ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਮਿਊਸੀਪੈਲਟੀਜ਼ ਲਈ 2.2 ਬਿਲੀਅਨ ਡਾਲਰ ਦੇ ਫੰਡ ਦਾ ਐਲਾਨ

TeamGlobalPunjab
1 Min Read

ਓਟਾਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਮਿਊਸੀਪੈਲਟੀਜ਼ ਲਈ 2.2 ਬਿਲੀਅਨ ਡਾਲਰ ਦੇ ਫੰਡ ਦਾ ਐਲਾਨ ਕੀਤਾ ਗਿਆ ਹੈ। ਜਸਟਿਨ ਟਰੂਡੋ ਨੇ ਕਿਹਾ ਕਿ ਮੌਜੂਦਾ ਸਮੇਂ  ਮਿਊਸੀਪੈਲਟੀਜ਼ ਦੀ ਵਿੱਤੀ ਹਾਲਤ ਖਰਾਬ ਹੈ ਅਤੇ ਸਾਰਾ ਕੰਮਕਾਜ ਰੁਕਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਬੇਸ਼ੱਕ ਗੈੱਪ 10-12 ਬਿਲੀਅਨ ਡਾਲਰ ਦਾ ਹੈ ਪਰ ਐਲਾਨੇ ਹੋਏ ਫੰਡ ਨਾਲ ਇੱਕ ਵਾਰ ਕੰਮ ਚਲਾਉਣ ਵਿੱਚ ਯੋਗਦਾਨ ਮਿਲੇਗਾ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਇਹ ਸਿਰਫ ਸ਼ੁਰੂਆਤ ਹੈ ਅੱਗੇ ਮਿਊਸੀਪੈਲਟੀਜ਼ ਨੂੰ ਹੋਰ ਵੀ ਸਹਾਇਤਾ ਦਿੱਤੀ ਪ੍ਰਦਾਨ ਕੀਤਾ ਜਾਵੇਗੀ।

ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਕੋੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਕੈਨੇਡਾ ‘ਚ ਹੁਣ ਤੱਕ ਕੋਰੋਨਾ ਦੇ 90 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 7 ਹਜ਼ਾਰ ਤੋਂ ਵੱਧ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 50 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਵੀ ਹੋ ਚੁੱਕੇ ਹਨ।

Share this Article
Leave a comment