ਨਿਊਜ਼ ਡੈਸਕ: ਗੈਂਗ.ਸਟਰ ਅਰਸ਼ ਡੱਲਾ ਨੂੰ ਕੈਨੇਡੀਅਨ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਸੂਤਰਾਂ ਨੇ ਐਤਵਾਰ ਨੂੰ ਇਹ ਦਾਅਵਾ ਕੀਤਾ। ਹਾਲਟਨ ਰੀਜਨਲ ਪੁਲਿਸ ਸਰਵਿਸ (ਐਚ.ਆਰ.ਪੀ.ਐਸ.) ਨੇ 29 ਅਕਤੂਬਰ ਨੂੰ ਕਿਹਾ ਸੀ ਕਿ ਜਾਂਚ ਤੋਂ ਬਾਅਦ ਉਨ੍ਹਾਂ ਨੇ ਗੋਲੀਬਾਰੀ ਦੇ ਦੋਸ਼ ’ਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਵਿਅਕਤੀ ਹਸਪਤਾਲ ਗਏ ਸਨ ਅਤੇ ਉਨ੍ਹਾਂ ਵਿਚੋਂ ਇਕ ਨੂੰ ਗੋ.ਲੀ ਲੱਗੀ ਸੀ, ਜਿਸ ਨੂੰ ਬਾਅਦ ਵਿਚ ਛੁੱਟੀ ਦੇ ਦਿਤੀ ਗਈ।
ਹਾਲਾਂਕਿ ਕੈਨੇਡੀਅਨ ਪੁਲਿਸ ਜਾਂ ਸਰਕਾਰ ਵੱਲੋਂ ਅਰਸ਼ ਡਲਾ ਨੂੰ ਗ੍ਰਿਫਤਾਰ ਕੀਤੇ ਜਾਣ ਜਾਂ ਹਿਰਾਸਤ ਵਿੱਚ ਲਏ ਜਾਣ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਐਚ.ਆਰ.ਪੀ.ਐਸ. ਨੇ ਉਨ੍ਹਾਂ ਦੀ ਪਛਾਣ ਦਾ ਪ੍ਰਗਟਾਵਾ ਨਹੀਂ ਕੀਤਾ ਅਤੇ ਕਿਹਾ ਕਿ ਦੋਵੇਂ ਮੁਲਜ਼ਮ ਜ਼ਮਾਨਤ ਦੀ ਸੁਣਵਾਈ ਤਕ ਹਿਰਾਸਤ ’ਚ ਹਨ। ਸੂਤਰਾਂ ਨੇ ਦਾਅਵਾ ਕੀਤਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚੋਂ ਇਕ ਦਾ ਨਾਮ ਅਰਸ਼ ਡੱਲਾ ਹੈ।
ਗੈਂਗਸਟਰ ਅਰਸ਼ ਡੱਲਾ ਦਾ ਸਬੰਧ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਹੈ। ਸੂਤਰਾਂ ਅਨੁਸਾਰ ਉਹ ਆਪਣੀ ਪਤਨੀ ਨਾਲ ਕੈਨੇਡਾ ਵਿੱਚ ਰਹਿ ਰਿਹਾ ਸੀ। ਜਨਵਰੀ 2023 ਵਿੱਚ ਗ੍ਰਹਿ ਮੰਤਰਾਲੇ ਨੇ ਅਰਸ਼ਦੀਪ ਡੱਲਾ ਨੂੰ ਅੱਤ.ਵਾਦੀ ਦੇ ਰੂਪ ਵਿੱਚ ਸੂਚੀਬੱਧ ਕੀਤਾ ਸੀ। ਜਿਸ ਤੋਂ ਬਾਅਦ ਭਾਰਤੀ ਸੁਰੱਖਿਆ ਏਜੰਸੀਆਂ ਉਸ ਦੀ ਭਾਲ ਕਰ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।