ਕੈਨੇਡੀਅਨ ਸਰਕਾਰ ਨੇ ਭਾਰਤ ‘ਚ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਦੇ ਖਤਰੇ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ਦੀ ਮੁਅੱਤਲੀ ਇਕ ਮਹੀਨੇ ਤੱਕ ਹੋਰ ਵਧਾ ਦਿੱਤੀ ਹੈ।
ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਸ ਫੈਸਲੇ ਦੀ ਜਾਣਕਾਰੀ ਪਹਿਲਾਂ ਹੀ ਭਾਰਤ ਸਰਕਾਰ ਨੂੰ ਦਿੱਤੀ ਗਈ ਹੈ। ਦੱਸ ਦਈਏ ਕਿ 22 ਅਪ੍ਰੈਲ 2021 ਨੂੰ ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਫਲਾਈਟਾਂ ’ਤੇ ਰੋਕ ਲਗਾਈ ਸੀ, ਜੋ ਕੱਲ੍ਹ ਖਤਮ ਹੋਣ ਵਾਲੀ ਸੀ।