ਸੁਪਰੀਮ ਕੋਰਟ ਦੇ ਸਾਬਕਾ ਜੱਜ ਦਾ ਦੇਹਾਂਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਦੁੱਖ ਦਾ ਪ੍ਰਗਟਾਵਾ

TeamGlobalPunjab
1 Min Read

ਚੰਡੀਗੜ੍ਹ :ਸੁਪਰੀਮ ਕੋਰਟ ਦੇ ਸਾਬਕਾ ਜੱਜ ਸੁਰਿੰਦਰ ਸਿੰਘ ਨਿੱਝਰ ਦਾ ਪੀਜੀਆਈ ‘ਚ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ ਹੈ।

ਦੱਸ ਦਈਏ ਕਿ ਜਸਟਿਸ ਨਿੱਝਰ ਕਲਕੱਤਾ ਹਾਈ ਕੋਰਟ ਦੇ ਚੀਫ਼ ਜਸਟਿਸ ਰਹੇ। ਨਿੱਝਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ।

ਇਸਤੋਂ ਇਲ਼ਾਵਾ ਨਿੱਝਰ ਦੇ ਦੇਹਾਂਤ ‘ਤੇ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਸਦੀਵੀ ਨਿਵਾਸ ਬਖ਼ਸ਼ਣ ਵਾਸਤੇ ਅਰਦਾਸ ਕੀਤੀ।

TAGGED:
Share This Article
Leave a Comment