ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੀ ਪਤਨੀ ਨੂੰ ਹੋਇਆ ਕੋਰੋਨਾਵਾਇਰਸ

TeamGlobalPunjab
2 Min Read

ਟੋਰਾਂਟੋ: ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਦੇ ਅਨੁਸਾਰ, ਉਨ੍ਹਾਂ ਦੀ ਪਤਨੀ ਸੋਫੀ ਗਰਗੋਅਰ ਟਰੂਡੋ ( Sophie Grégoire Trudeau ) ਦੀ ਕੋਰੋਨਾਵਾਇਰਸ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ ਫਿਲਹਾਲ ਠੀਕ ਮਹਿਸੂਸ ਕਰ ਰਹੀ ਹਨ ਉਨ੍ਹਾਂ ਨੂੰ ਹਲਕੇ ਲੱਛਣ ਹਨ ਅਤੇ ਉਹ ਆਇਸੋਲੇਸ਼ਨ ਵਿੱਚ ਰਹਿਣਗੀ। ਬਿਆਨਾਂ ਮੁਤਾਬਕ ਪ੍ਰਧਾਨਮੰਤਰੀ ਟਰੂਡੋ ‘ਚ ਕਿਸੇ ਵੀ ਤਰ੍ਹਾਂ ਦੇ ਲੱਛਣ ਨਹੀਂ ਪਾਏ ਗਏ ਹਨ ਪਰ ਉਹ ਵੀ 14 ਦਿਨਾਂ ਤੱਕ ਆਇਸੋਲੇਟ ਰਹਿਣਗੇ।

ਉੱਧਰ ਐਨਡੀਪੀ ਆਗੂ ਜਗਮੀਤ ਸਿੰਘ ਵੀ ਬਿਮਾਰ ਮਹਿਸੂਸ ਕਰਨ ਤੋਂ ਬਾਅਦ ਘਰ ਤੋਂ ਹੀ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇੱਕ ਡਾਕਟਰ ਦੇ ਸੰਪਰਕ ਵਿੱਚ ਹਨ ਅਤੇ ਡਾਕਟਰ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ ਕੋਰੋਨਾਵਾਇਰਸ ਨਹੀਂ ਹੋਇਆ ਹੈ, ਪਰ ਉਨ੍ਹਾਂ ਨੂੰ ਲੋਕਾਂ ਨਾਲ ਸੰਪਰਕ ਘੱਟ ਕਰਨ ਦੀ ਸਲਾਹ ਦਿੱਤੀ ਗਈ ਹੈ, ਜਦੋਂ ਤੱਕ ਉਹ ਠੀਕ ਮਹਿਸੂਸ ਨਾ ਕਰਨ।

ਦੱਸ ਦਈਏ ਇਸ ਵਾਇਰਸ ਕਾਰਨ ਵਿਸ਼ਵ ਭਰ ਦੇ ਲਗਭਗ 115 ਦੇਸ਼ਾਂ ਅਤੇ ਖੇਤਰਾਂ ਵਿੱਚ 4,600 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ ਅਤੇ 1,25,293 ਤੋਂ ਜ਼ਿਆਦਾ ਲੋਕ ਇਸ ਨਾਲ ਸੰਕਰਮਿਤ ਹਨ। ਚੀਨ ਵਿੱਚ ਬੁੱਧਵਾਰ ਨੂੰ ਸੰਕਰਮਣ ਦੇ ਚਲਦੇ 11 ਲੋਕਾਂ ਦੀ ਮੌਤ ਦੇ ਨਾਲ ਹੀ ਇਹ ਸੰਖਿਆ 3,169 ਤੱਕ ਪਹੁੰਚ ਗਈ।

Share This Article
Leave a Comment