ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

TeamGlobalPunjab
1 Min Read

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਵਿਖੇ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਗਰੀਬਾਂ ਨੂੰ ਮੁਫ਼ਤ ਟੀਕਾ ਦੀ ਸਹੂਲਤ ਦੇਣ ਲਈ ਮੰਗ ਕੀਤੀ ਹੈ। ਕੈਪਟਨ ਨੇ ਲੋਕਾਂ ਨੂੰ ਕਿਹਾ ਕਿ ਉਹ ਵੈਕਸੀਨੇਸ਼ਨ ਤੋਂ ਨਾ ਡਰਨ. ਕਿਉਂਕਿ ਡਾਕਟਰ ਕਦੇ ਗਲਤ ਟੀਕਾ ਨਹੀਂ ਲਗਾਉਂਦੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੋਰੋਨਾ ਬੀਮਾਰੀ ਖ਼ਤਮ ਨਹੀਂ ਹੋਈ ਅਤੇ ਇਸ ਦਾ ਨਵਾਂ ਲੱਛਣ ਸਾਹਮਣੇ ਆਇਆ ਹੈ, ਜੋ ਗੰਭੀਰ ਹੈ ਅਤੇ ਤੇਜ਼ੀ ਨਾਲ ਲੱਛਣ ਫੈਲ ਰਿਹਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਪਰਹੇਜ਼ ਰੱਖਣ ਦੀ ਸਲਾਹ ਦਿੱਤੀ ਹੈ।

ਮੁਖ ਮੰਤਰੀ ਨੇ ਕਿਹਾ ਕਿ ਉਹ ਪਹਿਲਾ ਟੀਕਾ ਲਗਾਉਣਾ ਚਾਹੁੰਦੇ ਸਨ ਪਰ ਭਾਰਤ ਸਰਕਾਰ ਵਲੋਂ ਪਹਿਲੇ ਗੇੜ੍ਹ ਵਿਚ ਫਰੰਟ ਲਾਈਨ ਵਰਕਰ ਤੇ ਕੰਮ ਕਰਨ ਵਾਲਿਆਂ ਨੂੰ ਇਹ ਵੈਕਸੀਨ ਦੇਣ ਦੇ ਹੁਕਮ ਦਿੱਤੇ ਹਨ। ਜਿਸ ਕਰਕੇ ਉਹ ਪਹਿਲਾ ਟੀਕਾ ਨਹੀਂ ਲਗਾ ਸਕੇ। ਕੈਪਟਨ ਨੇ ਕਿਹਾ ਕਿ ਹਰੇਕ ਪੰਜਾਬੀ ਨੂੰ ਬਚਾਉਣਾ ਤੇ ਸੁਰੱਖਿਅਤ ਰੱਖਣਾ ਉਨ੍ਹਾਂ ਦੀ ਸਰਕਾਰ ਦੀ ਜ਼ਿੰਮੇਵਾਰੀ ਹੈ।

Share this Article
Leave a comment