ਟੋਰਾਂਟੋ: ਕੈਨੇਡਾ ਸਰਕਾਰ ਨੇ ਹਜ਼ਾਰਾਂ ਪਰਵਾਸੀਆਂ ਲਈ ਵੱਡਾ ਐਲਾਨ ਕੀਤਾ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸੀਨੋ ਵਲੋਂ 90 ਹਜ਼ਾਰ ਕੌਮਾਂਤਰੀ ਵਿਦਿਆਰਥੀਆਂ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਵਿਸ਼ੇਸ਼ ਯੋਜਨਾ ਤਹਿਤ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਹ ਪ੍ਰੋਗਰਾਮ 6 ਮਈ ਤੋਂ ਪ੍ਰਭਾਵੀ ਹੋਵੇਗਾ ਜਿਸਦਾ ਟੀਚਾ ਹੈਲਥ ਕੇਅਰ ਵਿੱਚ ਘਟੋਂ-ਘੱਟ ਇੱਕ ਸਾਲ ਦੇ ਤਜ਼ਰਬੇ ਵਾਲੇ ਜਾਂ ਹੋਰ ਜ਼ਰੂਰੀ ਖੇਤਰਾਂ ਵਿੱਚ ਕੰਮ ਕਰਨ ਵਾਲੇ ਲੋਕਾਂ ਲਈ ਹੈ। ਜਨਵਰੀ 2017 ਤੋਂ ਬਾਅਦ ਪੋਸਟ ਸੈਕੰਡਰੀ ਕੋਰਸ ਮੁਕੰਮਲ ਕਰਨ ਵਾਲੇ ਵਿਦਿਆਰਥੀ ਵੀ ਇਸ ਯੋਜਨਾ ਦੇ ਘੇਰੇ ਵਿਚ ਆਉਣਗੇ। ਕੈਨੇਡਾ ਸਰਕਾਰ ਨੂੰ ਇਸ ਚੀਜ਼ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਕਿਹੜੇ ਖੇਤਰ ਵਿਚ ਨੌਕਰੀ ਕਰ ਰਹੇ ਹਨ।
ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸੀਨੋ ਨੇ ਕਿਹਾ ਕਿ ਇਸ ਸਾਲ ਕੈਨੇਡਾ ਨੇ 400,000 ਤੋਂ ਜ਼ਿਆਦਾ ਪਰਵਾਸੀਆਂ ਦੇ ਟੀਚੇ ਨੂੰ ਪੂਰਾ ਕਰਨਾ ਹੈ। ਉਨ੍ਹਾਂ ਨੇ ਕਿਹਾ, “ਇਨ੍ਹਾਂ ਨਵੀਂਆਂ ਨੀਤੀਆਂ ਨਾਲ ਕੈਨੇਡਾ ਵਿੱਚ ਆਪਣਾ ਭਵਿੱਖ ਬਣਾਉਣ ਆਏ ਲੋਕਾਂ ਨੂੰ ਮਦਦ ਮਿਲੇਗੀ , ਜੋ ਸਾਡੇ ਆਰਥਿਕ ਸੁਧਾਰ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਣਗੇ