ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

TeamGlobalPunjab
1 Min Read

ਓਟਾਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ। ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾ ਪੂਰੇ ਵਿਸ਼ਵ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਸੱਚਾਈ ਅਤੇ ਰੌਸ਼ਨੀ ਦਾ ਤਿਉਹਾਰ ਦੀਵਾਲੀ ਇਸ ਸਾਲ 14 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ।

ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਸਭ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਟਵੀਟ ਕਰ ਲਿਖਿਆ, ਦੀਵਾਲੀ ਸਾਨੂੰ ਯਾਦ ਦਵਾਉਂਦੀ ਹੈ ਕਿ ਸੱਚਾਈ, ਪ੍ਰਕਾਸ਼ ਅਤੇ ਚੰਗਿਆਈ ਦੀ ਹਮੇਸ਼ਾ ਜਿੱਤ ਹੋਵੇਗੀ। ਇਸ ਮਹੱਤਵਪੂਰਣ ਤਿਉਹਾਰ ਨੂੰ ਮਨਾਉਣ ਲਈ ਮੈਂ ਸ਼ਾਮ ਨੂੰ ਵਰਚੁਅਲ ਉਤਸਵ ਵਿੱਚ ਸ਼ਾਮਲ ਹੋਇਆ। ਸਭ ਨੂੰ ਦੀਵਾਲੀ ਦੀਆਂ ਵਧਾਈਆਂ।

ਜਸਟਿਨ ਟਰੂਡੋ ਨੇ ਟਵੀਟ ਵਿੱਚ ਵਰਚੁਅਲ ਸੈਲਿਬਰੇਸ਼ਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਟਰੂਡੋ ਦੀਵੇ ਵੀ ਜਗਾ ਰਹੇ ਹਨ।

Share this Article
Leave a comment