ਕੈਪਟਨ ਅਮਰਿੰਦਰ ਸਿੰਘ ਨੇ 22 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

TeamGlobalPunjab
1 Min Read

 ਚੰਡੀਗੜ੍ਹ :  ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ  ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਪੰਜਾਬ ਲੋਕ ਕਾਂਗਰਸ ਨੇ 22 ਸੀਟਾਂ ਤੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਕੈਪਟਨ ਪਟਿਆਲਾ ਸ਼ਹਿਰ ਤੋਂ ਖੁਦ ਚੋਣ ਲੜਨਗੇ। ਪਟਿਆਲਾ ਦੀਆਂ ਬਾਕੀ ਤਿੰਨ ਸੀਟਾਂ ਵਿਚੋਂ ਪਟਿਆਲਾ ਦਿਹਾਤੀ ਹਲਕੇ ਤੋਂ ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਬਿੱਟੂ, ਸਮਾਣਾ ਹਲਕੇ ਤੋਂ ਸੁਰਿੰਦਰ ਸਿੰਘ ਖੇੜਕੀ ਤੇ ਸਨੌਰ ਹਲਕੇ ਤੋਂ ਭਰਤਇੰਦਰ ਸਿੰਘ ਚਹਿਲ ਦੇ ਬੇਟੇ ਬਿਕਰਮ ਇੰਦਰ ਸਿੰਘ ਚਹਿਲ ਨੂੰ ਟਿਕਟ ਦਿੱਤੀ ਗਈ ਹੈ।

ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਅਤੇ ਆਪਣੀ ਨਵੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਮਿਲ ਕੇ ਚੋਣਾਂ ਲੜ ਰਹੇ ਹਨ। ਐਤਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਗੱਠਜੋੜ ਦੌਰਾਨ ਪੰਜਾਬ ਲੋਕ ਕਾਂਗਰਸ ਦੇ ਹਿੱਸੇ 37 ਸੀਟਾਂ ਆਈਆਂ ਹਨ।

Share this Article
Leave a comment