ ਮੰਤਵ ਪੜ੍ਹਾਈ ਕਰਨਾ ਨਹੀਂ ਸਗੋਂ ਕੰਮ ਕਰਨਾ ਹੈ।

ਮਾਰਕ ਮਿਲਰ ਨੇ ਕਿਹਾ ਕਿ ਉਹਨਾਂ ਦੀ ਸਰਕਾਰ 24 ਘੰਟੇ ਦੀ ਕੈਪ ਇਸ ਲਈਨਿਰਧਾਰਤ ਕਰ ਰਹੀ ਹੈ ਕਿਉਂਕਿ ਇਸ ਨਾਲ ਵਿਦਿਆਰਥੀ ਤਿੰਨ ਪੂਰੇ ਅੱਠ-ਘੰਟੇ ਦੀਆਂ ਸ਼ਿਫਟਾਂ ਵਿੱਚ ਕੰਮ ਕਰ ਸਕਣਗੇ ਤੇ ਇਹ ਵਾਜਬ ਵੀ ਹੈ।

ਜ਼ਿਕਰਯੋਗ ਹੈ ਕਿ ਕੈਨੇਡਾ ਜਾ ਪੜ੍ਹਾਈ ਕਰਨ ਤੋਂ ਬਾਅਦ ਉੱਥੇ ਵਸਣਾ ਭਾਰਤੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਕੈਨੇਡੀਅਨ ਬਿਊਰੋ ਫਾਰ ਇੰਟਰਨੈਸ਼ਨਲ ਐਜੂਕੇਸ਼ਨ (ਸੀ.ਬੀ.ਆਈ.ਈ) ਦੀ 2022 ਦੀ ਰਿਪੋਰਟ ਅਨੁਸਾਰ ਕੈਨੇਡਾ ਵਿੱਚ 3,19,130 ​​ਭਾਰਤੀ ਵਿਦਿਆਰਥੀ ਸਨ। ਕੈਨੇਡਾ ਵਿੱਚ ਸਥਿਤ ਕਾਲਜਾਂ ਅਤੇ ਯੂਨੀਵਰਸਿਟੀਆਂ ਦੋਵਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਵਿੱਚ ਜ਼ਿਆਦਾਤਰ ਸੀਟਾਂ ਭਾਰਤੀਆਂ ਕੋਲ ਹਨ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment