ਓਟਾਵਾ: ਭਾਰਤ ‘ਚ ਵੱਧ ਰਹੇ ਜਾਅਲੀ ਇਮੀਗ੍ਰੇਸ਼ਨ ਏਜੰਟਾਂ ਨੂੰ ਠੱਲ ਪਾਉਣ ਲਈ ਓਟਾਵਾ ਵੱਲੋਂ ਇੱਕ ਮੁੰਹਿਮ ਸ਼ੁਰੂ ਕੀਤੀ ਗਈ ਹੈ ਜਿਸ ਦੇ ਤਹਿਤ ਉਨ੍ਹਾਂ ਵੱਲੋਂ ਕੈਨੇਡਾ ਆਉਣ ਵਾਲੇ ਚਾਹਵਾਨ ਪ੍ਰਵਾਸੀਆਂ ਨੂੰ ਗੈਰ ਕਾਨੂੰਨੀ ਏਜੰਟਾਂ ਤੇ ਕੰਸਲਟੈਂਟਾਂ ਦੀ ਸਲਾਹ ਨਾ ਲੈਣ ਵਾਰੇ ਜਾਗਰੂਕ ਕੀਤਾ ਜਾਂਦਾ ਹੈ। ਇਹ ਮੁਹਿੰਮ ਇਮੀਗ੍ਰੇਸ਼ਨ ਵਿਭਾਗ ਦੀ ਪਹਿਲੀ ਅਜਿਹੀ ਮੀਡਿਆ ਮੁਹਿੰਮ ਹੈ ਜਿਸਦਾ ਭੁਗਤਾਨ ਕਰਨਾ ਪਵੇਗਾ। ਇਮੀਗ੍ਰੇਸ਼ਨ ਵਿਭਾਗ ਦਾ ਕਹਿਣਾ ਹੈ ਕਿ ਭਾਰਤ ਤੋਂ ਕੈਨੇਡਾ ਵਿਚ ਜਾ ਕੇ ਘੁੰਮਣ ਵਾਲਿਆਂ, ਪੜ੍ਹਨ ਵਾਲਿਆਂ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ ਇਸਦੇ ਨਾਲ ਹੀ ਵੱਡੀ ਗਿਣਤੀ ਵਿੱਚ ਲੋਕ ਧੋਖੇਬਾਜ ਏਜੰਟਾਂ ਦੇ ਜਾਲ ਵਿਚ ਫੱਸ ਰਹੇ ਹਨ।
ਇਮੀਗ੍ਰੇਸ਼ਨ ਵਿਭਾਗ ਦੀ ਇਕ ਮਹਿਲਾ ਪ੍ਰਵਕਤਾ ਦਾ ਕਹਿਣਾ ਹੈ ਕਿ ਲੋਕ ਆਪਣੀ ਸਾਰੀ ਜੀਵਨ ਦੀ ਕਮਾਈ ਇਸ ਵਿਚ ਲਗਾ ਦਿੰਦੇ ਹਨ ਪਰ ਅਖੀਰ ਵਿਚ ਉਨ੍ਹਾਂ ਦੇ ਹੱਥ ਕੁਝ ਨਹੀਂ ਲਗਦਾ, ਪੈਸੇ ਵੀ ਜਾਂਦੇ ਹਨ ਅਤੇ ਵੀਜ਼ਾ ਵੀ ਨਹੀਂ ਮਿਲਦਾ। ਕੈਨੇਡਾ ਆਉਣ ਦੇ ਚਾਹਵਾਨ ਬਿਨੈਕਾਰਾਂ, ਉਹਨਾਂ ਤੇ ਪਰਿਵਾਰਾਂ ਅਤੇ ਸਟੇਕਹੋਲਡਰਾਂ ਨੇ ਇਮੀਗ੍ਰੇਸ਼ਨ ਵਿਭਾਗ ਨਾਲ ਗੱਲਬਾਤ ਕੀਤੀ ਕਿ ਕਿੰਝ ਏਜੇਂਟਾਂ ਦੀ ਬੇਈਮਾਨੀ ਕਾਰਨ ਲੋਕਾਂ ‘ਚ ਇਮੀਗ੍ਰੇਸ਼ਨ ਦੀ ਪ੍ਰਣਾਲੀ ਪ੍ਰਤੀ ਅਵਿਸ਼ਵਾਸ ਬਣਾ ਰਹੀ ਹੈ। ਹਰ ਕਿਸੇ ਨੂੰ ਸਟੱਡੀ ਵੀਜ਼ਾ ਜਾਂ ਪੀਆਰ ਕਿਸੇ ਏਜੰਟਾਂ ਵੱਲੋਂ ਲਗਾਉਣ ਤੋਂ ਪਹਿਲਾ ਇਹ ਪਤਾ ਕਰ ਲੈਣਾ ਚਾਹੀਦਾ ਹੈ ਕਿ ਉਹ ਕੰਸਲਟੈਂਟ ਜਾ ਏਜੰਟ ਦੇ ਕੋਲ ਇਮੀਗ੍ਰੇਸ਼ਨ ਕੰਸਲਟੇਂਟਸ ਆਫ ਕੈਨੇਡਾ ਰੈਗੂਲੇਟਰੀ ਕਾਉਂਸਿਲ ਦਾ ਲਾਈਸੈਂਸ ਹੈ ਵਿ ਜਾ ਨਹੀਂ, ਇਮੀਗ੍ਰੇਸ਼ਨ ਵਿਭਾਗ ਦੀ ਲਗਾਤਾਰ ਹਿਦਾਇਤਾਂ ਦੇ ਬਾਵਜੂਦ ਲੋਕ ਇਨ੍ਹਾਂ ਧੋਖੇਬਾਜ਼ ਏਜੰਟਾਂ ਦੀਆਂ ਗੱਲਾਂ ਚ ਫਸ ਜਾਂਦੇ ਹਨ ਜੋ ਕਿ ਲੋਕਾਂ ਤੋਂ ਚੰਗੇ ਪੈਸੇ ਖਾ ਜਾਂਦੇ ਹਨ।
ਤੁਹਾਨੂੰ ਦੱਸ ਦਈਏ ਕਿ ਟਰੂਡੋ ਸਰਕਾਰ ਵੱਲੋਂ ਇਨ੍ਹਾਂ ਏਜੰਟਾਂ ‘ਤੇ ਨਜ਼ਰ ਰੱਖਣ ਲਈ ਇਕ ਨਵੀ ਸਵੈ ਰੈਗੂਲੇਟਰੀ ਸੰਸਥਾ ਦੀ ਸਥਾਪਨਾ ਕੀਤੀ ਹੈ। ਪਾਸ ਕੀਤੇ ਗਏ ਪੰਜ ਸਾਲਾ ਬਜਟ ‘ਚ ਇਸ ਨਵੀ ਸੰਸਥਾ ਦੀ ਯੋਜਨਾ ਤਹਿਤ ਤਕਰੀਬਨ 51.9 ਮਿਲੀਅਨ ਡਾਲਰ ਤੱਕ ਦਾ ਖਰਚਾ ਰੱਖਿਆ ਗਿਆ ਸੀ, ਜਿਸ ਵਿਚ ਕੈਨੇਡਾ ਬਾਰਡਰ ਏਜੇਂਸੀ ਦੀਆਂ ਸੇਵਾਵਾਂ ਦੇ ਖਰਚੇ ਵੀ ਸ਼ਾਮਿਲ ਹਨ।
ਇਮੀਗ੍ਰੇਸ਼ਨ ਵਿਭਾਗ ਦੀ ਇਹ ਨਵੀ ਮੁਹਿੰਮ ਅੰਗਰੇਜ਼ੀ, ਫ੍ਰੈਂਚ, ਪੰਜਾਬੀ ਅਤੇ ਹਿੰਦੀ ਵਿਚ ਮੌਜੂਦ ਹੈ, ਜੋ ਕਿ ਅਖਬਾਰ, ਰੇਡੀਓ, ਫੇਸਬੁੱਕ ਅਤੇ ਗੂਗਲ ਰਾਹੀਂ ਵੇਖੀ ਜਾ ਸਕਦੀ ਹੈ ਜਾਂ ਇਸ ਤੋਂ ਜਾਣਕਾਰੀ ਲਈ ਜਾ ਸਕਦੀ ਹੈ।
ਜਾਅਲੀ ਏਜੰਟਾਂ ਨੂੰ ਠੱਲ ਪਾਉਣ ਲਈ ਕੈਨੇਡਾ ਸਰਕਾਰ ਨੇ ਜਾਰੀ ਕੀਤੀ ਨਵੀਂ ਨੀਤੀ

Leave a Comment
Leave a Comment