ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਦੌੜ ‘ਚ ਸ਼ਾਮਿਲ ਹੋਣ ਤੋਂ ਬਾਅਦ ਭਾਰਤੀ ਮੂਲ ਦੀ ਰੂਬੀ ਢੱਲਾ ਦਾ ਵਾਅਦਾ, ਪੰਜ ਲੱਖ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੀਤਾ ਜਾਵੇਗਾ ਡਿਪੋਰਟ

Global Team
3 Min Read

 ਓਟਾਵਾ: ਭਾਰਤੀ ਮੂਲ ਦੀ ਸਾਬਕਾ ਸੰਸਦ ਮੈਂਬਰ ਰੂਬੀ ਢੱਲਾ ਕੈਨੇਡਾ ਵਿੱਚ ਲਿਬਰਲ ਪਾਰਟੀ ਦੀ ਆਗੂ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਹੈ। ਉਹ ਸੋਸ਼ਲ ਮੀਡੀਆ ਰਾਹੀਂ ਆਪਣੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਚਲਾ ਰਹੀ ਹੈ। ਉਨ੍ਹਾਂ ਆਪਣੇ ਐਕਸ ਹੈਂਡਲ ‘ਤੇ ਇੱਕ ਵੀਡੀਓ ਜਾਰੀ ਕੀਤੀ ਹੈ , ਜਿਸ ਵਿੱਚ ਉਨ੍ਹਾਂ ਨੇ ਕੈਨੇਡਾ ਵਿੱਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਇਆ ਹੈ। ਇੱਕ ਵੀਡੀਓ ਸੰਦੇਸ਼ ਰਾਹੀਂ ਰੂਬੀ ਢੱਲਾ ਨੇ ਕੈਨੇਡਾ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਜਦੋਂ ਉਹ ਪ੍ਰਧਾਨ ਮੰਤਰੀ ਬਣੇਗੀ ਤਾਂ ਉਹ ਹਰ ਗੈਰ-ਕਾਨੂੰਨੀ ਪ੍ਰਵਾਸੀ ਨੂੰ ਦੇਸ਼ ਵਿੱਚੋਂ ਡਿਪੋਰਟ ਕਰੇਗੀ। ਹਾਲਾਂਕਿ ਰੂਬੀ ਢੱਲਾ ਨੇ ਕਿਹਾ ਕਿ ਉਹ ਵੀ ਪਰਵਾਸੀਆਂ ਦੀ ਬੇਟੀ ਹੈ ਪਰ ਉਹ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਕਾਰਵਾਈ ਕਰੇਗੀ।

ਦੱਸ ਦਈਏ ਕਿ ਭਾਰਤੀ ਮੂਲ ਦੀ ਸਾਬਕਾ ਸੰਸਦ ਮੈਂਬਰ ਰੂਬੀ ਢੱਲਾ ਹੁਣ ਤੱਕ ਤਿੰਨ ਵਾਰ ਕੈਨੇਡਾ ਦੀ ਸੰਸਦ ਮੈਂਬਰ ਚੁਣੀ ਜਾ ਚੁੱਕੀ ਹੈ। ਉਸਨੇ 2004 ਤੋਂ 2011 ਤੱਕ ਬਰੈਂਪਟਨ-ਸਪਰਿੰਗਡੇਲ ਦੀ ਹੁਣ ਬੰਦ ਹੋ ਚੁੱਕੀ ਸੀਟ ਦੀ ਨੁਮਾਇੰਦਗੀ ਕੀਤੀ। ਉਹ ਇੱਕ ਹੋਟਲ ਮਾਲਕ ਵੀ ਹੈ ਅਤੇ ਆਪਣੇ ਕਰੀਅਰ ਦੇ ਸ਼ੁਰੂਆਤੀ ਦਿਨਾਂ ਵਿੱਚ ਮਾਡਲਿੰਗ ਦੀ ਦੁਨੀਆ ਵਿੱਚ ਵੀ ਕੰਮ ਕਰ ਚੁੱਕੀ ਹੈ।

ਰੂਬੀ ਢੱਲਾ ਨੇ ਕਿਹਾ, “ਕੈਨੇਡਾ ਵਿੱਚ ਪੰਜ ਲੱਖ  ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਹਨ। ਇਹ ਅਸਵੀਕਾਰਨਯੋਗ ਹੈ। ਪਰਵਾਸੀ ਮਾਪਿਆਂ ਦੀ ਧੀ ਹੋਣ ਦੇ ਨਾਤੇ, ਮੈਂ ਖੁਦ ਜਾਣਦੀ ਹਾਂ ਕਿ ਪ੍ਰਵਾਸੀਆਂ ਨੇ ਸਾਡੇ ਮਹਾਨ ਦੇਸ਼ ਨੂੰ ਬਣਾਉਣ ਵਿੱਚ ਮਦਦ ਕੀਤੀ ਹੈ। ਪਰ ਸਾਨੂੰ ਮਨੁੱਖੀ ਤਸਕਰੀ ਅਤੇ ਇੱਥੇ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਨੂੰ ਰੋਕਣਾ ਚਾਹੀਦਾ ਹੈ। ਮੈਂ ਵਾਅਦਾ ਕਰਦੀ ਹਾਂ ਕਿ ਤੁਹਾਡੇ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਮੈਂ ਕੈਨੇਡਾ ਵਿੱਚ ਹਰ ਗੈਰ-ਕਾਨੂੰਨੀ ਪ੍ਰਵਾਸੀ ਨੂੰ ਡਿਪੋਰਟ ਕਰਾਂਗੀ। ਹੁਣ ਕੈਨੇਡਾ ਕਮਬੈਕ ਕਰੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment