ਕੈਨੇਡਾ ਜਾਣ ਵਾਸਤੇ ਜਹਾਜ਼ ਚੜ੍ਹਨ ਲਈ ਹੁਣ ਦਿੱਲੀ ਹਵਾਈ ਅੱਡੇ ਜਾਣ ਦੀ ਲੋੜ ਨਹੀਂ ਹੈ, ਕਿਉਂਕਿ ਛੇਤੀ ਹੀ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਹੀ ਏਅਰ ਇੰਡੀਆ ਕੈਨੇਡਾ ਲਈ ਉਡਾਣ ਸ਼ੁਰੂ ਕਰਨ ਜਾ ਰਿਹਾ ਹੈ। ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਐਲਾਨ ਕੀਤਾ ਹੈ ਕਿ ਕੌਮਾਂਤਰੀ ਸੈਰ-ਸਪਾਟਾ ਦਿਵਸ ਵਾਲੇ ਦਿਨ 27 ਸਤੰਬਰ ਤੋਂ ਅੰਮ੍ਰਿਤਸਰ ਤੋਂ ਟੋਰਾਂਟੋ ਦਰਮਿਆਨ ਬਾਰਸਤਾ ਦਿੱਲੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ।
ਨਾਨਕ ਨਾਮ ਚੜ੍ਹਦੀ ਕਲਾ
ਤੇਰੇ ਭਾਣੇ ਸਰਬਤ ਦਾ ਭਲਾ |
ਮੈਨੂੰ ਇਹ ਐਲਾਨ ਕਰਦੇ ਹੋਏ ਬੜੀ ਖੁਸ਼ੀ ਹੋ ਰਹੀ ਹੈ ਕਿ ਵਿਸ਼ਵ ਪ੍ਰਯਟਨ ਦਿਵਸ 27 ਸਤੰਬਰ 2019 ਤੋਂ ਏਅਰ ਇੰਡੀਆ ਵਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਦਿੱਲੀ ਹੁੰਦੇ ਹੋਏ ਟੋਰੰਟੋ ਵਾਸਤੇ ਹਫਤੇ ਵਿਚ ਤਿੰਨ ਦਿਨ ਲਈ ਸਿਧਿ ਉਡਾਨ ਸੇਵਾ ਦੀ ਆਰੰਭਤਾ ਹੋ ਰਹੀ ਹੈ | pic.twitter.com/Ri1pITQrn4
— Hardeep Singh Puri (@HardeepSPuri) June 14, 2019
ਪੁਰੀ ਨੇ ਇਹ ਜਾਣਕਾਰੀ ਟਵੀਟ ਰਾਹੀਂ ਸਾਂਝੀ ਕਰਦਿਆਂ ਦੱਸਿਆ ਕਿ ਇਹ ਉਡਾਣ ਯਾਤਰੀਆਂ ਨੂੰ ਪਹਿਲਾਂ ਅੰਮ੍ਰਿਤਸਰ ਤੋਂ ਦਿੱਲੀ ਲੈ ਕੇ ਜਾਵੇਗੀ ਤੇ ਉੱਥੋਂ ਸਿੱਧੀ ਟੋਰਾਂਟੋ ਲਈ ਉਡਾਣ ਭਰੇਗੀ। ਪੁਰੀ ਨੇ ਕਿਹਾ ਹੈ ਕਿ ਇਹ ਗੁਰੂ ਕੀ ਨਗਰੀ ਅੰਮ੍ਰਿਤਸਰ ਦੇ ਨਿਵਾਸੀਆਂ ਤੇ ਉੱਤਰੀ ਅਮਰੀਕਾ ‘ਚ ਵਸਦੇ ਭਾਰਤੀ ਮੂਲ ਦੇ ਖ਼ਾਸ ਕਰ ਕੇ ਪੰਜਾਬੀ ਸ਼ਰਧਾਲੂਆਂ ਦੀ ਚਿਰਾਂ ਤੋਂ ਪੁਰਜ਼ੋਰ ਮੰਗ ਸੀ ਕਿ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਦੇ ਦਰਸ਼ਨਾਂ ਲਈ ਆਉਂਦੇ ਸਨ।
ਇਹ ਗੁਰੂ ਨਗਰੀ ਦੇ ਨਿਵਾਸੀਆਂ ਤੇ ਉੱਤਰੀ ਅਮਰੀਕਾ ਦੇ ਸ਼ਰਧਾਲੂਆਂ ਦੀ ਇਕ ਬੜੀ ਸਮੇਂ ਤੋਂ ਮੰਗ ਸੀ ਜੋ ਸ਼੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਰ ਮੱਥਾ ਟੇਕਣ ਆਉਂਦੇ ਸੀ | ਮੈਨੂੰ ਖੁਸ਼ੀ ਹੈ ਕਿ ਮੈਂ ਇਸ ਛੋਟੀ ਜਿਹੀ ਸੇਵਾ ਵਿਚ ਯੋਗਦਾਨ ਪਾਉਣ ਵਿਚ ਕਾਮਯਾਬ ਰਿਹਾ ਹਾਂ |
ਇਹ ਗੁਰੂ ਨਗਰੀ ਦੇ ਵਿਕਾਸ ਦੀ ਯਾਤਰਾ ਦੀ ਸ਼ੁਰੂਆਤ ਹੈ| pic.twitter.com/EVWIk53Q4a
— Hardeep Singh Puri (@HardeepSPuri) June 14, 2019
ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਉਹ ਇਸ ਸੇਵਾ ਵਿੱਚ ਯੋਗਦਾਨ ਪਾਉਣ ‘ਚ ਕਾਮਯਾਬ ਰਹੇ। ਇਹ ਗੁਰੂ ਕੀ ਨਗਰੀ ਦੇ ਵਿਕਾਸ ਦੀ ਯਾਤਰਾ ਦੀ ਸ਼ੁਰੂਆਤ ਹੈ।ਦੱਸਣਯੋਗ ਹੈ ਕਿ ਹਰ ਸਾਲ ਤਕਰੀਬਨ ੧੦ ਲੱਖ ਤੋਂ ਵੱਧ ਪੰਜਾਬੀ ਕੈਨੇਡਾ ਤੋਂ ਭਾਰਤ ਆਉਂਦੇ ਜਾਂਦੇ ਹਨ, ਉਨ੍ਹਾਂ ਲਈ ਇਹ ਬੇਹੱਦ ਵੱਡੀ ਰਾਹਤ ਦੀ ਖ਼ਬਰ ਹੈ।