ਨਿਊਜ਼ ਡੈਸਕ: ਕੈਨੇਡਾ ਸਰਕਾਰ ਨੇ ਭਾਰਤ ਵੱਲੋਂ ਵਾਂਟੇਡ ਐਲਾਨੇ ਗਏ ਗੋਲਡੀ ਬਰਾੜ ਦਾ ਨਾਮ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾ ਦਿੱਤਾ ਹੈ। ਕੈਨੇਡਾ ‘ਚ ਲੁਕੇ ਗੋਲਡੀ ਬਰਾੜ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ ਹੈ ਤੇ ਭਾਰਤ ਸਰਕਾਰ ਨੇ ਉਸ ਖਿਲਾਫ ਇੰਟਰਪੋਲ ਰੈੱਡ ਨੋਟਿਸ ਵੀ ਜਾਰੀ ਕੀਤਾ ਸੀ।
ਕੈਨੇਡਾ ‘ਚ ਭਾਰਤ ਦੇ ਸਾਬਕਾ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ NIA ਨੂੰ ਦਿੱਤੀ ਇੰਟਰਵਿਊ ‘ਚ ਦੱਸਿਆ ਕਿ ਕੈਨੇਡਾ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ਵਾਂਟੇਡ ਸੂਚੀ ‘ਚੋਂ ਹਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਅਜਿਹੇ ਅਪਰਾਧੀਆਂ ਤੇ ਕੱਟੜਪੰਥੀਆਂ ਨੂੰ ਪਨਾਹ ਦੇ ਰਿਹਾ ਹੈ ਜੋ ਭਾਰਤ ਦੀ ਸੁਰੱਖਿਆ ਲਈ ਖਤਰਾ ਬਣ ਸਕਦੇ ਹਨ।
ਸੰਜੇ ਵਰਮਾ ਨੇ ਕਿਹਾ ਕਿ ਕੈਨੇਡਾ ਵੱਲੋਂ ਗੋਲਡੀ ਬਰਾੜ ਦਾ ਨਾਮ ਹਟਾਉਣ ਦਾ ਫੈਸਲਾ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਕੂਟਨੀਤਕ ਮੁੱਦਿਆਂ ਦਾ ਹਿੱਸਾ ਹੈ। ਕੈਨੇਡਾ ਦਾ ਇਹ ਰਵੱਈਆ ਅੱਤਵਾਦ ਵਿਰੁੱਧ ਕਾਰਵਾਈ ਵਿੱਚ ਸਹਿਯੋਗ ਦੀ ਕਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਅਧਿਕਾਰੀਆਂ ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਸਮੇਤ ਕੁਝ ਗੈਂਗਸਟਰਾਂ ਦੇ ਨਾਂ ਕੈਨੇਡਾ ਨੂੰ ਮੁਹੱਈਆ ਕਰਵਾਏ ਹਨ ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਇਸ ਦੇ ਬਾਵਜੂਦ ਗੋਲਡੀ ਬਰਾੜ ਦਾ ਨਾਮ ਹਟਾਉਣ ਦੇ ਫੈਸਲੇ ਨੇ ਭਾਰਤ ਵਿੱਚ ਸੁਰੱਖਿਆ ਤੇ ਨਿਆਂ ਨਾਲ ਜੁੜੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।