ਕੈਨੇਡਾ ਦੀ ਮਹਿੰਗਾਈ ਦਰ ਘਟੀ ਪਰ ਭੋਜਨ ਵਸਤਾਂ ਦੀਆਂ ਕੀਮਤਾਂ ‘ਚ ਵਾਧਾ ਜਾਰੀ

Prabhjot Kaur
2 Min Read

ਓਟਵਾ: ਕੈਨੇਡਾ ਵਿੱਚ ਮਹਿੰਗਾਈ ਉਮੀਦ ਨਾਲੋਂ ਤੇਜ਼ੀ ਨਾਲ ਘਟ ਰਹੀ ਹੈ, ਪਰ ਅਰਥਸ਼ਾਸਤਰੀਆਂ ਨੂੰ ਉਮੀਦ ਨਹੀਂ ਹੈ ਕਿ ਬੈਂਕ ਆਫ਼ ਕੈਨੇਡਾ ਪਿੱਛੇ ਨਹੀਂ ਹਟੇਗਾ। ਸਟੈਟਿਸਟਿਕਸ ਕੈਨੇਡਾ ਵਲੋਂ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਕੈਨੇਡਾ ਦੀ ਮਹਿੰਗਾਈ ਦਰ ਅਗਸਤ ਮਹੀਨੇ ਘਟ ਕੇ 7.0 ਫ਼ੀਸਦੀ ਦਰਜ ਕੀਤੀ ਗਈ ਹੈ।

ਮਹਿੰਗਾਈ ਦਰ ਚਾਹੇ ਉਮੀਦ ਨਾਲੋਂ ਹੇਠਾਂ ਆਈ ਹੈ, ਪਰ ਇਸ ਦਾ ਸਭ ਤੋਂ ਵੱਡਾ ਕਾਰਨ ਅਗਸਤ ਮਹੀਨੇ ਗੈਸ ਦੀਆਂ ਕੀਮਤਾਂ ‘ਚ ਕਮੀ ਸੀ। ਭਾਵੇਂ ਗੈਸ ਦੀਆਂ ਕੀਮਤਾਂ ਘਟੀਆਂ, ਪਰ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ‘ਚ ਤੇਜ਼ੀ ਬਰਕਰਾਰ ਰਹੀ। ਪਿਛਲੇ ਇੱਕ ਸਾਲ ਵਿਚ ਗ੍ਰੋਸਰੀਆਂ ਦੀਆਂ ਕੀਮਤਾਂ ਵਿਚ 10.8 ਫੀਸਦੀ ਵਾਧਾ ਹੋ ਚੁੱਕਾ ਹੈ।

ਇਸ ਸਾਲ ਮਹਿੰਗਾਈ ਦਰ ਨੇ ਪਿਛਲੇ 40 ਸਾਲ ਦਾ ਰਿਕਾਰਡ ਤੋੜ ਦਿੱਤਾ ਸੀ। ਜੂਨ ਮਹੀਨੇ ‘ਚ ਮਹਿੰਗਾਈ ਦਰ 8.1 ਫ਼ੀਸਦੀ ‘ਤੇ ਪਹੁੰਚ ਗਈ ਸੀ। ਅਰਥਸ਼ਾਤਰੀਆਂ ਨੇ ਮਹਿੰਗਾਈ ਦਰ 7.3 ਫ਼ੀਸਦੀ ‘ਤੇ ਪਹੁੰਚਣ ਦਾ ਅਨੁਮਾਨ ਲਗਾਇਆ ਸੀ। ਜੁਲਾਈ ਦੇ ਮੁਕਾਬਲੇ ਅਗਸਤ ‘ਚ ਗੈਸ ਦੀਆਂ ਕੀਮਤਾਂ ਵਿੱਚ 9.6 ਫ਼ੀਸਦੀ ਦੀ ਕਮੀ ਦਰਜ ਹੋਈ। ਅਪ੍ਰੈਲ 2020 ਤੋਂ ਬਾਅਦ ਗੈਸ ਦੀਆਂ ਕੀਮਤਾਂ ‘ਚ ਇਹ ਇੱਕ ਮਹੀਨੇ ਦੇ ਅੰਦਰ ਆਈ ਸਭ ਤੋਂ ਵੱਡੀ ਗਿਰਾਵਟ ਹੈ।

ਬੇਕਰੀ ਦੀ ਚੀਜਾਂ ਦੀਆਂ ਕੀਮਤਾਂ ਪਿਛਲੇ ਇੱਕ ਸਾਲ ‘ਚ 15 ਫ਼ੀਸਦੀ ਤੋਂ ਜ਼ਿਆਦਾ ਉੱਪਰ ਜਾ ਚੁੱਕੀਆਂ ਹਨ ਅਤੇ ਫਲਾਂ ਦੀਆਂ ਕੀਮਤਾਂ ‘ਚ 13 ਫ਼ੀਸਦੀ ਤੋਂ ਵਧੇਰੇ ਇਜ਼ਾਫ਼ਾ ਹੋ ਚੁੱਕਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment