ਕੈਨੇਡਾ 30 ਨਵੰਬਰ ਤੋਂ ਕੋਵੈਕਸੀਨ ਨਾਲ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਯਾਤਰੀਆਂ ਦੇ ਦਾਖਲੇ ਦੀ ਦੇਵੇਗਾ ਇਜਾਜ਼ਤ

TeamGlobalPunjab
2 Min Read

ਓਟਾਵਾ: ਕੈਨੇਡਾ ਜਾਣ ਵਾਲੇ ਭਾਰਤੀ ਯਾਤਰੀਆਂ ਨੂੰ ਟਰੂਡੋ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਰਕਾਰ ਨੇ ਭਾਰਤ ਵਿੱਚ ਬਣੇ ਕੋਰੋਨਾ ਟੀਕੇ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਟੀਕਾ ਲਗਵਾ ਚੁੱਕੇ ਲੋਕਾਂ ਨੂੰ ਵੀ ਹੁਣ 30 ਨਵੰਬਰ ਤੋਂ ਕੈਨੇਡਾ ਵਿੱਚ ਆਉਣ ਦੀ ਆਗਿਆ ਹੋਵੇਗੀ। ਹੁਣ ਤੱਕ, ਕੈਨੇਡਾ ਉਹਨਾਂ ਯਾਤਰੀਆਂ ਨੂੰ ਸਵੀਕਾਰ ਕਰਦਾ ਹੈ ਜਿਨ੍ਹਾਂ ਨੇ ਫਾਈਜ਼ਰ, ਮੋਡੇਰਨਾ, ਐਸਟਰਾਜ਼ੇਨੇਕਾ ਅਤੇ ਜੌਹਨਸਨ ਐਂਡ ਜੌਨਸਨ  ਟੀਕੇ ਲਗਵਾਏ ਹਨ।

ਰਿਪੋਰਟ ਅਨੁਸਾਰ 30 ਨਵੰਬਰ ਤੋਂ, 72 ਘੰਟਿਆਂ ਤੋਂ ਘੱਟ ਸਮੇਂ ਲਈ ਜ਼ਮੀਨੀ ਜਾਂ ਹਵਾਈ ਰਾਹੀਂ ਕੈਨੇਡਾ ਛੱਡਣ ਵਾਲੇ ਲੋਕਾਂ ਨੂੰ ਦੇਸ਼ ਵਿੱਚ ਮੁੜ ਦਾਖਲ ਹੋਣ ਲਈ ਨੈਗੇਟਿਵ ਮੋਲੀਕਿਊਲਰ ਟੈਸਟ ਦਾ ਸਬੂਤ ਦੇਣ ਦੀ ਲੋੜ ਨਹੀਂ ਹੋਵੇਗੀ।ਇਹ ਤਬਦੀਲੀ ਸਿਰਫ਼ ਕੈਨੇਡੀਅਨ ਨਾਗਰਿਕਾਂ, ਪੱਕੇ ਵਸਨੀਕਾਂ ਤੇ ਭਾਰਤੀ ਐਕਟ ਤਹਿਤ ਰਜਿਸਟਰਡ ਵਿਅਕਤੀਆਂ, 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਵੈਕਸੀਨੇਸ਼ਨ ਸਬੰਧੀ ਮੈਡੀਕਲ ਦਿੱਕਤਾਂ ਦਾ ਸਾਹਮਣਾ ਕਰ ਰਹੇ ਲੋਕਾਂ ’ਤੇ ਲਾਗੂ ਹੋਵੇਗੀ ।

ਇਸ ਤੋਂ ਇਲਾਵਾ ਕੈਨੇਡਾ ਸਰਕਾਰ ਵੱਲੋਂ 15 ਜਨਵਰੀ ਤੋਂ ਯਾਤਰੀਆਂ ਦੇ ਕੁਝ ਸਮੂਹਾਂ, ਜਿਨ੍ਹਾਂ ਨੂੰ ਮੁਲਕ ਵਿੱਚ ਦਾਖ਼ਲ ਹੋਣ ਸਬੰਧੀ ਲੋੜੀਂਦੀਆਂ ਸ਼ਰਤਾਂ ਤੋਂ ਛੋਟ ਹੈ, ਨੂੰ ਸਿਰਫ ਮੁਕੰਮਲ ਟੀਕਾਕਰਨ ਕਰਵਾਉਣ ਤੋਂ ਬਾਅਦ ਹੀ ਕੈਨੇਡਾ ਵਿੱਚ ਆਉਣ ਦੀ ਆਗਿਆ ਹੋਵੇਗੀ । ਜਿਨ੍ਹਾਂ ਵਿੱਚ ਕੌਮਾਂਤਰੀ ਵਿਦਿਆਰਥੀ, ਪੇਸ਼ੇਵਰ ਤੇ ਗੈਰ-ਪੇਸ਼ੇਵਰ ਐਥਲੀਟ, ਪੁਖ਼ਤਾ ਕੰਮ ਸਬੰਧੀ ਪਰਮਿਟ ਹਾਸਿਲ ਵਿਅਕਤੀ ਤੇ ਟਰੱਕ ਡਰਾਈਵਰ ਆਦਿ ਸ਼ਾਮਿਲ ਹਨ।

Share this Article
Leave a comment