ਕੈਨੇਡੀਅਨ ਆਗੂ ਜਗਮੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ‘ਚ ਹੋਇਆ ਬੈਨ

Rajneet Kaur
2 Min Read

ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਚਲਦਿਆਂ ਭਾਰਤ ਵਿਚ ਕਈ ਵਿਦੇਸ਼ੀ ਆਗੂਆਂ ਦੇ ਟਵਿਟਰ ਅਕਾਊਂਟ ਬੰਦ ਕਰ ਦਿੱਤੇ ਗਏ ਹਨ ।ਵਿਦੇਸ਼ਾਂ ਵਿੱਚ ਭਾਰਤੀ ਅੰਬੈਸੀ ਤੇ ਹਾਈ ਕਮਿਸ਼ਨਾਂ ‘ਤੇ ਹਮਲੇ ਤੋਂ ਬਾਅਦ ਟਵਿੱਟਰ ਨੇ ਵੱਡੀ ਕਾਰਵਾਈ ਕਰਦੇ ਹੋਏ ਦੇਸ਼ ਵਿੱਚ ਗਰਮਖਿਆਲੀ ਦੇ ਟਵਿੱਟਰ ਅਕਾਊਂਟ ਸੋਮਵਾਰ ਨੂੰ ਬਲਾਕ ਕਰ ਦਿੱਤੇ ਹਨ। ਇਸ ਵਿਚ ਨਿਊ ਡੈਮੋਕ੍ਰੇਟਿਕ ਪਾਰਟੀ ਆਫ ਕੈਨੇਡਾ ਦੇ ਆਗੂ ਜਗਮੀਤ ਸਿੰਘ ਦਾ ਟਵਿਟਰ ਅਕਾਊਂਟ ਵੀ ਸ਼ਾਮਲ ਹੈ।

ਇਸ ਤੋਂ ਇਲਾਵਾ ਕੈਨੇਡੀਅਨ ਕਵਿੱਤਰੀ ਰੂਪੀ ਕੌਰ, ਕਾਰਕੁੰਨ ਗੁਰਦੀਪ ਸਿੰਘ ਸਹੋਤਾ ਦੇ ਟਵਿੱਟਰ ਅਕਾਊਂਟ ਵੀ ਬਲਾਕ ਕਰ ਦਿੱਤੇ ਗਏ ਹਨ। ਜਗਮੀਤ ਸਿੰਘ ਭਾਰਤ ਵਿਰੋਧੀ ਟਿੱਪਣੀਆਂ ਲਈ ਜਾਣੇ ਜਾਂਦੇ ਹਨ, ਇਸ ਲਈ ਉਨ੍ਹਾਂ ਦਾ ਅਕਾਊਂਟ ਬਲਾਕ ਕਰ ਦਿੱਤਾ ਗਿਆ ਹੈ। ਦਸ ਦਈਏ ਕਿ ਐਤਵਾਰ 19 ਮਾਰਚ ਨੂੰ ਗਰਮਖਿਆਲੀ ਸਮਰਥਕਾਂ ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਕੀਤੀ ਅਤੇ ਤਿਰੰਗੇ ਨੂੰ ਹੇਠਾਂ ਉਤਾਰ ਦਿੱਤਾ। ਇਸ ਦੇ ਨਾਲ ਹੀ ਖਾਲਿਸਤਾਨੀ ਅਨਸਰਾਂ ਨੇ ਅਮਰੀਕਾ ਦੇ ਸੇਨ ਫਰਾਂਸਿਸਕੋ ਸਥਿਤ ਭਾਰਤੀ ਕੌਂਸਲੇਟ ‘ਤੇ ਹਮਲਾ ਕਰ ਦਿੱਤਾ। ਇਨ੍ਹਾਂ ਘਟਨਾਵਾਂ ਤੋਂ ਬਾਅਦ ਭਾਰਤ ਨੇ ਅਜਿਹੇ ਹਮਲਿਆਂ ਦੀਆਂ ਖ਼ਬਰਾਂ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।

ਵਿਦੇਸ਼ ਮੰਤਰਾਲੇ (MEA) ਨੇ ਲੰਦਨ ਵਿੱਚ ਵਾਪਰੀ ਘਟਨਾ ਦੇ ਸਬੰਧ ਵਿੱਚ ਇੱਕ ਸੀਨੀਅਰ ਬ੍ਰਿਟਿਸ਼ ਡਿਪਲੋਮੈਟ ਨੂੰ ਤਲਬ ਕੀਤਾ ਹੈ। ਇਸ ਦੇ ਨਾਲ ਹੀ ਸੇਨ ਫਰਾਂਸਿਸਕੋ ਵਿੱਚ ਹੋਈ ਭੰਨ-ਤੋੜ ਤੋਂ ਬਾਅਦ ਭਾਰਤ ਨੇ ਦਿੱਲੀ ਵਿੱਚ ਅਮਰੀਕੀ ਚਾਰਜ ਡੀ ਅਫੇਅਰਜ਼ ਨਾਲ ਹੋਈ ਮੀਟਿੰਗ ਵਿੱਚ ਆਪਣਾ ਸਖ਼ਤ ਵਿਰੋਧ ਪ੍ਰਗਟਾਇਆ, ਜਿਸ ’ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ, ‘‘ਅਸੀਂ ਭਾਰਤ ਦੇ ਕੂਟਨੀਤਕ ਅਤੇ ਉਹ ਅਧਿਕਾਰੀਆਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਨ ਕਿ ਅਸੀਂ ਉਨ੍ਹਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment