ਫੈਡਰਲ ਸਰਕਾਰ ਵੱਲੋਂ ਕੈਨੇਡਾ ਵਾਸੀਆਂ ਨੂੰ ਗੈਰ ਜ਼ਰੂਰੀ ਯਾਤਰਾ ਨਾਂ ਕਰਨ ਦੀ ਸਲਾਹ

TeamGlobalPunjab
1 Min Read

ਓਟਾਵਾ: ਫੈਡਰਲ ਸਰਕਾਰ ਵੱਲੋਂ ਕੈਨੇਡਾ ਵਾਸੀਆਂ ਨੂੰ ਇੱਕ ਵਾਰੀ ਫਿਰ ਗੈਰ ਜ਼ਰੂਰੀ ਇੰਟਰਨੈਸ਼ਨਲ ਟਰੈਵਲ ਨਾ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਅਜਿਹਾ ਕੈਨੇਡਾ ਵਿੱਚ ਕੋਵਿਡ-19 ਦੇ ਮਾਮਲਿਆਂ ਦੇ ਮੁੜ ਵਧਣ ਤੇ ਓਮੀਕਰੌਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਕਾਰਨ ਕੀਤਾ ਜਾ ਰਿਹਾ ਹੈ।

ਸਿਹਤ ਮੰਤਰੀ ਜੀਨ ਯਵੇਸ ਡਕਲਸ ਨੇ ਹੋਰਨਾਂ ਮੰਤਰੀਆਂ ਤੇ ਪਬਲਿਕ ਹੈਲਥ ਅਧਿਕਾਰੀਆਂ ਨਾਲ ਬੁੱਧਵਾਰ ਨੂੰ ਇੱਕ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਇਸ ਸਬੰਧੀ ਐਲਾਨ ਕੀਤਾ।ਉਨ੍ਹਾਂ ਆਖਿਆ ਕਿ ਇਹ ਟਰੈਵਲ ਮਾਪਦੰਡ ਅਗਲੇ ਚਾਰ ਹਫਤਿਆਂ ਤੱਕ ਰਹਿਣਗੇ ਤੇ ਉਸ ਤੋਂ ਬਾਅਦ ਹਾਲਾਤ ਦਾ ਮੁਲਾਂਕਣ ਕਰਨ ਮਗਰੋਂ ਸਰਕਾਰ ਅਗਲਾ ਫੈਸਲਾ ਲਵੇਗੀ।

ਉਨ੍ਹਾਂ ਕਿਹਾ ਕਿ ਕਈਆਂ ਨੂੰ ਇਹ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੋਵੇਗਾ ਪਰ ਅਸੀਂ ਆਪਣੇ ਹਸਪਤਾਲਾਂ ਅਤੇ ਹੈਲਥ ਕੇਅਰ ਵਰਕਰਜ਼ ਉੱਤੇ ਹੋਰ ਬੋਝ ਨਹੀਂ ਪਾਉਣਾ ਚਾਹੁੰਦੇ।

ਕੈਨੇਡਾ ਦੀ ਚੀਫ ਪਬਲਿਕ ਹੈਲਥ ਆਫੀਸਰ ਡਾ· ਥੈਰੇਸਾ ਟੈਮ ਨੇ ਸੋਮਵਾਰ ਨੂੰ ਆਖਿਆ ਸੀ ਕਿ ਕੈਨੇਡਾ ਵਿੱਚ ਓਮਾਈਕ੍ਰੌਨ ਵੇਰੀਐਂਟ ਦਾ ਕਮਿਊਨਿਟੀ ਟਰਾਂਸਮਿਸ਼ਨ ਸ਼ੁਰੂ ਹੋ ਗਿਆ ਹੈ ਤੇ ਇਸ ਦੇ ਮੱਦੇਨਜ਼ਰ ਮਾਮਲਿਆਂ ਦੇ ਤੇਜ਼ੀ ਨਾਲ ਵਧਣ ਦਾ ਖਦਸ਼ਾ ਹੈ।

Share This Article
Leave a Comment