ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ‘ਚ 3 ਪੰਜਾਬੀ ਮੂਲ ਦੇ ਨੌਜਵਾਨ ਗ੍ਰਿਫ਼ਤਾਰ; ਪੁਲਿਸ ਨੇ ਕੀਤੇ ਵੱਡੇ ਖੁਲਾਸੇ

Prabhjot Kaur
2 Min Read

ਟੋਰਾਂਟੋ: ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਪੁਲਿਸ ਨੇ ਤਿੰਨ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈਐੱਚਆਈਟੀ ਦੇ ਇੰਚਾਰਜ ਅਫ਼ਸਰ ਸੁਪਰਟੈਂਨਡੇਂਟ ਮਨਦੀਪ ਮੂਕਰ ਨੇ ਮਾਮਲੇ ਸਬੰਧ ਜਿਾਣਕਾਰੀ ਦਿੰਦੇ ਦੱਸਿਆ ਕਿ ਇਹ ਜਾਂਚ ਹਾਲੇ ਖਤਮ ਨਹੀ ਹੋਈ  ਹੈ। ਅਸੀਂ ਜਾਣਦੇ ਹਾਂ ਕੀ ਇਸ ਕਤਲਕਾਂਡ ਵਿੱਚ ਕਈ ਹੌਰ ਵੀ ਸ਼ਾਮਲ ਹੋ ਸਕਦੇ ਹਨ। ਅਸੀਂ ਉਨ੍ਹਾਂ ਲੋਕਾਂ ਨੂੰ ਪਛਾਨਣ ਅਤੇ ਗ੍ਰਿਫ਼ਤਾਰ ਕਰਨ ਤੱਕ ਜਾਂਚ ਜਾਰੀ ਰਖਾਂਗੇ।

ਪੁਲਿਸ ਨੇ ਗ੍ਰ੍ਰਿਫਤਾਰ ਕੀਤੇ ਨੌਜਵਾਨਾਂ ਦੀ ਪਛਾਣ 22 ਸਾਲਾ ਕਰਨ ਬਰਾੜ , 22 ਸਾਲਾ ਕਮਲਪ੍ਰੀਤ ਸਿੰਘ  ਅਤੇ 28 ਸਾਲਾ ਕਰਨ ਪ੍ਰੀਤ ਸਿੰਘ ਵਜੋਂ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਤਿੰਨੇ, ਐਡਮਿੰਟਨ, ਐਲਬਰਟਾ ਵਿੱਚ ਰਹਿ ਰਹੇ ਸਨ, ਜਿੱਥੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

 

- Advertisement -

ਅਦਾਲਤ ਦੇ ਦਸਤਾਵੇਜ਼ਾਂ ਮੁਤਾਬਕ ਇਨ੍ਹਾਂ ਉੱਪਰ ਪਹਿਲੇ ਦਰਜੇ ਦੇ ਕਤਲ, ਅਤੇ ਕਤਲ ਕਰਨ ਦੀ ਸਾਜਿਸ਼ ਕਰਨ ਦੇ ਇਲਜ਼ਾਮ ਲਾਏ ਗਏ ਹਨ। ਪੁਲਿਸ ਨੇ ਕਿਹਾ ਕਿ ਤਿੰਨੇ ਜਣੇ ਤਿੰਨ ਤੋਂ ਪੰਜ ਸਾਲ ਤੋਂ ਕੈਨੇਡਾ ਵਿੱਚ ਰਹਿ ਰਹੇ ਸਨ।

ਜ਼ਿਕਰਯੋਗ ਹੈ ਕਿ ਹਰਦੀਪ ਸਿੰਘ  ਨੂੰ ਸਰੀ ਦੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਹਥਿਆਰਬੰਦ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ  ਕਰ ਦਿੱਤਾ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਇਸ ਕਤਲ ਵਿੱਚ ਭਾਰਤੀ ਏਜੰਟਾਂ ਦੇ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਗਏ ਸਨ। ਉਸ ਤੋਂ ਬਾਅਦ ਹੀ ਦੋਵਾਂ ਦੇਸਾਂ ਦੇ ਕੂਟਨੀਤਿਕ ਰਿਸ਼ਤਿਆ ਵਿੱਚ ਕਾਫ਼ੀ ਤਲਖ਼ੀ ਆ ਗਈ ਸੀ। ਬੁੱਧਵਾਰ ਨੂੰ ਇੰਟਰਵਿਊ ਵਿੱਚ ਜਸਟਿਨ ਟਰੂਡੋ ਨੇ ਇੱਕ ਵਾਰ ਫਿਰ ਭਾਰਤ-ਕੈਨੇਡਾ ਸਬੰਧਾਂ ਅਤੇ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਜ਼ਿਕਰ ਕੀਤਾ ਹੈ।

ਭਾਰਤ ਨੇ ਇਸ ਕਤਲ ਵਿੱਚ ਕਿਸੇ ਵੀ ਤਰ੍ਹਾਂ ਦਾ ਹੱਥ ਹੋਣ ਦੇ ਇਲਜ਼ਮਾਂ ਨੂੰ ਹਮੇਸ਼ਾ ਪੁਰਜ਼ੋਰ ਤਰੀਕੇ ਨਾਲ ਰੱਦ ਕੀਤਾ ਹੈ। ਨਿੱਝਰ ਦੇ ਕਰੀਬੀਆਂ ਮੁਤਾਬਕ ਉਨ੍ਹਾਂ ਨੂੰ ਕੈਨੇਡੀਅਨ ਸੂਹੀਆ ਏਜੰਸੀਆਂ ਨੇ ਨਿੱਝਰ ਨੂੰ ਮਾਰੇ ਜਾਣ ਤੋਂ ਪਹਿਲਾਂ ਸਾਵਧਾਨ ਕੀਤਾ ਸੀ।

Share this Article
Leave a comment