ਬਰੈਂਪਟਨ ਦੇ ਹਿੰਦੂ ਮੰਦਿਰ ਵਿਖੇ ਹੋਈ ਹਿੰਸਾ ਦੇ ਮਾਮਲੇ ‘ਚ 3 ਗ੍ਰਿਫ਼ਤਾਰ

Global Team
3 Min Read

ਬਰੈਂਪਟਨ: ਬਰੈਂਪਟਨ ਦੇ ਹਿੰਦੂ ਸਭਾ ਮੰਦਿਰ ਦੇ ਬਾਹਰ ਬੀਤੇ ਅਤਵਾਰ ਨੂੰ ਹੋਈ ਹਿੰਸਾ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਤਿੰਨ ਲੋਕਾਂ ‘ਤੇ ਦੋਸ਼ ਆਇਦ ਕੀਤੇ ਗਏ ਹਨ। ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਤਸਵੀਰਾਂ ਅਤੇ ਵੀਡੀਓਜ਼ ‘ਚਦੋ ਗੁੱਟਾਂ ਵਿਚਾਲੇ ਝੜਪ ਹੁੰਦੀ ਨਜ਼ਰ ਆ ਰਹੀ  ਰਹੀ ਹੈ।

ਪੀਲ ਰੀਜਨਲ ਪੁਲਿਸ ਨੇ ਇਸ ਸਬੰਧ ਜਿਾਣਕਾਰੀ ਦਿੰਦੇ ਦੱਸਿਆ ਕਿ ਇਸ ਮਾਮਲੇ ਵਿਚ ਤਿੰਨ ਲੋਕਾਂ ਨੂੰ ਅਪਰਾਧਿਕ ਮਾਮਲਿਆਂ ਲਈ ਚਾਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਲਿਖਿਆ ਕਿ ਅਪਰਾਧਕ ਗਤੀਵਿਧੀਆਂ ਦੀ ਜਾਂਚ ਜਾਰੀ ਹੈ।

ਬਰੈਂਪਟਨ ਦੇ ਮੇਅਰ ਪੈਟ੍ਰਿਕ ਬਰਾਊਨ ਨੇ ਐਤਵਾਰ ਦੁਪਹਿਰ ਨੂੰ X ‘ਤੇ ਇੱਕ ਪੋਸਟ ਵਿੱਚ ਇਸ ਹਿੰਸਾ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਮੇਅਰ ਬ੍ਰਾਊਨ ਨੇ ਕਿਹਾ, ਮੈਂ ਹਿੰਦੂ ਸਭਾ ਦੇ ਬਾਹਰ ਹਿੰਸਾ ਦੀਆਂ ਕਾਰਵਾਈਆਂ ਬਾਰੇ ਸੁਣ ਕੇ ਨਿਰਾਸ਼ ਹਾਂ। ਧਾਰਮਿਕ ਆਜ਼ਾਦੀ ਕੈਨੇਡਾ ਦੇ ਬੁਨਿਆਦੀ ਮੁੱਲਾਂ ਵਿਚੋਂ ਹੈ। ਹਰ ਕਿਸੇ ਨੂੰ ਆਪਣੇ ਧਾਰਮਿਕ ਸਥਾਨ ਵਿੱਚ ਸੁਰੱਖਿਅਤ ਮਹਿਸੂਸ ਕਰਨਾ ਚਾਹੀਦਾ ਹੈ।

ਇਸ ਤੋਂ ਇਲਾਵਾ ਡਗ ਫ਼ੋਰਡ , ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਅਤੇ ਐਨਡੀਪੀ ਲੀਡਰ ਜਗਮੀਤ ਸਿੰਘ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ।

Share This Article
Leave a Comment