ਕੈਨੇਡਾ ਹਮੇਸ਼ਾ ਸ਼ਾਂਤੀਪੂਰਣ ਵਿਰੋਧ ਦੇ ਅਧਿਕਾਰ ਲਈ ਖੜ੍ਹਾ ਰਹੇਗਾ: ਟਰੂਡੋ

TeamGlobalPunjab
1 Min Read

ਟੋਰਾਂਟੋ: ਭਾਰਤ ਵਿੱਚ ਜਾਰੀ ਕਿਸਾਨ ਅੰਦੋਲਨ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੇ ਭਾਰਤ ਵਲੋਂ ਸਖ਼ਤ ਨਰਾਜ਼ਗੀ ਜਤਾਈ ਗਈ ਸੀ। ਜਿਸ ਤੋਂ ਬਾਅਦ ਵੀ ਟਰੂਡੋ ਕਿਸਾਨ ਅੰਦੋਲਨ ਨੂੰ ਲੈ ਕੇ ਅਪਣੇ ਬਿਆਨ ‘ਤੇ ਕਾਇਮ ਹਨ। ਵਿਦੇਸ਼ ਮੰਤਰੀ ਨੇ ਇਸ ਨੂੰ ਦੇਸ਼ ਦੇ ਅੰਦਰੂਨੀ ਮਾਮਲਾ ਦੱਸ ਕੇ ਦਖ਼ਲ ਨਾ ਦੇਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਇਸ ਤਰ੍ਹਾਂ ਦੇ ਬਿਆਨ ਜਾਰੀ ਰਹੇ ਤਾਂ ਇਸ ਨਾਲ ਦੋਵੇਂ ਦੇਸ਼ਾਂ ਦੇ ਵਿੱਲੇ ਸਬੰਧਾਂ ਨੂੰ ਗੰਭੀਰ ਨੁਕਸਾਨ ਹੋਵੇਗਾ।

ਇਸ ਸਭ ਦੇ ਵਿਚਾਲੇ ਇੱਕ ਵਾਰ ਫਿਰ ਟਰੂਡੋ ਨੇ ਕਿਹਾ ਕਿ ਕੈਨੇਡਾ, ਦੁਨੀਆ ‘ਚ ਸ਼ਾਂਤੀਪੂਰਣ ਵਿਰੋਧ ਦੇ ਅਧਿਕਾਰ ਲਈ ਹਮੇਸ਼ਾ ਖੜ੍ਹਾ ਰਹੇਗਾ।

ਦੱਸਣਯੋਗ ਹੈ ਕਿ ਉਨ੍ਹਾਂ ਨੇ ਅਪਣੇ ਬਿਆਨ ਵਿਚ ਭਾਰਤੀ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਕਿਹਾ ਸੀ ਕਿ ਦੇਸ਼ ਦੇ ਹਾਲਾਤ ਚਿੰਤਾਜਨਕ ਹਨ ਅਤੇ ਅਸੀਂ ਸਾਰੇ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਲੈ ਕੇ ਬਹੁਤ ਚਿੰਤਤ ਹਾਂ। ਮੈਂ ਤੁਹਾਨੂੰ ਯਾਦ ਦਿਵਾ ਦੇਵਾਂ ਕਿ ਸ਼ਾਂਤੀਪੂਰਣ ਪ੍ਰਦਰਸ਼ਨਾਂ ਦੇ ਅਧਿਕਾਰਾਂ ਦੀ ਰੱਖਿਆ ਦੇ ਲਈ ਕੈਨੇਡਾ ਹਮੇਸ਼ਾ ਨਾਲ ਖੜ੍ਹਾ ਰਹੇਗਾ।

Share this Article
Leave a comment