ਟੋਰਾਂਟੋ : ਕੈਨੇਡਾ ਦਾ ਵੀਜ਼ਾ ਹੁੰਦੇ ਹੋਏ ਵੀ ਸੈਂਕੜੇ ਪੰਜਾਬੀਆਂ ਨੂੰ ਹਵਾਈ ਅੱਡੇ ਤੋਂ ਹੀ ਵਾਪਸ ਮੋੜਿਆ ਜਾ ਰਿਹਾ ਹੈ। ਇੱਕ ਰਿਪੋਰਟ ਸਾਹਮਣੇ ਆਈ ਹੈ ਜਿਸ ਤੋਂ ਪਤਾ ਲੱਗਿਆ ਹੈ ਕਿ ਜੁਲਾਈ ਮਹੀਨੇ ਦੌਰਾਨ ਕੈਨੇਡਾ ਸਰਕਾਰ ਨੇ 5,853 ਵਿਦੇਸ਼ੀ ਨਾਗਰਿਕਾਂ ਨੂੰ ਹਵਾਈ ਅੱਡੇ ਤੋਂ ਮੋੜਿਆ ਜਿਨ੍ਹਾਂ ਵਿਚ ਵਿਦਿਆਰਥੀ, ਟੂਰਿਸਟ ਅਤੇ ਵਰਕ ਪਰਮਿਟ ਵਾਲੇ ਸ਼ਾਮਲ ਸਨ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅੰਕੜਿਆਂ ਮੁਤਾਬਕ ਮੌਜੂਦ ਸਾਲ ‘ਚ ਜੁਲਾਈ ਮਹੀਨੇ ਦੌਰਾਨ ਲਗਭਗ 3,727 ਵਿਦੇਸ਼ੀ ਨਾਗਰਿਕਾਂ ਨੂੰ ਹਰ ਮਹੀਨੇ ਹਵਾਈ ਅੱਡੇ ਤੋਂ ਹੀ ਮੋੜ ਦਿੱਤਾ ਗਿਆ। ਹਵਾਈਆਂ ਅੱਡਿਆਂ ਸਣੇ ਜ਼ਮੀਨੀ ਰਸਤੇ ਅਮਰੀਕਾ ਤੋਂ ਆਉਣ ਵਾਲਿਆਂ ਦੇ ਯਾਤਰਾ ਦਸਤਾਵੇਜ਼ ਵੀ ਬਾਰੀਕੀ ਨਾਲ ਦੇਖੇ ਜਾ ਰਹੇ ਹਨ। ਇੰਮੀਗ੍ਰੇਸ਼ਨ ਵਕੀਲਾਂ ਦਾ ਕਹਿਣਾ ਹੈ ਕਿ ਸਿਆਸਤਦਾਨਾਂ ਵੱਲੋਂ ਬਾਰਡਰ ਅਫਸਰਾਂ ਦੇ ਕੰਨ ਵਿਚ ਫੂਕ ਮਾਰ ਦਿਤੀ ਗਈ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਕਈ ਲੋਕ ਸਾਡੇ ਮੁਲਕ ਨੂੰ ਨੁਕਸਾਨ ਪਹੁੰਚਾ ਰਹੇ ਹਨ ਜਿਸ ਦੇ ਮੱਦੇਨਜ਼ਰ ਜਾਇਜ਼ ਵੀਜ਼ਾ ਹੋਣ ’ਤੇ ਵੀ ਉਨ੍ਹਾਂ ਨੂੰ ਲੰਘਣ ਨਹੀਂ ਦਿਤਾ ਜਾਂਦਾ।
ਉੱਥੇ ਹੀ ਦੂਜੇ ਪਾਸੇ ਇੰਮੀਗ੍ਰੇਸ਼ਨ ਵਿਭਾਗ ਵੱਲੋਂ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਤੇ ਵਰਕ ਪਰਮਿਟ ਜਾਰੀ ਕਰਨ ਦੀ ਰਫ਼ਤਾਰ ਵੀ ਘਟਾ ਦਿੱਤੀ ਗਈ ਹੈ ਅਤੇ ਪਹਿਲਾਂ ਦੇ ਮੁਕਾਬਲੇ ਬਹੁਤ ਥੋੜ੍ਹੇ ਵੀਜ਼ੇ ਜਾਰੀ ਕੀਤੇ ਜਾ ਰਹੇ ਹਨ। ਇਥੋਂ ਤੱਕ ਕਿ ਵਿਜ਼ਟਰ ਵੀਜ਼ਾ ਦੀਆਂ ਜ਼ਿਆਦਾਤਰ ਅਰਜ਼ੀਆਂ ਸਿੱਧੇ ਤੌਰ ’ਤੇ ਰੱਦ ਕੀਤੀਆਂ ਜਾ ਰਹੀਆਂ ਹਨ ਜਦਕਿ ਸਟੱਡੀ ਵੀਜ਼ਿਆਂ ਦੀ ਗਿਣਤੀ 2023 ਦੇ ਮੁਕਾਬਲੇ ਬਹੁਤ ਜ਼ਿਆਦਾ ਘਟਾ ਦਿਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।