ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਪਣੇ ਅਸਤੀਫੇ ਦਾ ਐਲਾਨ ਕਰ ਦਿਤਾ ਹੈ। ਟਰੂਡੋ ਨੇ ਇਹ ਗੱਲ ਓਟਾਵਾ ਸਥਿਤ ਆਪਣੇ ਘਰ ਦੇ ਬਾਹਰ ਪ੍ਰੈਸ ਕਾਨਫਰੰਸ ਦੌਰਾਨ ਕਹੀ। ਟਰੂਡੋ ਨੇ ਕਿਹਾ ਕਿ ਉਹ ਪਾਰਟੀ ਨੇਤਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਪਾਰਟੀ ਆਪਣਾ ਅਗਲਾ ਆਗੂ ਚੁਣੇਗੀ। ਟਰੂਡੋ ਨੇ ਆਪਣੇ ਫੈਸਲੇ ਲਈ ਕਈ ਕਾਰਨਾਂ ਦਾ ਜ਼ਿਕਰ ਕੀਤਾ, ਜਿਸ ਵਿੱਚ ਪਾਰਟੀ ਦੀ ਕਮਜ਼ੋਰ ਸਥਿਤੀ, ਸਰਕਾਰੀ ਅਸਫਲਤਾਵਾਂ ਅਤੇ ਉਨ੍ਹਾਂ ਦੇ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਦਬਾਅ ਸ਼ਾਮਲ ਹੈ। ਰਿਪੋਰਟਾਂ ਮੁਤਾਬਕ ਲਿਬਰਲ ਪਾਰਟੀ ਵਿੱਚ ਵਿਦੇਸ਼ ਮੰਤਰੀ ਮੇਲਾਨੀਆ ਜੋਲੀ, ਡੋਮਿਨਿਕ ਲੇਬਲੈਂਕ, ਮਾਰਕ ਕੈਨੀ ਵਰਗੇ ਕਈ ਨਾਮ ਹਨ ਜੋ ਟਰੂਡੋ ਦੀ ਥਾਂ ਲੈ ਸਕਦੇ ਹਨ। ਕੈਨੇਡੀਅਨ ਸਰਕਾਰ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸੱਤਾਧਾਰੀ ਲਿਬਰਲ ਪਾਰਟੀ ਦਾ ਅਗਲਾ ਆਗੂ ਚੁਣੇ ਜਾਣ ਤੱਕ ਟਰੂਡੋ ਪ੍ਰਧਾਨ ਮੰਤਰੀ ਬਣੇ ਰਹਿਣਗੇ।
ਲੋਕਾਂ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਕਿਹਾ ਕਿ ਸੰਸਦ ਦੀ ਕਾਰਵਾਈ 24 ਮਾਰਚ ਤੱਕ ਮੁਲਤਵੀ ਕਰ ਦਿੱਤੀ ਜਾਵੇਗੀ ਅਤੇ ਨਵੇਂ ਆਗੂ ਦੀ ਚੋਣ ਹੋਣ ਤੱਕ ਉਹ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣਗੇ। ਜਸਟਿਨ ਟਰੂਡੋ 2015 ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਸਨ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਲਿਬਰਲ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਲੀਡਰਸ਼ਿਪ ਦੇ ਮੁੱਦਿਆਂ ‘ਤੇ ਫੈਸਲੇ ਲਵੇਗੀ ਅਤੇ ਇਸ ਦੀ ਬੈਠਕ ਇਸ ਹਫਤੇ ਹੋਣੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।