ਆਸਟ੍ਰੇਲੀਆ ‘ਚ ਸਿੱਖਾਂ ਦੀ ਗਿਣਤੀ ਪਿਛਲੇ 5 ਸਾਲ ਦੌਰਾਨ ਹੋਈ ਦੁੱਗਣੀ

Prabhjot Kaur
2 Min Read

ਕੈਨਬਰਾ: ਆਸਟ੍ਰੇਲੀਆ ਦੀ ਰਾਜਧਾਨੀ ‘ਚ ਸਿੱਖਾਂ ਦੀ ਗਿਣਤੀ ਪਿਛਲੇ ਪੰਜ ਸਾਲ ਦੌਰਾਨ ਦੁੱਗਣੀ ਹੋ ਗਈ ਹੈ। ਜਿਸ ਨੂੰ ਦੇਖਦਿਆਂ ਗੁਰਦੁਆਰਾ ਸਾਹਿਬ ਦੀ ਨਵੀਂ ਦੋ ਮੰਜ਼ਿਲਾ ਇਮਾਰਤ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਨਵੀਂ ਇਮਾਰਤ ‘ਚ ਧਾਰਮਿਕ ਸਰਗਰਮੀਆਂ ਤੋਂ ਇਲਾਵਾ ਲਾਇਬ੍ਰੇਰੀ ਅਤੇ ਪੰਜਾਬੀ ਬੋਲੀ ਦੀਆਂ ਕਲਾਸਾਂ ਵਰਗੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ‘ਚ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਬੜੀਖਾਨਾ ਨੇ ਦੱਸਿਆ ਕਿ ਸੰਗਤ ਦੀ ਲਗਾਤਾਰ ਵਧਦੀ ਗਿਣਤੀ ਦੇ ਮੱਦੇਨਜ਼ਰ ਵੱਡੀ ਇਮਾਰਤ ਸਮੇਂ ਦੀ ਜ਼ਰੂਰਤ ਬਣ ਗਈ ਸੀ। ਨਵੀਂ ਇਮਾਰਤ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ ਜਿਥੇ ਭਾਈਚਾਰਕ ਸਮਾਗਮ ਕਰਵਾਉਣ ਦਾ ਵੀ ਖਾਸ ਤੌਰ ‘ਤੇ ਪ੍ਰਬੰਧ ਕੀਤਾ ਗਿਆ ਹੈ।

ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖੇ ਜਾਣ ਮੌਕੇ ਸਥਾਨਕ ਪਾਰਲੀਮੈਂਟ ਮੈਂਬਰ ਅਤੇ ਵਿਧਾਇਕ ਵੀ ਪੁੱਜੇ ਹੋਏ ਸਨ। ਸਿੰਘ ਸਾਹਿਬਾਨ ਵੱਲੋਂ ਅਰਦਾਸ ਕਰਨ ਤੋਂ ਬਾਅਦ ਨਗਾੜਿਆਂ ਦੀ ਗੂੰਜ ‘ਚ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ। ਇਮਾਰਤ ਉਸਾਰੀ ਦੀ ਨਿਗਰਾਨੀ ਕਰ ਰਹੀ ਕਮੇਟੀ ਵੱਲੋਂ ਭਵਿੱਖ ਵਿਚ ਸਾਲਾਨਾ ਸਿੱਖ ਖੇਡਾਂ ਕਰਵਾਉਣ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ।

- Advertisement -

ਦੱਸਣਯੋਗ ਹੈ ਕਿ ਕੈਨਬਰਾ ਦੇ ਮੌਜੂਦਾ ਗੁਰੂਘਰ ਦੀ ਉਸਾਰੀ 7 ਸਾਲ ਪਹਿਲਾਂ ਕੀਤੀ ਗਈ ਸੀ। ਖਾਲਸਾ ਸਾਜਨਾ ਦਿਹਾੜੇ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਇਸ ਇਮਾਰਤ ‘ਚ ਭੀੜ ਬਹੁਤ ਜ਼ਿਆਦਾ ਹੋਣ ਲੱਗੀ ਅਤੇ ਸੰਗਤ ਨੇ ਖੁੱਲੀ ਥਾਂ ‘ਤੇ ਵੱਡੀ ਇਮਾਰਤ ਉਸਾਰਨ ਦਾ ਫੈਸਲਾ ਲਿਆ। 2016 ਵਿਚ ਕੈਨਬਰਾ ਵਿਖੇ 2 ਹਜ਼ਾਰ ਤੋਂ ਵੱਧ ਸਿੱਖ ਰਹਿੰਦੇ ਸਨ ਪਰ 2021 ਦੀ ਮਰਦਮਸ਼ੁਮਾਰੀ ਮੁਤਾਬਕ ਸਿੱਖਾਂ ਦੀ ਉੱਪਰ 70 ਲੱਖ ਡਾਲਰ ਖਰਚ ਹੋਣ ਦਾ ਅਨੁਮਾਨ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment